ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਈ ਇਹ ਇੱਕ ਵੱਡੀ ਖਬਰ ਦੇਖੋ ਹੋਈ ਇਹ ਸ਼ੁਰੂਆਤ

Uncategorized

ਇਸ ਸਮੇਂ ਕਰੋਨਾ ਹੋਣ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਇਸ ਲਾਗ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਇਕੱਠਾਂ ਉੱਪਰ ਪਾ-ਬੰ-ਦੀ ਲਗਾਈ ਗਈ ਹੈ। ਕੁਝ ਦਿਨ ਪਹਿਲਾਂ ਹੀ ਸਰਕਾਰ ਵੱਲੋਂ ਕਰੋਨਾ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੁਝ ਨਵੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ।

ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਲੋਕਾਂ ਦੀਆਂ ਆਸਾਂ ਧਾਰਮਿਕ ਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਸ਼ੁਰੂਆਤ ਹੋ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸੋਲਰ ਪਲਾਂਟ ਲਗਾਉਣ ਲਈ ਅੱਜ ਅਰਦਾਸ ਕਰਨ ਉਪਰੰਤ ਸ਼ੁਰੂਆਤ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ਉਪਰ ਸੋਲਰ ਪਲਾਂਟ ਲਗਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਨੇੜੇ ਭਵਿੱਖ ਵਿੱਚ ਜਦੋਂ ਵੀ ਸਰਕਾਰ ਦੀ ਮਨਜੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਹੋਰ ਸੋਲਰ ਪਲਾਂਟ ਲਗਾ ਦਿੱਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਜਿਸ ਬਾਰੇ ਅਜੇ ਤੱਕ ਮਨਜ਼ੂਰੀ ਨਹੀਂ ਪ੍ਰਾਪਤ ਹੋਈ। ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਅਗਰ ਸਰਕਾਰ ਵੱਲੋਂ ਵੱਧ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਉਣ ਦੀ ਪ੍ਰਵਾਨਗੀ ਮਿਲ ਜਾਂਦੀ ਹੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰ ਗੁਰ ਅਸਥਾਨਾਂ ਉਪਰ ਵੀ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸੋਲਰ ਪਲਾਂਟ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿੱਚ ਜਾਵੇਗਾ।

ਉਥੇ ਹੀ ਬਿਜਲੀ ਖਰਚਿਆਂ ਵਿੱਚ ਵੀ ਵੱਡੀ ਕਮੀ ਆਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਵੱਡੀ ਜਗ੍ਹਾ ਉਪਰ ਪਲਾਂਟ ਲਗਾਏ ਜਾਣ ਦੀ ਮਨਜ਼ੂਰੀ ਪ੍ਰਾਪਤ ਨਹੀਂ ਹੋਈ ਹੈ ਇਸ ਲਈ 700 ਕਿਲੋਵਾਟ ਦਾ ਪਲਾਂਟ ਵੀ ਲਗਾਇਆ ਜਾ ਰਿਹਾ ਹੈ। ਜਿਸ ਨਾਲ ਜਲਦੀ ਹੀ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ।

Leave a Reply

Your email address will not be published. Required fields are marked *