ਕੈਨੇਡਾ ਵਲੋਂ ਹੋ ਗਿਆ ਇਹ ਵੱਡਾ ਐਲਾਨ

Uncategorized

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ,ਤੇ ਕਈ ਦੇਸ਼ਾਂ ਵਿੱਚ ਭਾਰੀ ਨੁਕਸਾਨ ਕਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਣ ਮੁਹਿੰਮ ਆਰੰਭ ਕੀਤੀ ਗਈ ਸੀ ਜਿਸ ਦੇ ਤਹਿਤ ਬਹੁਤ ਸਾਰੇ ਲੋਕਾਂ ਨੂੰ ਵੈਕਸੀਨੇਟ ਕੀਤਾ ਜਾ ਚੁੱਕਾ ਹੈ। ਇਸ ਕਰੋਨਾ ਨਾਲ ਜਿੱਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਅਮਰੀਕਾ ਹੋਇਆ ਹੈ, ਜਿੱਥੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ।

ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਦੇਸ਼ ਕਰੋਨਾ ਦੇ ਪ੍ਰਭਾਵ ਹੇਠ ਆਏ ਹੋਏ ਹਨ। ਕੈਨੇਡਾ ਦੇ ਵਿੱਚ ਟੋਰਾਂਟੋ ਵਧੇਰੇ ਪ੍ਰਭਾਵਤ ਹੋਣ ਵਾਲਾ ਸ਼ਹਿਰ ਬਣਿਆ ਹੋਇਆ ਹੈ। ਜਿੱਥੇ ਸਖ਼ਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਹੁਣ ਦੁਨੀਆ ਤੇ ਟਰੂਡੋ ਦੀ ਚਰਚਾ ਐਂਵੇ ਨਹੀਂ ਹੁੰਦੀ, ਕੈਨੇਡਾ ਵੱਲੋਂ ਹੁਣ ਇਹ ਵੱਡਾ ਐਲਾਨ ਕੀਤਾ ਗਿਆ ਹੈ। ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਜਿੱਥੇ ਦੁਨੀਆਂ ਦੀ ਸਭ ਤੋਂ ਵੱਡੀ ਬੱਚਤ ਅਰਥਵਿਵਸਥਾ ਦੇ ਪ੍ਰਮੁੱਖਾਂ ਦੀ ਸਾਲਾਨਾ ਬੈਠਕ ਹੋ ਰਹੀ ਹੈ। ਜਿੱਥੇ ਜੀ 7 ਦੇਸ਼ਾਂ ਦੀ ਹੋ ਰਹੀ ਇਸ ਮੀਟਿੰਗ ਵਿੱਚ ਕਰੋਨਾ ਦੇ ਮੁੱਦੇ ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਉਥੇ ਹੀ ਵੈਕਸੀਨ ਦੀ ਵੰਡ ਨੂੰ ਲੈ ਕੇ ਵੀ ਕੇਂਦਰੀ ਵਿਸ਼ਾ ਹੋਣ ਦੀ ਉਮੀਦ ਜਤਾਈ ਗਈ ਹੈ।

ਇਸ ਵਿਚ ਬਹੁਤ ਸਾਰੇ ਵਿਅਕਸਤ ਦੇਸ਼ਾਂ ਵੱਲੋਂ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮੁਲਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਜਿਸ ਵਿੱਚ ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ 50 ਕਰੋੜ ਖੁਰਾਕਾਂ ਦਿਤੇ ਜਾਣ ਦਾ ਭਰੋਸਾ ਜਤਾਇਆ ਗਿਆ। ਉਥੇ ਹੀ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਵੀ ਕਰੋਨਾ ਨਾਲ ਪ੍ਰਭਾਵਤ ਹੋਏ ਦੇਸ਼ਾਂ ਨੂੰ 10 ਕਰੋੜ ਵੈਕਸੀਨ ਦੇਣ ਦੀ ਵਚਨਬੱਧਤਾ ਜਤਾਈ ਗਈ ਹੈ। ਬ੍ਰਿਟੇਨ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਵੱਲੋਂ ਜਾਣਕਾਰੀ ਸ਼ੁਕਰਵਾਰ ਨੂੰ ਪੱਤਰਕਾਰਾਂ ਨਾਲ ਸਾਂਝੀ ਕਰਦੇ ਹੋਏ ਕਿਹਾ ਗਿਆ ਹੈ

ਕਿ ਐਤਵਾਰ ਨੂੰ ਇਸ ਮੀਟਿੰਗ ਵਿੱਚ ਇਹ ਸਭ ਕੁੱਝ ਸਪਸ਼ਟ ਹੋ ਜਾਵੇਗਾ ਕਿ ਕਿਹੜਾ ਦੇਸ਼ ਇਨ੍ਹਾਂ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਲੋਕਾਂ ਨੂੰ ਵੀ ਇਸ ਗੱਲ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਘਰੇਲੂ ਸਪਲਾਈ ਕਿਸ ਤਰ੍ਹਾਂ ਹੋਵੇਗੀ। ਕਿਉਂਕਿ ਕੈਨੇਡਾ ਵੱਲੋਂ ਵੀ ਪੂਰੇ ਵਿਸ਼ਵ ਵਿੱਚ 10 ਕਰੋੜ ਖੁਰਾਕਾਂ ਭੇਜੇ ਜਾਣ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *