ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਆਇਆ ਵੱਡਾ ਬਿਆਨ ਕਿਹਾ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ

Uncategorized

ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਉਹ ਤਿੰਨ ਕਾਲੇ ਕਾਨੂੰਨ ਵਾਪਸ ਕਰਵਾ ਸਕਣ।ਇਸ ਸਮੇਂ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਝੱਲੀਆਂ ਹਨ ਪਹਿਲਾਂ ਉਨ੍ਹਾਂ ਨੇ ਸਰਦੀ ਦੇ ਦਿਨਾਂ ਵਿੱਚ ਠੰਢ ਨਾਲ ਠੁਰ ਠੁਰ ਕਰ ਕੇ ਰਾਤਾਂ ਲਗਾਈਆਂ ਹਨ ਅਤੇ ਉਸ ਤੋਂ ਬਾਅਦ ਬਰਸਾਤ ਕਾਰਨ ਵੀ ਅੱਜਕੱਲ੍ਹ ਉਨ੍ਹਾਂ ਨੂੰ ਬਹੁਤ ਸਾਰੀ ਮੁਸ਼ਕਿਲ ਆ ਰਹੀ ਹੈ।ਨਾਲ ਹੀ ਗਰਮੀ ਦੇ ਦਿਨਾਂ ਵਿੱਚ ਮੱਛਰ ਕਾਰਨ ਵੀ ਕਿਸਾਨ ਪਰੇਸ਼ਾਨ ਹੋ ਚੁੱਕੇ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਵਾਰ ਵਾਰ ਅਜਿਹੇ ਹੱਥਕੰਡੇ ਅਪਣਾਏ ਜਾਂਦੇ ਹਨ,ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਵਾਰ ਅਜਿਹਾ ਹੋਇਆ ਹੈ ਕਿ ਜਦੋਂ ਕਿਸਾਨਾਂ ਉਤੇ ਪੁਲੀਸ ਮੁਲਾਜ਼ਮਾਂ ਵੱਲੋਂ ਲਾਠੀਚਾਰਜ ਕੀਤਾ ਗਿਆ ਹੋਵੇ

ਅਤੇ ਇਸ ਕਿਸਾਨੀ ਅੰਦੋਲਨ ਦੌਰਾਨ ਤਿੱਨ ਸੌ ਤੋਂ ਵੱਧ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ।ਪਰ ਫਿਰ ਵੀ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਲਈ ਤਿਆਰ ਨਹੀਂ ਹੈ। ਦਸ ਦਈਏ ਕਿ ਦੇਸ਼ ਦੇ ਖੇਤੀ ਮੰਤਰੀ ਨਰੇਂਦਰ ਤੋਮਰ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਕਿ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਕਿਸੇ ਵੀ ਸਮੇਂ ਉਨ੍ਹਾਂ ਨਾਲ ਆ ਕੇ ਇਨ੍ਹਾਂ ਤਿੰਨਾਂ ਕਾਨੂੰਨਾਂ ਬਾਰੇ ਗੱਲਬਾਤ ਕਰ ਸਕਦੀਆਂ ਹਨ। ਜਿਸ ਨਾਲ ਕਿ ਗੱਲਬਾਤ ਦੇ ਦੌਰਾਨ ਇਨ੍ਹਾਂ ਵਿੱਚ ਸੋਧ ਕੀਤੀ ਜਾ ਸਕਦੀ ਹੈ, ਪਰ ਉਨ੍ਹਾਂ ਨੇ ਇਹ ਸਾਫ਼ ਸਾਫ਼ ਕਿਹਾ

ਕਿ ਜਿਸ ਤਰੀਕੇ ਨਾਲ ਕਿਸਾਨ ਕਹਿ ਰਹੇ ਹਨ ਕਿ ਇਹ ਤਿੰਨ ਕਾਨੂੰਨ ਵਾਪਸ ਕੀਤੇ ਜਾਣ ਤਾਂ ਅਜਿਹਾ ਬਿਲਕੁਲ ਵੀ ਨਹੀਂ ਹੋਵੇਗਾ।ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨ ਭਾਵੇਂ ਅੱਧੀ ਰਾਤ ਉਨ੍ਹਾਂ ਨੂੰ ਕਾਲ ਕਰ ਕੇ ਬੁਲਾ ਲੈਣ ਤਾਂ ਉਹ ਉਸ ਸਮੇਂ ਹੀ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੇ ਗੱਲਬਾਤ ਕਰਨ ਲਈ ਤਿਆਰ ਹਨ, ਪਰ ਉਹ ਇਹ ਤਿੰਨ ਕਾਨੂੰਨ ਕਦੇ ਵੀ ਵਾਪਸ ਨਹੀਂ ਕਰਨਗੇ।ਪਰ ਦੂਜੇ ਪਾਸੇ ਕਿਸਾਨ ਵੀ ਆਪਣੀ ਜ਼ਿੱਦ ਉੱਤੇ ਅੜੇ ਹੋਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ

ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਸਾਲਾਂ ਬੱਧੀ ਬੈਠਣਾ ਪਵੇ ਤਾਂ ਉਹ ਬੈਠਣਗੇ,ਪਰ ਤਿੰਨ ਕਾਲੇ ਕਾਨੂੰਨ ਜਦੋਂ ਤੱਕ ਵਾਪਸ ਨਹੀਂ ਕੀਤੇ ਜਾਂਦੇ ਉਸ ਸਮੇਂ ਤਕ ਉਹ ਆਪਣੇ ਘਰਾਂ ਨੂੰ ਨਹੀਂ ਪਰਤਣਗੇ।

Leave a Reply

Your email address will not be published. Required fields are marked *