ਕਾਂਗਰਸੀਆਂ ਦਾ ਪਿੰਡਾਂ ਵਿਚ ਵੜਨਾ ਕਰ ਦਿੱਤਾ ਬੰਦ , ਮੁੰਡੇ ਕੁੜੀਆਂ ਨੇ ਕਿਹਾ ਜਿਵੇਂ ਸਾਨੂੰ ਕੁੱਟਿਆ ਉਵੇਂ ਹੀ ਪੈਣੀ ਹੈ ਵੋਟਾਂ ਮੰਗਣ ਆਇਆਂ ਦੇ

Uncategorized

ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਕੱਚੇ ਅਧਿਆਪਕਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੱਚੇ ਅਧਿਆਪਕਾਂ ਉੱਤੇ ਬਹੁਤ ਵਾਰ ਲਾਠੀਚਾਰਜ ਕਰਵਾਇਆ ਜਾ ਚੁੱਕਿਆ ਹੈ।ਜਿਸ ਤੋਂ ਬਾਅਦ ਕੇ ਹੁਣ ਕੱਚੇ ਅਧਿਆਪਕ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੇ ਕੁਝ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਨੇ ਇਨ੍ਹਾਂ ਪੋਸਟਰਾਂ ਉੱਤੇ ਲਿਖਿਆ ਹੈ ਕਿ ਕੈਪਟਨ ਸਾਬ੍ਹ ਇਨ੍ਹਾਂ ਦੀਆਂ ਗੱਲਾਂ ਦਾ ਜਵਾਬ ਦੇਣ ਕਿ ਜੋ ਕੈਪਟਨ ਸਰਕਾਰ ਨੇ ਦੋ ਹਜਾਰ ਸਤਾਰਾਂ ਦੀਆਂ ਵੋਟਾਂ ਤੋਂ ਪਹਿਲਾਂ ਵਾਅਦੇ ਕੀਤੇ ਸੀ ਕਿ ਉਹ ਨਿਭਾਏ ਹਨ

ਕਿਉਂਕਿ ਪੰਜਾਬ ਵਿੱਚ ਕੈਪਟਨ ਸਰਕਾਰ ਵੰਡ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਨੂੰ ਮੱਥੇ ਨਾਲ ਲਗਾ ਕੇ ਇਹ ਸਹੁੰ ਖਾਧੀ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣ ਜਾਵੇਗੀ ਤਾਂ ਉਸ ਤੋਂ ਬਾਅਦ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ,ਇਸ ਤੋਂ ਇਲਾਵਾ ਬੇਰੋਜ਼ਗਾਰੀ ਭੱਤਾ ਵੀ ਮਿਲਿਆ ਕਰੇਗਾ।ਪਰ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਮਿਲਿਆ।ਅੱਜਕੱਲ੍ਹ ਜੇਕਰ ਬੇਰੁਜ਼ਗਾਰ ਨੌਜਵਾਨ ਆਪਣਾ ਹੱਕ ਲੈਣ ਲਈ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਉੱਤੇ ਲਾਠੀਚਾਰਜ ਕਰਵਾਇਆ ਜਾਂਦਾ ਹੈ

ਪਿਛਲੇ ਕੁਝ ਦਿਨਾਂ ਖਬਰਾਂ ਆ ਰਹੀਆਂ ਹਨ ਜਿੱਥੇ ਕਿ ਕੱਚੇ ਅਧਿਆਪਕਾਂ ਦਾ ਸਬਰ ਹੁਣ ਟੁੱਟਦਾ ਜਾ ਰਿਹਾ ਹੈ।ਇੱਕ ਮਹਿਲਾ ਅਧਿਆਪਕਾਂ ਦੇ ਧਰਨੇ ਦੌਰਾਨ ਸਲਫਾਸ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।ੲਿਸ ਤੋਂ ੲਿਲਾਵਾ ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਇਹ ਉਸ ਸਮੇਂ ਤੱਕ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ,ਜਦੋਂ ਤੱਕ ਕੇ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਦਿੱਤੀਆਂ ਜਾਂਦੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਰਫ਼ ਧਰਨਾ ਪ੍ਰਦਰਸ਼ਨ ਨਹੀਂ ਕਰਨਗੇ ਉਹ ਆਪਣੀਆਂ ਜਾਨਾਂ ਦੇ ਦੇਣਗੇ।ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਧਰਨੇ ਦੇ ਦੌਰਾਨ ਕਿਸੇ ਵੀ ਅਧਿਆਪਕ ਦੀ ਜਾਨ ਜਾਂਦੀ ਹੈ

ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।ਬਹੁਤ ਸਾਰੇ ਪਿੰਡਾਂ ਵਿਚ ਬੇਰੋਜ਼ਗਾਰ ਨੌਜਵਾਨਾਂ ਵੱਲੋਂ ਪੋਸਟਰ ਲਗਾਏ ਜਾ ਰਹੇ ਹਨ ਕਿ ਕਾਂਗਰਸ ਸਰਕਾਰ ਦਾ ਕੋਈ ਵੀ ਆਗੂ ਉਨ੍ਹਾਂ ਦੇ ਪਿੰਡ ਵਿੱਚ ਵੋਟਾਂ ਮੰਗਣ ਨਾ ਆਵੇ।

Leave a Reply

Your email address will not be published. Required fields are marked *