ਜੇਲ੍ਹ ਵਿੱਚ ਬੈਠੇ ਨੌਜਵਾਨਾਂ ਵੱਲੋਂ ਕਰ ਦਿੱਤਾ ਗਿਆ ਇਹ ਵੱਡਾ ਕਾਂਡ,ਨਵੇਂ ਨੌਜਵਾਨ ਬਣੇ ਸ਼ਿਕਾਰ

Uncategorized

ਜਲੰਧਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਹੈਰੋਇਨ ਵੇਚਣ ਵਾਲੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਲਸ਼ਮਣ ਸਿੰਘ ਨਾਂ ਦਾ ਇੱਕ ਵਿਅਕਤੀ ਜੇਲ੍ਹ ਵਿੱਚ ਬੰਦ ਸੀ। ਉਸ ਸਮੇਂ ਉਸ ਦੀ ਮੁਲਾਕਾਤ ਤੋਂ ਕੁਝ ਅਜਿਹੇ ਵਿਅਕਤੀਆਂ ਨਾਲ ਹੋਈ ਜੋ ਕਿ ਹੈਰੋਇਨ ਵੇਚਦੇ ਸੀ। ਇਸ ਤੋਂ ਇਲਾਵਾ ਉਹ ਹਥਿਆਰਾਂ ਦੀ ਤਸਕਰੀ ਕਰਦੇ ਸੀ।ਜਿਵੇਂ ਹੀ ਉਨ੍ਹਾਂ ਵਿਅਕਤੀਆਂ ਨੂੰ ਪਤਾ ਚੱਲਿਆ ਕਿ ਲਛਮਣ ਸਿੰਘ ਜੇਲ੍ਹ ਤੋਂ ਬਾਹਰ ਜਾਣ ਵਾਲਾ ਹੈ ਤਾਂ ਉਨ੍ਹਾਂ ਵਿਅਕਤੀਆਂ ਨੇ ਇਸ ਨੂੰ ਆਪਣਾ ਸਾਰਾ ਕੰਮ ਸਮਝਾ ਦਿੱਤਾ।

ਜਿਸ ਤੋਂ ਬਾਅਦ ਕੇ ਲਛਮਣ ਸਿੰਘ ਦੇ ਮਨ ਵਿੱਚ ਵੀ ਲਾਲਚ ਆ ਗਿਆ ਕਿਉਂਕਿ ਉਸ ਨੂੰ ਵੀ ਛੇਤੀ ਤੋਂ ਛੇਤੀ ਪੈਸਾ ਕਮਾਉਣ ਦੀ ਪਈ ਸੀ। ਇਸੇ ਲਈ ਉਸ ਨੇ ਉਨ੍ਹਾਂ ਵਿਅਕਤੀਆਂ ਵੱਲੋਂ ਸਮਝਾਇਆ ਗਿਆ, ਸਾਰਾ ਕੰਮ ਕਰਨ ਲਈ ਹਾਂ ਕਰ ਦਿੱਤੀ। ਬਾਅਦ ਵਿਚ ਜਦੋਂ ਲਛਮਣ ਸਿੰਘ ਜੇਲ੍ਹ ਤੋਂ ਬਾਹਰ ਆਇਆ ਤਾਂ ਉਸ ਨੇ ਉਨ੍ਹਾਂ ਵਿਅਕਤੀਆਂ ਦੇ ਇਸ਼ਾਰੇ ਉੱਤੇ ਹੀਰੋਇਨ ਵੇਚਣੀ ਸ਼ੁਰੂ ਕਰ ਦਿੱਤੀ ਅਤੇ ਨਾਲ ਹੀ ਉਹ ਹਥਿਆਰਾਂ ਦੀ ਤਸਕਰੀ ਵੀ ਕਰਦਾ ਸੀ। ਪਰ ਪੁਲੀਸ ਮੁਲਾਜ਼ਮਾਂ ਨੂੰ ਗੁਪਤਾ ਸੂਚਨਾ ਮਿਲੀ ਜਿਸ ਦੇ ਆਧਾਰ ਉਤੇ ਉਨ੍ਹਾਂ ਨੇ ਲਛਮਣ ਸਿੰਘ ਉੱਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ

ਅਤੇ ਬਾਅਦ ਵਿੱਚ ਉਸ ਨੂੰ ਰੰਗੇ ਹੱਥੀਂ ਫੜ ਲਿਆ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਏ ਹੋਰਨਾਂ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ

ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਹੋ ਚੁੱਕਿਆ ਹੈ ਅਤੇ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *