ਪ੍ਰਤਾਪ ਬਾਜਵਾ ਨੂੰ ਮਿਲੀ ਹਾਈ ਕਮਾਨ ਵੱਲੋਂ ਅੰਦਰੋਂ ਥਾਪੀ,ਕੈਪਟਨ ਨਾਲ ਹੋਏ ਸਿੱਧੇ ਟਾਕਰੇ

Uncategorized

ਕਾਂਗਰਸ ਪਾਰਟੀ ਦਾ ਆਪਸ ਵਿਚ ਵਿਵਾਦ ਦਿਨੋਂ ਦਿਨ ਵਧਦਾ ਜਾ ਰਿਹਾ ਹੈ, ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਟਵਿੱਟਰ ਉੱਤੇ ਲਗਾਤਾਰ ਇੱਕ ਦੂਜੇ ਦੇ ਵਿਰੁੱਧ ਟਵੀਟ ਕਾਰਨ ਕਾਂਗਰਸ ਪਾਰਟੀ ਕਾਫੀ ਵਿਵਾਦਾਂ ਵਿੱਚ ਰਹੀ। ਇਸ ਤੋਂ ਇਲਾਵਾ ਇਹ ਮਾਮਲਾ ਹਾਈ ਕਮਾਂਡ ਤੱਕ ਵੀ ਪਹੁੰਚਿਆ। ਇਸ ਦੌਰਾਨ ਕਾਂਗਰਸ ਪਾਰਟੀ ਦੇ ਨੇਤਾਵਾਂ ਦੇ ਅਲੱਗ ਅਲੱਗ ਧੜੇ ਬਣ ਗਏ ਅਤੇ ਉਨ੍ਹਾਂ ਦੀਆਂ ਆਪਸ ਵਿਚ ਮੀਟਿੰਗਾਂ ਹੋਣ ਲੱਗੀਆਂ ਅਤੇ ਹੁਣ ਇੱਕ ਨਵਾਂ ਹੀ ਮਾਮਲਾ ਸਾਹਮਣੇ ਆ ਰਿਹਾ ਹੈ,ਕਿ ਹੁਣ ਕਾਂਗਰਸ ਪਾਰਟੀ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿਚ ਪੋਸਟਰ ਲੱਗ ਰਹੇ ਹਨ

ਅਤੇ ਉਹ ਆਪਣੀ ਹੀ ਪਾਰਟੀ ਤੋਂ ਕੁਝ ਸਵਾਲ ਪੁੱਛ ਰਹੇ ਹਨ। ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਕਾਂਗਰਸ ਪਾਰਟੀ ਦੇ ਨੇਤਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾੳੁਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਦੌਰਾਨ ਫ਼ਰੀਦਕੋਟ ਦੇ ਬਹੁਤ ਸਾਰੀਆਂ ਥਾਵਾਂ ਉੱਤੇ ਕਾਂਗਰਸ ਪਾਰਟੀ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿੱਚ ਪੋਸਟਰ ਲੱਗੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਹੀ ਪਾਰਟੀ ਉੱਤੇ ਸਵਾਲ ਵੀ ਖੜ੍ਹੇ ਕੀਤੇ ਹਨ ਕਿ ਅਜੇ ਤਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਉੱਤੇ ਕਾਰਵਾਈ

ਕਿਉਂ ਨਹੀਂ ਕਰਵਾਈ ਗਈ। ਉਨ੍ਹਾਂ ਨੇ ਪੋਸਟਰਾਂ ਉੱਤੇ ਲਿਖਿਆ ਹੈ ਕਿ ਪੰਜਾਬ ਜਵਾਬ ਮੰਗਦਾ ਹੈ ਕਾਂਗਰਸ ਪਾਰਟੀ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿਚ ਖਡ਼੍ਹੇ ਹੋਏ ਆਗੂਆਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਇੱਕ ਬਹੁਤ ਹੀ ਸਮਝਦਾਰ ਨੇਤਾ ਹਨ ਅਤੇ ਉਨ੍ਹਾਂ ਦੁਆਰਾ ਸਮੇਂ ਸਮੇਂ ਉੱਤੇ ਕਾਂਗਰਸ ਪਾਰਟੀ ਨੂੰ ਬੇਅਦਬੀ ਮਾਮਲਿਆਂ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ, ਪਰ ਫਿਰ ਵੀ ਕਾਂਗਰਸ ਪਾਰਟੀ ਵਲੋਂ ਬੇਅਦਬੀ ਮਾਮਲਿਆਂ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕਰਵਾਈ ਗਈ।

ਸੋ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਸਰਕਾਰ ਦਾ ਇਹ ਕਾਟੋ ਕਲੇਸ਼ ਹੋਰ ਕਿੰਨਾ ਸਮਾਂ ਚੱਲੇਗਾ ਅਤੇ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਕੀ ਫ਼ੈਸਲਾ ਕਰਨਗੇ।

Leave a Reply

Your email address will not be published. Required fields are marked *