ਕੀ ਨਵਜੋਤ ਸਿੰਘ ਸਿੱਧੂ ਛੱਡਣਗੇ ਕਾਂਗਰਸ ਪਾਰਟੀ ਵੇਖੋ ਪੂਰੀ ਰਿਪੋਰਟ

Uncategorized

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਤਰੀਕੇ ਨਾਲ ਪੰਜਾਬ ਵਿੱਚ ਰਾਜਨੀਤੀ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਬਹੁਤ ਸਾਰੀਆਂ ਪਾਰਟੀਆਂ ਦੀ ਆਪਸ ਵਿੱਚ ਹੀ ਬਹਿਸ ਹੋ ਰਹੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਂਗਰਸ ਪਾਰਟੀ ਦੇ ਨੇਤਾਵਾਂ ਵੱਲੋਂ ਆਪਸ ਵਿਚ ਹੀ ਕਾਟੋ ਕਲੇਸ਼ ਪਾਇਆ ਗਿਆ ਹੈ ਕਿਉਂਕਿ ਲੰਬੇ ਸਮੇਂ ਤੋਂ ਇਹ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਪਾਰਟੀ ਦੇ ਨੇਤਾ ਕਾਂਗਰਸ ਪਾਰਟੀ ਦੇ ਫੈਸਲਿਆਂ ਤੋਂ ਖੁਸ਼ ਨਹੀਂ ਹਨ,ਜਿਸ ਕਾਰਨ ਕੇ ਬਹੁਤ ਸਾਰੇ ਨੇਤਾਵਾਂ ਨੇ ਕਾਂਗਰਸ ਪਾਰਟੀ ਨੂੰ ਛੱਡਣ ਦਾ ਮਨ ਵੀ ਬਣਾ ਲਿਆ ਸੀ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਅਹੁਦਿਆਂ ਉੱਤੇ ਸਥਾਪਿਤ ਕਰ ਕੇ ਉਨ੍ਹਾਂ ਨੂੰ ਮਨਾ ਲਿਆ ਸੀ।

ਸੋ ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਵੀ ਕਾਫ਼ੀ ਲੰਬੇ ਸਮੇਂ ਤੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋ ਰਹੀ ਹੈ।ਲਗਾਤਾਰ ਦੋਨਾਂ ਵੱਲੋਂ ਇੱਕ ਦੂਜੇ ਉੱਤੇ ਟਵੀਟ ਕੀਤੇ ਜਾ ਰਹੇ ਸੀ ਜਿਸ ਤੋਂ ਬਾਅਦ ਕਿ ਇਹ ਮਾਮਲਾ ਹਾਈ ਕਮਾਂਡ ਕੋਲ ਵੀ ਪਹੁੰਚ ਚੁੱਕਿਆ ਸੀ।ਜਿਸ ਤੋਂ ਬਾਅਦ ਲਗਾਤਾਰ ਇਹ ਗੱਲਾਂ ਉੱਠ ਰਹੀਆਂ ਹਨ ਕਿ ਕੀ ਆਉਣ ਵਾਲੇ ਸਮੇਂ ਵਿਚ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਨੂੰ ਛੱਡ ਸਕਦੇ ਹਨ ਜਾਂ ਨਹੀਂ।ਉੱਥੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਕਦੇ ਵੀ ਕਾਂਗਰਸ ਪਾਰਟੀ ਨੂੰ ਨਹੀਂ ਛੱਡਣਗੇ, ਉਨ੍ਹਾਂ ਵੱਲੋਂ ਜੋ ਵੀ ਕੀਤਾ ਜਾ ਰਿਹਾ ਹੈ

ਉਹ ਲੋਕਾਂ ਨੂੰ ਗੁਮਰਾਹ ਕਰਨ ਲਈ ਕੀਤਾ ਜਾ ਰਿਹਾ ਹੈ। ਕਿਉਂਕਿ ਜਿਵੇਂ ਹੀ ਉਹ ਆਪਣਾ ਮਤਲਬ ਕੱਢ ਲੈਣਗੇ ਤਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਾਲ ਚਾਹ ਪੀਂਦੇ ਹੋਏ ਨਜ਼ਰ ਆਉਣਗ।ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਬਹੁਤ ਹੀ ਇਮਾਨਦਾਰ ਨੇਤਾ ਹਨ ਅਤੇ ਪੰਜਾਬ ਦੇ ਲੋਕਾਂ ਲਈ ਉਹ ਬਹੁਤ ਕੁਝ ਕਰ ਸਕਦੇ ਹਨ।ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵੱਲੋਂ ਵੀ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਕ ਵਾਰ ਫਿਰ ਤੋਂ ਉਨ੍ਹਾਂ ਨੂੰ ਮੌਕਾ ਦੇਣਗੇ,ਪਰ ਜੇਕਰ ਅਸਲ ਵਿੱਚ ਦੇਖਿਆ ਜਾਵੇ ਤਾਂ ਚਾਰੇ ਪਾਸੇ ਨਿਗ੍ਹਾ ਮਾਰਨ ਤੋਂ ਇਹ ਗੱਲ ਸਮਝ ਲੱਗਦੀ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ।ਜਿਸ ਤਰੀਕੇ ਨਾਲ ਕਾਂਗਰਸ ਪਾਰਟੀ ਦੇ ਨੇਤਾ ਆਪਸ ਵਿੱਚ ਹੀ ਲੜਦੇ ਝਗੜਦੇ ਨਜ਼ਰ ਆ ਰਹੇ ਹਨ ਤਾਂ ਉਨ੍ਹਾਂ ਤੋਂ ਖਾਸ ਉਮੀਦ ਨਹੀਂ ਲਗਾਈ ਜਾ ਸਕਦੀ

ਕਿ ਉਹ ਪੰਜਾਬ ਦੇ ਲੋਕਾਂ ਲਈ ਕੁਝ ਸੋਚ ਸਕਦੇ ਹਨ, ਕਿਉਂਕਿ ਲੰਬੇ ਸਮੇਂ ਤੋਂ ਉਨ੍ਹਾਂ ਦਾ ਆਪਸ ਦਾ ਝਗੜਾ ਹੀ ਸ਼ਾਂਤ ਨਹੀਂ ਹੋ ਸਕਿਆ।ਸੋ ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਉੱਤੇ ਵੀ ਬਹੁਤ ਸਾਰੇ ਸਵਾਲ ਖਡ਼੍ਹੇ ਹੋ ਰਹੇ ਹਨ ਜਿਨ੍ਹਾਂ ਦਾ ਜਵਾਬ ਆਉਣ ਵਾਲੇ ਸਮੇਂ ਵਿੱਚ ਹੀ ਮਿਲੇਗਾ।

Leave a Reply

Your email address will not be published. Required fields are marked *