ਭਾਰਤ ਦਾ ਸਭ ਤੋਂ ਤੇਜ਼ ਦੌੜਨ ਵਾਲਾ ਫਲਾਇੰਗ ਸਿੱਖ ਮਿਲਖਾ ਸਿੰਘ ਕਰੋਨਾ ਤੋਂ ਹਾਰਿਆ ਜ਼ਿੰਦਗੀ ਦੀ ਜੰਗ

Uncategorized

ਭਾਰਤ ਦੇ ਮਸ਼ਹੂਰ ਦੌੜਾਕ ਫਲਾਇੰਗ ਸਿੱਖ ਮਿਲਖਾ ਸਿੰਘ ਦਾ ਦੇਹਾਂਤ ਹੋ ਚੁੱਕਿਆ ਹੈ।ਜਾਣਕਾਰੀ ਮੁਤਾਬਕ ਸਤਾਰਾਂ ਮਈ ਨੂੰ ਮਿਲਖਾ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਕੇ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ।ਜਿਸ ਤੋਂ ਬਾਅਦ ਕੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਗਈ ਸੀ ਅਤੇ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਸੀ।ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਿਛਲੀ ਰਾਤ ਉਨ੍ਹਾਂ ਦੀ ਤਬੀਅਤ ਬਹੁਤ ਖ਼ਰਾਬ ਹੋਈ,ਕਿਉਂਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ

ਜਿਸ ਦਾ ਕਾਰਨ ਸੀ ਕਿ ਉਨ੍ਹਾਂ ਦੇ ਸਰੀਰ ਵਿੱਚ ਆਕਸੀਜਨ ਦਾ ਲੈਵਲ ਬਹੁਤ ਜ਼ਿਆਦਾ ਘਟ ਚੁੱਕਿਆ ਸੀ। ਜਿਸ ਤੋਂ ਬਾਅਦ ਕਿ ਪਿਛਲੀ ਰਾਤ ਕਰੀਬ ਸਾਢੇ ਗਿਆਰਾਂ ਵਜੇ ਉਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਭਾਰਤ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ ਕਿਉਂਕਿ ਮਿਲਖਾ ਸਿੰਘ ਨੇ ਆਪਣੀ ਮਿਹਨਤ ਦੇ ਦਮ ਉੱਤੇ ਭਾਰਤ ਦਾ ਨਾਮ ਪੂਰੇ ਵਿਸ਼ਵ ਵਿੱਚ ਪ੍ਰਸਿੱਧ ਕੀਤਾ ਸੀ।ਉੱਨੀ ਸੌ ਸੰਤਾਲੀ ਦੀ ਵੰਡ ਸਮੇਂ ਮਿਲਖਾ ਸਿੰਘ ਨੇ ਆਪਣੇ ਮਾਤਾ ਪਿਤਾ ਨੂੰ ਖੋਇਆ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੇ ਦੁੱਖ ਦੇਖੇ ਕਿਹਾ ਜਾਂਦਾ ਹੈ

ਕਿ ਉਨ੍ਹਾਂ ਨੇ ਇਕ ਦੁੱਧ ਦੇ ਗਲਾਸ ਲਈ ਫ਼ੌਜਾਂ ਨਾਲ ਦੌੜ ਲਗਾਈ ਸੀ ਅਤੇ ਉਹ ਦੌੜ ਉਨ੍ਹਾਂ ਨੇ ਜਿੱਤੀ ਵੀ ਸੀ।ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚੋਂ ਬਹੁਤ ਸਾਰੀਆਂ ਦੌੜਾਂ ਲਗਾਈਆਂ ਅਤੇ ਉਨ੍ਹਾਂ ਨੂੰ ਜਿੱਤਿਆ। ਮਿਲਖਾ ਸਿੰਘ ਨੇ ਆਪਣੇ ਨਾਲ ਬਹੁਤ ਸਾਰੇ ਇਨਾਮ ਕੀਤੇ।ਇਸ ਤੋਂ ਇਲਾਵਾ ਉਨ੍ਹਾਂ ਨੂੰ ਪਦਮਸ੍ਰੀ ਐਵਾਰਡ ਵੀ ਦਿੱਤਾ ਗਿਆ ਸੀ।ਫਲਾਇੰਗ ਸਿੱਖ ਮਿਲਖਾ ਸਿੰਘ ਦੀ ਜੀਵਨੀ ਉੱਤੇ ਬਹੁਤ ਸਾਰੀਆਂ ਕਿਤਾਬਾਂ ਵੀ ਛਪ ਚੁੱਕੀਆਂ ਹਨ,ਜਿਨ੍ਹਾਂ ਵਿੱਚ ਦੱਸਿਆ ਗਿਆ ਹੈ

https://youtu.be/CC09993RV4Q

ਕਿ ਕਿਸ ਤਰੀਕੇ ਨਾਲ ਫਲਾਇੰਗ ਸਿੱਖ ਮਿਲਖਾ ਸਿੰਘ ਨੇ ਆਪਣੀ ਜ਼ਿੰਦਗੀ ਵਿੱਚ ਸੰਘਰਸ਼ ਕਰਦੇ ਹੋਏ ਕਾਮਯਾਬੀ ਨੂੰ ਹਾਸਿਲ ਕੀਤਾ।

Leave a Reply

Your email address will not be published. Required fields are marked *