ਬਠਿੰਡਾ ਦੇ ਅਜੀਤ ਸਿੰਘ ਚੌਂਕ ਵਿੱਚ ਨੌਜਵਾਨਾਂ ਵੱਲੋਂ ਕੀਤੀਆਂ ਗਈਆਂ ਇਹ ਸ਼ਰਮਨਾਕ ਹਰਕਤਾਂ

Uncategorized

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਜਿਸ ਵਿਚ ਕੇ ਕੁਝ ਲੜਕੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਦੇ ਦਿਖਾਈ ਦੇ ਰਹੇ ਹਨ।ਜਾਣਕਾਰੀ ਮੁਤਾਬਕ ਇਹ ਵੀਡੀਓ ਬਠਿੰਡਾ ਦਾ ਹੈ ਜਿਥੇ ਕਿ ਸਾਹਿਬਜ਼ਾਦਾ ਅਜੀਤ ਸਿੰਘ ਚੌਕ ਵਿਚ ਲੜਕੇ ਬੁੱਤ ਨਾਲ ਗਲਤ ਹਰਕਤਾਂ ਕਰਦੇ ਦਿਖਾਈ ਦੇ ਰਹੇ ਹਨ ਵੀਡੀਓ ਵਿੱਚ ਸਾਫ਼ ਸਾਫ਼ ਦਿਖਾਈ ਦੇ ਰਿਹਾ ਹੈ ਕਿ ਰਾਤ ਦੇ ਸਮੇਂ ਚਾਰ ਲੜਕੇ ਜੋ ਕਿ ਇੱਕ ਗੱਡੀ ਵਿੱਚ ਸਵਾਰ ਹੋ ਕੇ ਆਉਂਦੇ ਹਨ ਉਨ੍ਹਾਂ ਵਿਚੋਂ ਤਿੰਨ ਲੜਕੇ ਬੁੱਤ ਦੇ ਉੱਪਰ ਚੜ੍ਹ ਜਾਂਦੇ ਹਨ ਅਤੇ ਇੱਕ ਲੜਕਾ ਹੇਠਾਂ ਖੜ੍ਹ ਕੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਹਰਕਤਾਂ ਦਾ ਆਨੰਦ ਲੈ ਰਿਹਾ ਹੈ।.

ਦਸ ਦਈਏ ਕਿ ਇਨ੍ਹਾਂ ਵਿੱਚੋਂ ਦੋ ਲੜਕੇ ਘੋੜੇ ਦੇ ਪੈਰਾਂ ਵਿੱਚ ਖਡ਼੍ਹੇ ਹੋਏ ਦਿਖਾਈ ਦੇ ਰਹੇ ਹਨ ਅਤੇ ਇੱਕ ਲੜਕਾ ਘੋੜੇ ਦੇ ਉੱਪਰ ਚੜ੍ਹ ਜਾਂਦਾ ਹੈ ਜਿਥੇ ਕਿ ਸਾਹਿਬਜ਼ਾਦਾ ਅਜੀਤ ਸਿੰਘ ਦਾ ਸਰੂਪ ਬਣਿਆ ਹੋਇਆ ਹੈ। ਲਗਾਤਾਰ ਕਾਫ਼ੀ ਸਮੇਂ ਤਕ ਇਹ ਤਿੰਨੋਂ ਲੜਕੇ ਉੱਪਰ ਖੜ੍ਹੇ ਹੋ ਕੇ ਗਲਤ ਹਰਕਤਾਂ ਕਰਦੇ ਹਨ ਅਤੇ ਬੁੱਤ ਨਾਲ ਛੇੜਖਾਨੀਆਂ ਕਰਦੇ ਰਹਿੰਦੇ ਹਨ।ਉਸੇ ਸਮੇਂ ਕਿਸੇ ਵਿਅਕਤੀ ਵੱਲੋਂ ਚੋਰੀ ਨਾਲ ਇਸ ਵੀਡੀਓ ਨੂੰ ਬਣਾਇਆ ਗਿਆ ਅਤੇ ਸੋਸ਼ਲ ਮੀਡੀਆ ਉੱਤੇ ਪਾ ਦਿੱਤਾ ਗਿਆ,

ਜਿਸ ਤੋਂ ਬਾਅਦ ਕੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਿਆ ਜਾ ਚੁੱਕਿਆ ਹੈ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਲੜਕਿਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਉੱਠ ਰਹੀ ਹੈ।ਨਾਲ ਹੀ ਬਠਿੰਡਾ ਪੁਲੀਸ ਪ੍ਰਸ਼ਾਸਨ ਉੱਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿਉਂਕਿ ਇਕ ਪਾਸੇ ਪੁਲਸ ਵੱਲੋਂ ਕਿਹਾ ਜਾਂਦਾ ਹੈ ਕਿ ਰਾਤ ਦੇ ਸਮੇਂ ਨਾਈਟ ਕਰਫਿਊ ਹੁੰਦਾ ਹੈ ਪਰ ਉੱਥੇ ਹੀ ਜਦੋਂ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਪੁਲੀਸ ਪ੍ਰਸ਼ਾਸਨ ਉੱਤੇ ਸਵਾਲ ਉੱਠਣੇ ਲਾਜ਼ਮੀ ਹਨ,ਕਿਉਂਕਿ ਇਕ ਪਾਸੇ ਤਾਂ ਪੁਲੀਸ ਮੁਲਾਜ਼ਮ ਕਹਿੰਦੇ ਹਨ

ਕਿ ਉਨ੍ਹਾਂ ਵੱਲੋਂ ਰਾਤ ਦੇ ਸਮੇਂ ਵੀ ਸਖ਼ਤ ਡਿਊਟੀ ਕੀਤੀ ਜਾਂਦੀ ਹੈ।ਪਰ ਜਦੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਉਨ੍ਹਾਂ ਵੱਲੋਂ ਕੀਤੇ ਗਏ ਦਾਅਵੇ ਝੂਠ ਲੱਗਦੇ ਹਨ।

Leave a Reply

Your email address will not be published. Required fields are marked *