ਆਮ ਆਦਮੀ ਪਾਰਟੀ ਨੇ ਕੀਤਾ ਵੱਡਾ ਧਮਾਕਾ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਣਗੇ ਪਾਰਟੀ ਦੇ ਵਿੱਚ ਸ਼ਾਮਲ

Uncategorized

ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨਾਲ ਜੁੜੀ ਇਕ ਵੱਡੀ ਖਬਰ ਆ ਰਹੀ ਹੈ।ਸੂਤਰਾਂ ਦੇ ਹਵਾਲੇ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਕੱਲ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਇਹ ਟਵੀਟ ਕਰਕੇ ਦੱਸਿਆ ਸੀ ਕਿ ਉਹ ਪੰਜਾਬ ਵਿੱਚ ਆਉਣਗੇ ਅਤੇ ਅੰਮ੍ਰਿਤਸਰ ਵਿੱਚ ਲੋਕਾਂ ਦੇ ਰੂਬਰੂ ਹੋਣਗੇ। ਉਸ ਦੌਰਾਨ ਹੋ ਸਕਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਨੂੰ ਜੁਆਇਨ ਕਰਨ।ਸੂਤਰਾਂ ਦੇ ਹਵਾਲੇ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਆਉਣਗੇ ਤਾਂ ਉਸ ਸਮੇਂ ਕੁੰਵਰ ਵਿਜੇ ਪ੍ਰਤਾਪ ਨਾਲ ਉਨ੍ਹਾਂ ਦੀ ਇਕ ਬੈਠਕ ਹੋਵੇਗੀ

ਜਿਸ ਤੋਂ ਬਾਅਦ ਕਿ ਇਹ ਫ਼ੈਸਲਾ ਲਿਆ ਜਾ ਸਕਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਇਸ ਗੱਲ ਉੱਤੇ ਆਮ ਆਦਮੀ ਪਾਰਟੀ ਵੱਲੋਂ ਕੋਈ ਵੀ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੁੰਵਰ ਵਿਜੇ ਪ੍ਰਤਾਪ ਵਲੋਂ ਕੁਝ ਅਜਿਹਾ ਕਿਹਾ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪਰ ਸੂਤਰਾਂ ਦੇ ਹਵਾਲੇ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਗੇ।

ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਫ਼ੀ ਸਮਾਂ ਚਰਚਾ ਵਿੱਚ ਰਹੇ ਸੀ, ਕਿਉਂਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਦੇ ਚੱਲਦੇ ਆਪਣੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਕੇ ਸਿੱਖ ਸੰਗਤਾਂ ਦੇ ਵਿਚਕਾਰ ਉਨ੍ਹਾਂ ਦੀ ਇੱਜ਼ਤ ਬਹੁਤ ਜ਼ਿਆਦਾ ਵਧ ਚੁੱਕੀ ਹੈ। ਪੰਜਾਬ ਦੇ ਬਹੁਤ ਸਾਰੇ ਲੋਕ ਕੁੰਵਰ ਵਿਜੈ ਪ੍ਰਤਾਪ ਦਾ ਮਾਣ ਸਨਮਾਨ ਕਰਦੇ ਹਨ।.

ਸੋ ਹੁਣ ਦੇਖਣਾ ਹੋਵੇਗਾ ਕਿ ਕੁੰਵਰ ਵਿਜੈ ਪ੍ਰਤਾਪ ਰਾਜਨੀਤੀ ਵਜ੍ਹਾ ਸ਼ਾਮਿਲ ਹੋਣਗੇ ਜਾਂ ਨਹੀਂ।

Leave a Reply

Your email address will not be published. Required fields are marked *