ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਤਾਜ਼ਾ ਇੰਟਰਵਿਊ

Uncategorized

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਖਰੇ ਵੱਖਰੇ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰ ਨੇ ਕਿ ਪੰਜਾਬ ਵਿਚ ਰਾਜਨੀਤੀ ਦਿਨੋਂ ਦਿਨ ਗਰਮਾਉਂਦੀ ਨਜ਼ਰ ਆ ਰਹੀ ਹੈ।ਪਿਛਲੇ ਦਿਨੀਂ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਹਨ ਉਨ੍ਹਾਂ ਨੇ ਕੱਲ੍ਹ ਟਵੀਟ ਕਰਕੇ ਇਹ ਕਿਹਾ ਸੀ ਕਿ ਉਹ ਪੰਜਾਬ ਦਾ ਦੌਰਾ ਕਰਨ ਲਈ ਆਉਣਗੇ ਅਤੇ ਉਸ ਸਮੇਂ ਉਨ੍ਹਾਂ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ।ਸੋ ਇਸੇ ਦੌਰਾਨ ਇਹ ਖ਼ਬਰ ਅੱਗ ਦੀ ਤਰ੍ਹਾਂ ਫੈਲੀ ਸੀ ਕਿ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ

।ਲਗਾਤਾਰ ਮੀਡੀਆ ਵੱਲੋਂ ਇਹ ਖ਼ਬਰਾਂ ਦਿਖਾਈਆਂ ਜਾ ਰਹੀਆਂ ਹਨ ਕਿ ਆਉਣ ਵਾਲੇ ਸਮੇਂ ਵਿੱਚ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਨੂੰ ਜੁਆਇਨ ਕਰ ਸਕਦੇ ਹਨ। ਪਰ ਜਦੋਂ ਕੁੰਵਰ ਵਿਜੇ ਪ੍ਰਤਾਪ ਨਾਲ ਪੱਤਰਕਾਰਾਂ ਨੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਜੇ ਅਜਿਹਾ ਕੋਈ ਵੀ ਪ੍ਰੋਗਰਾਮ ਨਹੀਂ ਉਲੀਕਿਆ ਗਿਆ।ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਹੋਈ ਤਾਂ ਉਹ ਲੋਕਾਂ ਨੂੰ ਆਪ ਖੁਦ ਆ ਕੇ ਦੱਸਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੱਤਰਕਾਰਾਂ ਨੂੰ ਪਹਿਲਾਂ ਲੋਕਾਂ ਦੀ ਰਾਏ ਜਾਣਨ ਦੀ ਜ਼ਰੂਰਤ ਹੈ ਕਿ ਕੀ ਉਹ ਚਾਹੁੰਦੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਰਾਜਨੀਤੀ ਵਿੱਚ ਆਉਣ ਜਾਂ ਨਹੀਂ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਇਹ ਵੀ ਨਹੀਂ ਪਤਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ, ਉਨ੍ਹਾਂ ਨੂੰ ਮੀਡੀਆ ਵਾਲਿਆਂ ਤੋਂ ਹੀ ਪਤਾ ਚੱਲਿਆ ਕਿ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਜੋ ਵੀ ਮੀਡੀਆ ਵੱਲੋਂ ਦਿਖਾਇਆ ਜਾ ਰਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।

ਇਸ ਬਾਰੇ ਉਨ੍ਹਾਂ ਨੇ ਅਜੇ ਤੱਕ ਕੁਝ ਵੀ ਨਹੀਂ ਸੋਚਿਆ ਅਤੇ ਜੇਕਰ ਕੋਈ ਵੀ ਫ਼ੈਸਲਾ ਲਿਆ ਜਾਵੇਗਾ ਤਾਂ ਉਹ ਖ਼ੁਦ ਆ ਕੇ ਲੋਕਾਂ ਨੂੰ ਉਸ ਬਾਰੇ ਦੱਸਣਗੇ।

Leave a Reply

Your email address will not be published. Required fields are marked *