ਨੌਜਵਾਨ ਮੁੰਡੇ ਨੇ ਪਿੰਡ ਦੀ ਕੁੜੀ ਨਾਲ ਕੀਤਾ ਇਸ਼ਕ ,ਲੈ ਗਿਆ ਭਜਾ ਕੇ,ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਨੂੰ ਲਾਈ ਅੱਗ

Uncategorized

ਹੁਸ਼ਿਆਰਪੁਰ ਦੇ ਪਿੰਡ ਬਸੀ ਹਸਤ ਖਾਂ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਕਿ ਇਕ ਲੜਕੇ ਨੇ ਆਪਣੇ ਹੀ ਪਿੰਡ ਦੀ ਇੱਕ ਲੜਕੀ ਨਾਲ ਵਿਆਹ ਕਰਵਾਇਆ ਸੀ।ਜਿਸ ਤੋਂ ਬਾਅਦ ਕੇ ਲਡ਼ਕੀ ਦੇ ਪਰਿਵਾਰਕ ਮੈਂਬਰਾਂ ਦਾ ਗੁੱਸਾ ਇਸ ਤਰੀਕੇ ਨਾਲ ਪੁੱਟਿਆ ਕਿ ਉਨ੍ਹਾਂ ਦੇ ਲੜਕੇ ਦੇ ਘਰ ਜਾ ਕੇ ਅੱਗ ਲਗਾ ਦਿੱਤੀ।ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਲੜਕੇ ਦੇ ਪਰਿਵਾਰਕ ਮੈਬਰਾਂ ਦਾ ਦੱਸਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਨ੍ਹਾਂ ਦੇ ਲੜਕੇ ਨੇ ਪਿੰਡ ਦੀ ਲੜਕੀ ਨਾਲ ਵਿਆਹ ਕਰਵਾ ਲਿਆ ਹੈ।ਪਰ ਜਦੋਂ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਘਰ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਆ ਗਏ ਅਤੇ ਉਨ੍ਹਾਂ ਨੂੰ ਕੁੱ-ਟ-ਣ ਮਾਰਨ ਲਈ ਪੈ ਗਏ .

ਤਾਂ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।ਜਿਸ ਤੋਂ ਬਾਅਦ ਕੇ ਲਡ਼ਕੀ ਦੇ ਪਰਿਵਾਰਕ ਮੈਂਬਰਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਘਰ ਵਿੱਚ ਸਾਮਾਨ ਦੀ ਭੰਨ ਤੋੜ ਕੀਤੀ ਅਤੇ ਉਨ੍ਹਾਂ ਨੇ ਘਰ ਵਿਚ ਅੱਗ ਲਗਾ ਦਿੱਤੀ।ਜਿਸ ਕਾਰਨ ਕੇ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ।ਘਰ ਵਿੱਚ ਜੋ ਵੀ ਕੀਮਤੀ ਸਾਮਾਨ ਪਿਆ ਸੀ ਉਸ ਨੂੰ ਵੀ ਉਥਲ ਪੁਥਲ ਕਰ ਦਿੱਤਾ ਗਿਆ ਅਤੇ ਲੜਕੇ ਦੇ ਪਰਿਵਾਰਕ ਮੈਬਰਾਂ ਨੇ ਗੁਆਂਢੀਆਂ ਦੇ ਘਰ ਲੁਕ ਕੇ ਆਪਣੀ ਜਾਨ ਬਚਾਈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਪੁਲਸ ਮੁਲਾਜ਼ਮਾਂ ਤਕ ਪਹੁੰਚਾ ਦਿੱਤਾ ਹੈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉੱਤੇ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੋ ਵੀ ਮਾਮਲਾ ਸਾਹਮਣੇ ਆਵੇਗਾ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਪ੍ਰੇਮ ਸੰਬੰਧਾਂ ਦੇ ਚੱਲਦੇ ਨੌਜਵਾਨਾਂ ਵੱਲੋਂ ਗਲਤ ਫ਼ੈਸਲੇ ਲੈ ਲਏ ਜਾਂਦੇ ਹਨ,ਜਿਸ ਤੋਂ ਬਾਅਦ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸੋ ਇਸ ਲਈ ਨੌਜਵਾਨਾਂ ਨੂੰ ਇਹ ਸਬਕ ਲੈਣਾ ਚਾਹੀਦਾ ਹੈ ਕਿ ਉਹ

ਆਪਣੀ ਜ਼ਿੰਦਗੀ ਵਿਚ ਅਜਿਹਾ ਕੋਈ ਵੀ ਫੈਸਲਾ ਨਾ ਲੈਣ, ਜਿਸ ਕਾਰਨ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜ਼ਿੰਦਗੀ ਖਤਰੇ ਵਿਚ ਪਵੇ।

Leave a Reply

Your email address will not be published. Required fields are marked *