ਪੰਜਾਬ ਵਿੱਚ ਪਹੁੰਚੇ ਕੇਜਰੀਵਾਲ ਨੇ ਕਰ ਦਿੱਤੀ ਇਹ ਵੱਡੇ ਐਲਾਨ

Uncategorized

ਪੰਜਾਬ ਦੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ,ਜਿੱਥੇ ਕਿ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਉਸੇ ਸਮੇਂ ਉਨ੍ਹਾਂ ਨੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਜਦੋਂ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਤਾਂ ਉਸ ਸਮੇਂ ਪਾਰਟੀ ਦੇ ਹੋਰ ਬਹੁਤ ਸਾਰੇ ਨੇਤਾ ਇਸ ਸਮਾਗਮ ਵਿੱਚ ਪਹੁੰਚੇ ਜਿੱਥੇ ਕਿ ਭਗਵੰਤ ਮਾਨ ਵੀ ਦਿਖਾਈ ਦਿੱਤੇ। ਕੁੰਵਰ ਵਿਜੇ ਪ੍ਰਤਾਪ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਾਕਤ ਉਨ੍ਹਾਂ ਦੇ ਕੋਲ ਹੋਣੀ ਚਾਹੀਦੀ ਹੈ ਅਤੇ ਪੰਜਾਬ ਵਿੱਚ ਲੋਕਾਂ ਦੀ ਮਰਜ਼ੀ ਨਾਲ ਹੀ ਫ਼ੈਸਲੇ ਹੋਣੇ ਚਾਹੀਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੁਣ ਇਹ ਦਿਖਾਇਆ ਜਾਵੇਗਾ ਕਿ ਅਸਲੀ ਰਾਜਨੀਤੀ ਕੀ ਹੁੰਦੀ ਹੈ।ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਜੋ ਕੀ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਸਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਬੇਅਦਬੀ ਮਾਮਲਿਆਂ ਸਮੇਂ ਬਹੁਤ ਹੀ ਵਿਵਾਦਾਂ ਵਿੱਚ ਰਹੇ ਸੀ ਕਿਉਂਕਿ ਉਨ੍ਹਾਂ ਨੇ ਜੋ ਐਸਆਈਟੀ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਸੀ, ਉਸ ਨੂੰ ਖਾਰਜ ਕਰ ਦਿੱਤਾ ਗਿਆ ਸੀ।

ਕਿਉਂਕਿ ਉਸਾਰ ਰਿਪੋਰਟ ਵਿੱਚ ਬੇਅਦਬੀ ਮਾਮਲਿਆਂ ਦੇ ਅਸਲੀ ਦੋਸ਼ੀਆਂ ਦੇ ਨਾਮ ਸਨ।ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਕਿ ਪੰਜਾਬ ਦੇ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਬਹੁਤ ਹੀ ਮਾਣ ਸਤਿਕਾਰ ਵਧ ਗਿਆ ਸੀ ਅਤੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਸੋ ਹੁਣ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਤੋਂ ਬਹੁਤ ਜ਼ਿਆਦਾ ਉਮੀਦਾਂ ਲਗਾਈਆਂ ਜਾ ਰਹੀਆਂ ਹਨ।

ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਕੁੰਵਰ ਵਿਜੇ ਪ੍ਰਤਾਪ ਦੇ ਰਾਜਨੀਤੀ ਵਿੱਚ ਆਉਣਾ ਤੇ ਲੋਕਾਂ ਦਾ ਕੀ ਪ੍ਰਤੀਕਰਮ ਹੋਵੇਗਾ।

Leave a Reply

Your email address will not be published. Required fields are marked *