ਲੱਖੇ ਸਿਧਾਣੇ ਬਾਰੇ ਆਈ ਇਹ ਵੱਡੀ ਖ਼ਬਰ ,ਕਦੋਂ ਵੀ ਹੋ ਸਕਦੀ ਹੈ ਲੱਖੇ ਉੱਪਰ ਇਹ ਵੱਡੀ ਕਾਰਵਾਈ

Uncategorized

ਲੱਖਾ ਸਧਾਣਾ ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਕਿਸਾਨੀ ਅੰਦੋਲਨ ਨਾਲ ਜੋੜਨ ਲਈ ਇਕ ਅਹਿਮ ਭੁਮਿਕਾ ਨਿਭਾਈ।ਅੱਜ ਵੀ ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਜੇਕਰ ਉਹ ਕਿਸਾਨੀ ਅੰਦੋਲਨ ਨਾਲ ਵੱਧ ਚਡ਼੍ਹ ਕੇ ਨਹੀਂ ਜੁਟਣਗੇ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਪੰਜਾਬ ਦੇ ਦੂਸਰੇ ਖਿੱਤਿਆਂ ਨਾਲ ਸੰਬੰਧ ਰੱਖਦੇ ਲੋਕਾਂ ਲਈ ਬਹੁਤ ਸਾਰੀਆਂ ਮੁਸ਼ਕਲਾਂ ਖੜ੍ਹੀਆਂ ਹੋ ਜਾਣਗੀਆਂ। ਕੇਂਦਰ ਸਰਕਾਰ ਵੱਲੋਂ ਵੀ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਕਿਸਾਨੀ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ।ਇਸ ਲਈ ਲੱਖਾ ਸਿਧਾਣਾ ਦੇ ਖ਼ਿਲਾਫ਼ ਦਿੱਲੀ ਪੁਲੀਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ।ਜਿਸ ਕਾਰਨ ਦਿੱਲੀ ਪੁਲੀਸ ਲੱਖਾ ਸਧਾਣਾ ਨੂੰ ਕਦੇ ਵੀ ਗ੍ਰਿਫ਼ਤਾਰ ਕਰ ਸਕਦੀ ਹੈ।

ਇਸੇ ਲਈ ਲੱਖਾ ਸਿਧਾਣਾ ਦੇ ਹੱਕ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਆਵਾਜ਼ ਉਠਾਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਵੀ ਲੋਕ ਨਹੀਂ ਜਾਗੇ ਤਾਂ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰਹ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਬਿਲਕੁਲ ਹੀ ਦਬਾਅ ਦਿੱਤਾ ਜਾਵੇਗਾ, ਜਿਸ ਦਾ ਖਾਮਿਆਜ਼ਾ ਬਹੁਤ ਹੀ ਖ਼ਤਰਨਾਕ ਹੋਵੇਗਾ।ਲੱਖਾ ਸਿਧਾਣਾ ਦੇ ਹੱਕ ਵਿੱਚ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੱਖਾ ਸਿਧਾਣਾ ਨੇ ਆਪਣੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕੀਤੀ ਹੈ

ਅਤੇ ਅੱਜ ਵੀ ਉਹ ਲੋਕਾਂ ਨੂੰ ਵਾਰ ਵਾਰ ਸਮਝਾ ਰਹੇ ਹਨ ਕਿ ਜ਼ਿਆਦਾ ਤੋਂ ਜ਼ਿਆਦਾ ਕਿਸਾਨੀ ਅੰਦੋਲਨ ਨਾਲ ਜੁਡ਼ਿਆ ਜਾਵੇ।ਪਰ ਹੁਣ ਇੱਕ ਵਾਰ ਫਿਰ ਤੋਂ ਦਿੱਲੀ ਪੁਲੀਸ ਵੱਲੋਂ ਲੱਖਾ ਸਿਧਾਣਾ ਦੇ ਖ਼ਿਲਾਫ਼ ਹੋਰ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਕਿਸੇ ਵੀ ਸਮੇਂ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਦੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਪੁਲੀਸ ਅਤੇ ਪੰਜਾਬ ਸਰਕਾਰ ਵੱਲੋਂ ਵੀ ਲੱਖਾ ਸਧਾਣਾ ਦੇ ਖ਼ਿਲਾਫ਼ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਪੁਲੀਸ ਦਾ ਸਾਥ ਦਿੱਤਾ ਜਾ ਰਿਹਾ ਹੈ।ਇਸ ਲਈ ਕੁਝ ਨੌਜਵਾਨਾਂ ਨੇ ਲੱਖਾ ਸਧਾਣਾ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ

ਕਿ ਪੰਜਾਬ ਦੇ ਲੋਕਾਂ ਨੂੰ ਇਕੱਠਾ ਹੋਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੱਖਾ ਸਧਾਣਾ ਦੇ ਖ਼ਿਲਾਫ਼ ਪੰਜਾਬ ਪੁਲੀਸ ਜਾਂ ਦਿੱਲੀ ਪੁਲੀਸ ਕੋਈ ਵੀ ਕਾਰਵਾਈ ਨਾ ਕਰ ਸਕੇ।

Leave a Reply

Your email address will not be published. Required fields are marked *