ਪ੍ਰਤਾਪ ਬਾਜਵਾ ਦੇ ਭਤੀਜੇ ਨੇ ਮਾਰੀ ਕੈਪਟਨ ਦੁਆਰਾ ਦਿੱਤੀ ਨੌਕਰੀ ਨੂੰ ਲੱਤ

Uncategorized

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਇਹ ਫ਼ੈਸਲਾ ਲਿਆ ਗਿਆ ਸੀ ਕਿ ਉਨ੍ਹਾਂ ਦੇ ਪਾਰਟੀ ਦੇ ਕੁਝ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਅਹੁਦਿਆਂ ਤੇ ਨਿਯੁਕਤ ਕੀਤਾ ਜਾਵੇਗਾ।ਇਸੇ ਦੌਰਾਨ ਉਨ੍ਹਾਂ ਨੇ ਆਪਣੀ ਪਾਰਟੀ ਦੇ ਵਿਧਾਇਕ ਫ਼ਤਿਹਜੰਗ ਬਾਜਵਾ ਤੇ ਪੁੱਤਰ ਨੂੰ ਡੀਐਸਪੀ ਬਣਾ ਦਿੱਤਾ ਸੀ।ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ।ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਕੁਝ ਵਿਧਾਇਕਾਂ ਵੱਲੋਂ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਸੀ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਸ਼ਰ੍ਹੇਆਮ

ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਹੋਇਆ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿਚ ਨੌਕਰੀਆਂ ਮੈਰਿਟ ਦੇ ਹਿਸਾਬ ਨਾਲ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।ਇਸ ਤੋਂ ਇਲਾਵਾ ਵੀ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਨੇਤਾਵਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਨੂੰ ਗਲਤ ਕਿਹਾ ਸੀ। ਜਿਸ ਤੋਂ ਬਾਅਦ ਹੁਣ ਫਤਿਹ ਜੰਗ ਬਾਜਵਾ ਦੇ ਪੁੱਤਰ ਨੇ ਪ੍ਰੈਸ ਕਾਨਫਰੰਸ ਬੁਲਾ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਕਾਬਲੀਅਤ ਉੱਤੇ ਯਕੀਨ ਸੀ,ਜਿਸ ਕਾਰਨ ਉਨ੍ਹਾਂ ਨੇ

ਉਨ੍ਹਾਂ ਨੂੰ ਡੀਐੱਸਪੀ ਬਣਾਇਆ ਸੀ।ਪਰ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਇਸ ਫ਼ੈਸਲੇ ਉੱਤੇ ਰਾਜਨੀਤੀ ਕੀਤੀ ਜਾ ਰਹੀ ਹੈ।ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਕਿਸੇ ਵੀ ਨੌਕਰੀ ਦੀ ਜ਼ਰੂਰਤ ਨਹੀਂ ਹੈ ਜੋ ਕਿ ਉਨ੍ਹਾਂ ਨੂੰ ਤਰਸ ਦੇ ਆਧਾਰ ਤੇ ਮਿਲੀ ਹੋਵੇ।ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਫਤਿਹ ਜੰਗ ਬਾਜਵਾ ਦੇ ਪੁੱਤਰ ਬਹੁਤ ਹੀ ਗੁੱਸੇ ਵਿੱਚ ਦਿਖਾਈ ਦਿੱਤੇ।ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਲਕੁੱਲ ਸਹੀ ਫ਼ੈਸਲਾ ਲਿਆ ਸੀ,

ਪਰ ਕੁਝ ਲੋਕਾਂ ਨੇ ਇਸ ਫ਼ੈਸਲੇ ਦਾ ਗਲਤ ਮਤਲਬ ਕੱਢਿਆ ਅਤੇ ਹੁਣ ਉਹ ਇਸ ਦੇ ਨੌਕਰੀ ਛੱਡਣ ਨੂੰ ਤਿਆਰ ਹਨ।

Leave a Reply

Your email address will not be published. Required fields are marked *