ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਆਈ ਪੁਲਿਸ ਉੱਪਰ ਨਸ਼ਾ ਤਸਕਰਾਂ ਨੇ ਕੀਤਾ ਹਮਲਾ, ਕਈ ਪੁਲਸ ਕਰਮਚਾਰੀ ਜ਼ਖਮੀ

Uncategorized

ਤਰਨਤਾਰਨ ਤੂੰ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਕਿ ਇੱਕ ਪਿੰਡ ਵਿੱਚ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਨੂੰ ਫੜਨ ਲਈ ਗਏ ਸੀ। ਜਿਨ੍ਹਾਂ ਕੋਲੋਂ ਕੁਝ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਫੜ ਲਿਆ ਗਿਆ ਸੀ,ਜਿਨ੍ਹਾਂ ਵਿਚੋਂ ਇਕ ਨਸ਼ਾ ਤਸਕਰ ਪੁਲੀਸ ਦੀ ਹਿਰਾਸਤ ਵਿੱਚੋਂ ਭੱਜ ਗਿਆ ਅਤੇ ਉਸ ਨੇ ਆਪਣੇ ਦੂਸਰੇ ਸਾਥੀਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੇ ਮਿਲ ਕੇ ਪੁਲਸ ਮੁਲਾਜ਼ਮਾਂ ਦੀ ਕੁੱ-ਟ-ਮਾ-ਰ ਕੀਤੀ। ਜਿਸ ਤੋਂ ਬਾਅਦ ਤਿੰਨ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ,ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਸ਼ਾ ਤਸਕਰਾਂ ਵੱਲੋਂ ਪੁਲੀਸ ਮੁਲਾਜ਼ਮਾਂ ਉੱਤੇ ਤ-ਲ-ਵਾ-ਰਾਂ ਤੇ ਗੰ-ਡਾ-ਸਿ-ਆਂ ਨਾਲ ਵਾਰ ਕੀਤਾ ਗਿਆ ਜਿਸ ਤੋਂ ਬਾਅਦ ਉਹ ਜ਼ਖ਼ਮੀ ਹੋ ਗਏ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੂਚਨਾ ਦੇ ਆਧਾਰ ਉਤੇ ਉਨ੍ਹਾਂ ਨਸ਼ਾ ਤਸਕਰਾਂ ਨੂੰ ਫੜਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਜਿਸ ਦੇ ਆਧਾਰ ਉੱਤੇ ਉਨ੍ਹਾਂ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਨ੍ਹਾਂ ਵਿੱਚੋਂ ਇੱਕ ਫ਼ਰਾਰ ਹੋਇਆ ਅਤੇ ਉਸ ਨੇ ਆਪਣੇ ਦੂਸਰੇ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਨਾਲ ਕੁੱਟਮਾਰ ਕੀਤੀ।

ਸੀਨੀਅਰ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਪੁਲਸ ਮੁਲਾਜ਼ਮਾਂ ਦੀ ਕੁੱ-ਟ-ਮਾ-ਰ ਕੀਤੀ ਹੈ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਸੋ ਅੱਜਕੱਲ੍ਹ ਪੰਜਾਬ ਵਿੱਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਚੱਕਰ ਵਿੱਚ ਆਪਣੀ ਜ਼ਿੰਦਗੀ ਗਵਾ ਬੈਠਦੇ ਹਨ॥ ਇਸ ਤੋਂ ਇਲਾਵਾ ਬਹੁਤ ਸਾਰੇ ਘਰ ਬਰਬਾਦ ਹੋ ਰਹੇ ਹਨ, ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਇਸ ਦੇ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ;

ਕਿਉਂਕਿ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਿਸੇ ਨਾ ਕਿਸੇ ਰਾਜਨੀਤਕ ਪਾਰਟੀ ਦੀ ਸ਼ਹਿ ਹੁੰਦੀ ਹੈ, ਜਿਸ ਤੋਂ ਬਾਅਦ ਇਹ ਖੁੱਲ੍ਹੇਆਮ ਨਸ਼ਾ ਵੇਚਦੇ ਹਨ

Leave a Reply

Your email address will not be published. Required fields are marked *