ਪੰਜਾਬ ਦੇ ਇਸ ਪਿੰਡ ਵਿੱਚ ਮੱਚਿਆ ਸਵੇਰੇ ਸਵੇਰੇ ਹੜਕੰਪ,ਝੋਨੇ ਵਾਲੇ ਖੇਤ ਦੇ ਪਿੱਛੋਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ

Uncategorized

ਗੁਰਦਾਸਪੁਰ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ,ਇੱਥੋਂ ਦੇ ਪਿੰਡ ਫੱਜੂਪੁਰ ਦੀਆਂ ਮੜ੍ਹੀਆਂ ਨਜ਼ਦੀਕ ਪੈਂਦੇ ਇੱਕ ਖੇਤ ਵਿੱਚ ਦੋ ਲਾਸ਼ਾਂ ਮਿਲੀਆਂ।ਜਿਨ੍ਹਾਂ ਨੂੰ ਦੇਖ ਚਾਰੇ ਪਾਸੇ ਹੜਕੰਪ ਮੱਚ ਗਈ ਅਤੇ ਪਿੰਡ ਦੇ ਲੋਕਾਂ ਨੇ ਪੁਲਸ ਮੁਲਾਜ਼ਮਾਂ ਨੂੰ ਇਸਦੀ ਸੂਚਨਾ ਦਿੱਤੀ। ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਮੌਕੇ ਤੇ ਆ ਕੇ ਘਟਨਾ ਦੀ ਪੁਸ਼ਟੀ ਕੀਤੀ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਚੁੱਕਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਕ-ਤ-ਲ ਦਾ ਹੈ ਕਿਉਂਕਿ ਦੋ ਲਡ਼ਕੇ ਰਾਤ ਦੇ ਸਮੇਂ ਜਿਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ,ਉਹ ਸ਼ਮਸ਼ਾਨਘਾਟ ਦੇ ਨਜ਼ਦੀਕ ਸੁੱਤੇ ਹੋਏ ਸੀ

ਅਤੇ ਅਚਾਨਕ ਹੀ ਰਾਤ ਦੇ ਸਮੇਂ ਉਨ੍ਹਾਂ ਦੇ ਸਿਰ ਵਿਚ ਗਮਲੇ ਮਾਰੇ ਗਏ ਹਨ ਅਤੇ ਉਨ੍ਹਾਂ ਨੂੰ ਘਸੀਟ ਕੇ ਝੋਨੇ ਦੇ ਖੇਤਾਂ ਵਿੱਚ ਸੁੱਟਿਆ ਗਿਆ ਹੈ।ਜਦੋਂ ਸਵੇਰੇ ਪਿੰਡ ਵਾਸੀਆਂ ਨੇ ਦੇਖਿਆ ਤਾਂ ਉਸ ਸਮੇਂ ਪੁਲਸ ਮੁਲਾਜ਼ਮਾਂ ਨੂੰ ਸੂਚਨਾ ਦਿੱਤੀ ਗਈ,ਜਿਸ ਤੋਂ ਬਾਅਦ ਉਨ੍ਹਾਂ ਨੇ ਆ ਕੇ ਮੌਕੇ ਨੂੰ ਦੇਖਿਆ ਹੈ ਅਤੇ ਲਗਾਤਾਰ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਕਿਸ ਦੁਬਾਰਾ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੂਜੇ ਪਾਸੇ ਪਿੰਡ ਵਾਸੀਆਂ ਦਾ ਦੱਸਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਤਾਂ ਤੁਰੰਤ ਉਨ੍ਹਾਂ ਨੇ ਪੁਲਸ

ਮੁਲਾਜ਼ਮਾਂ ਨੂੰ ਦੱਸਿਆ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਜਿਹੜੇ ਤੋਂ ਲੜਕਿਆਂ ਦੀ ਮੌਤ ਹੋਈ ਹੈ, ਉਹ ਦੋਨੋਂ ਲੜਕੇ ਸ਼ਰਾਬ ਪੀਣ ਦੇ ਆਦੀ ਸੀ ਅਤੇ ਉਹ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਸੀ।ਸੋ ਇਸ ਮਾਮਲੇ ਵਿੱਚ ਹੁਣ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਹੁਣ ਦੇਖਣਾ ਹੋਵੇਗਾ ਕਿ ਪੁਲੀਸ ਜਦੋਂ ਤੱਕ ਇਨ੍ਹਾਂ

ਦੋਵੇਂ ਨੌਜਵਾਨਾਂ ਦਾ ਕ-ਤ-ਲ ਕਰਨ ਵਾਲੇ ਦੋਸ਼ੀਆਂ ਨੂੰ ਫੜ ਸਕਦੀ ਹੈ ਅਤੇ ਕਦੋਂ ਤੱਕ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਂਦੀ ਹੈ

Leave a Reply

Your email address will not be published. Required fields are marked *