ਕੁੜੀ ਦੀ ਮਰਜ਼ੀ ਦੇ ਖ਼ਿਲਾਫ਼ ਹੋਇਆ ਸੀ ਵਿਆਹ ,ਹੁਣ ਪਾਣੀ ਵਾਲੀ ਟੈਂਕੀ ਵਿਚੋਂ ਮਿਲੀ ਪ੍ਰੇਮੀ ਅਤੇ ਕੁੜੀ ਦੀ ਲਾਸ਼

Uncategorized

ਅਕਸਰ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕਿ ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਜ਼-ਬ-ਰ-ਦ-ਸ-ਤੀ ਵਿਆਹ ਕਰ ਦਿੱਤਾ ਜਾਂਦਾ ਹੈ ਅਤੇ ਬਾਅਦ ਵਿੱਚ ਉਨ੍ਹਾਂ ਦੇ ਬੱਚਿਆਂ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾਂਦੇ ਹਨ,ਜਿਸ ਕਾਰਨ ਉਹ ਆਪਣੀ ਜ਼ਿੰਦਗੀ ਖਤਮ ਕਰ ਬੈਠਦੇ ਹਨ ਅਤੇ ਉਨ੍ਹਾਂ ਦੇ ਮਾਪਿਆਂ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹਿੰਦਾ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇੱਕ ਪਿੰਡ ਵਿੱਚ ਅੱਠ ਦਿਨ ਪਹਿਲਾਂ ਇਕ ਲੜਕੀ ਦਾ ਵਿਆਹ ਹੋਇਆ ਸੀ।ਜਿਸ ਤੋਂ ਬਾਅਦ ਉਹ ਲੜਕੀ ਆਪਣੇ ਸਹੁਰੇ ਘਰ ਜਾ ਕੇ ਵਾਪਸ ਆਪਣੇ ਪੇਕੇ ਘਰ

ਮਿਲਣ ਲਈ ਆਈ ਸੀ।ਪਰ ਇੱਥੇ ਹੀ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਕ ਅਜਿਹਾ ਕਾਰਨਾਮਾ ਕਰ ਦਿੱਤਾ,ਜਿਸ ਤੋਂ ਬਾਅਦ ਸਾਰੇ ਹੈਰਾਨ ਰਹਿ ਗਏ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਕੋਲੋਂ ਹੁਣ ਰੋਣ ਤੋਂ ਇਲਾਵਾ ਹੋਰ ਕੋਈ ਦੂਸਰਾ ਰਸਤਾ ਨਹੀਂ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਦਾ ਨਾਮ ਅਨੂ ਸੀ ਅਤੇ ਉਸ ਦਾ ਪ੍ਰੇਮੀ ਸੰਜੇ ਸੀ। ਜਦੋਂ ਉਹਨੂੰ ਆਪਣੇ ਪੇਕੇ ਘਰ ਮਿਲਣ ਲਈ ਆਈ ਤਾਂ ਉਸ ਨੇ ਸੰਜੇ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੇ ਪਿੰਡ ਦੀ ਵਾਟਰ ਵਰਕਸ ਵਾਲੀ ਟੈਂਕੀ ਵਿੱਚ ਜਾ ਕੇ ਛਲਾਂਗ ਲਗਾ ਦਿੱਤੀ,

ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਪਿਛਲੇ ਸਵੇਰ ਤੋਂ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਲੱਭ ਰਹੇ ਸੀ,ਪਰ ਉਨ੍ਹਾਂ ਦਾ ਕੋਈ ਵੀ ਅਤਾ ਪਤਾ ਨਹੀਂ ਸੀ।ਪਰ ਜਦੋਂ ਵਾਟਰ ਵਰਕਸ ਵਾਲੀ ਟੈਂਕੀ ਦੇ ਨਜ਼ਦੀਕ ਲੜਕੀ ਦਾ ਟੁੱਟਿਆ ਹੋਇਆ ਚੂੜਾ ਮਿਲਿਆ ਤਾਂ ਉਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਟੈਂਕੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ,ਜਿਸ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀਆਂ ਜਾਣਗੀਆਂ।

ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਗਈ ਹੈ ਅਤੇ ਮਾਮਲਾ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੋਨਾਂ ਨੇ ਆ-ਤ-ਮ-ਹੱ-ਤਿ-ਆ ਕੀਤੀ ਸੀ।

Leave a Reply

Your email address will not be published. Required fields are marked *