ਭਵਾਨੀਗੜ੍ਹ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,ਸਿੱਖਾਂ ਨੇ ਅਣਮਿੱਥੇ ਸਮੇਂ ਲਈ ਲਾ ਦਿੱਤਾ ਧਰਨਾ

Uncategorized

ਸੰਗਰੂਰ ਦੇ ਬਲਾਕ ਭਵਾਨੀਗਡ਼੍ਹ ਦੇ ਪਿੰਡ ਜੌਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਜਿਸ ਕਾਰਨ ਦਮਦਮੀ ਟਕਸਾਲ ਨੇ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਹੈ ਅਤੇ ਉੱਥੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਨ੍ਹਾਂ ਸੰਗਤਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਨ੍ਹਾਂ ਨੂੰ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਨਹੀਂ ਸੁਣਾਇਆ ਜਾਵੇਗਾ, ਉਸ ਸਮੇਂ ਤੱਕ ਅਣਮਿਥੇ ਸਮੇਂ ਲਈ ਇਹ ਧਰਨਾ ਪ੍ਰਦਰਸ਼ਨ ਹੋਵੇਗਾ।ਦੱਸ ਦੇਈਏ ਕਿ ਜੌਲੀਆਂ ਪਿੰਡ ਦੇ ਗੁਰੂ ਦੁਆਰਾ ਸਾਹਿਬ ਵਿੱਚ ਇੱਕ ਔਰਤ ਆਈ ਜਿਸ ਦੇ ਹੱਥ ਵਿੱਚ ਤੇਲ ਦੀ ਬੋਤਲ ਸੀ, ਉਸ ਨੇ ਤੇਲ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਛਿੜਕਿਆ ਅਤੇ ਉਸ ਤੋਂ ਬਾਅਦ ਅੱਗ ਲਗਾ ਦਿੱਤੀ।ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨੀ

ਭੇਟ ਹੋ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿੱਚ ਛੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੀ, ਜਿਨ੍ਹਾਂ ਨੂੰ ਪਿੰਡ ਦੇ ਨੌਜਵਾਨਾਂ ਨੇ ਬੜੀ ਮੁਸ਼ਕਲ ਨਾਲ ਸੁਰੱਖਿਅਤ ਕੀਤਾ।ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਵਿੱਚ ਜੋ ਏਸੀ ਲੱਗੇ ਹੋਏ ਸੀ,ਉਹ ਵੀ ਸੜ ਕੇ ਸਵਾਹ ਹੋ ਗਏ।ਇਸ ਘਟਨਾ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ, ਜਿਸ ਵਿਚ ਸਾਫ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਔਰਤ ਆਪਣੇ ਹੱਥ ਵਿੱਚ ਤੇਲ ਦੀ ਬੋਤਲ ਲੈ ਕੇ

ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੁੰਦੀ ਹੈ ਅਤੇ ਉਸ ਤੋਂ ਬਾਅਦ ਉਹ ਤੇਲ ਛਿੜਕ ਦੀ ਹੈ, ਬਾਅਦ ਵਿਚ ਅੱਗ ਲਗਾ ਦਿੰਦੀ ਹੈ।ਇਸ ਘਟਨਾ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਉਸ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪਰ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ,ਜਿਨ੍ਹਾਂ ਵੱਲੋਂ ਅਜਿਹਾ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਫਡ਼ਿਅਾ ਜਾਣਾ ਚਾਹੀਦਾ ਹੈ।ਕਿਉਂਕਿ ਅਕਸਰ ਹੀ ਅਜਿਹੀਆਂ ਘਟਨਾਵਾਂ ਦੇ ਪਿੱਛੇ ਵੱਡੇ ਚਿਹਰੇ ਹੁੰਦੇ ਹਨ,ਪੁਲੀਸ ਮੁਲਾਜ਼ਮਾਂ ਵੱਲੋਂ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਪਰ ਜਿਹੜੇ ਲੋਕਾਂ ਵੱਲੋਂ ਉਸ ਘਟਨਾ ਨੂੰ ਅੰਜਾਮ ਦਿਵਾਇਆ ਜਾਂਦਾ ਹੈ ਉਹ ਹਮੇਸ਼ਾਂ ਹੀ ਪੁਲਸ ਦੀ ਗ੍ਰਿਫਤ ਤੋਂ

ਬਾਹਰ ਰਹਿੰਦੇ ਹਨ।ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਉਹ ਮਾਹੌਲ ਨੂੰ ਹੋਰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਸੋ ਇਸ ਲਈ ਸਿੱਖ ਸੰਗਤਾਂ ਨੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਚੱਲੇਗਾ,ਜਦੋਂ ਤੱਕ ਇਸ ਮਾਮਲੇ ਵਿੱਚ ਸਹੀ ਫ਼ੈਸਲਾ ਨਹੀਂ ਆ ਜਾਂਦਾ।

Leave a Reply

Your email address will not be published. Required fields are marked *