ਕਿਸਾਨ ਅੰਦੋਲਨ ਫਿਰ ਤੋਂ ਹੋਇਆ ਮਜ਼ਬੂਤ ਹਰਿਆਣੇ ਵਾਲੇ ਰਾਸ਼ਨ ਦੀਆਂ ਭਰ ਲਏ ਟਰਾਲੀਆਂ

Uncategorized

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਕਿਉਂਕਿ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਜੇ ਉਹ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਨਗੇ ਤਾਂ ਅੱਕ ਕੇ ਇਹ ਕਿਸਾਨ ਖੁਦ ਹੀ ਵਾਪਸ ਚਲੇ ਜਾਣਗੇ।ਪਰ ਦੂਜੇ ਪਾਸੇ ਕਿਸਾਨਾਂ ਦੀ ਆਪਣੀ ਮੰਗ ਉੱਤੇ ਅੜੇ ਹੋਏ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਉੱਤੇ ਹੀ ਬੈਠੇ ਰਹਿਣਗੇ।ਭਾਵੇਂ ਕਿ ਗੋਦੀ ਮੀਡੀਆ ਵੱਲੋਂ ਇਹ ਬਹੁਤ ਵਾਰ ਦਿਖਾ ਦਿੱਤਾ ਗਿਆ ਹੈ ਕਿ ਕਿਸਾਨੀ

ਅੰਦੋਲਨ ਖ਼ਤਮ ਹੋ ਚੁੱਕਿਆ ਹੈ।ਪਰ ਜੇਕਰ ਅਸਲ ਵਿੱਚ ਦੇਖਿਆ ਜਾਵੇ ਤਾਂ ਕਿਸਾਨੀ ਅੰਦੋਲਨ ਅੱਜ ਵੀ ਚੱਲ ਰਿਹਾ ਹੈ,ਭਾਵੇਂ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨਾਂ ਦੀ ਗਿਣਤੀ ਘੱਟ ਹੋ ਗਈ ਹੈ।ਪਰ ਫਿਰ ਵੀ ਜਦੋਂ ਕਿਸਾਨਾਂ ਦਾ ਖੇਤੀ ਸਬੰਧੀ ਕੰਮ ਖ਼ਤਮ ਹੋ ਜਾਂਦਾ ਹੈ ਤਾਂ ਵਾਪਸ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨਾਂ ਦਾ ਇਕੱਠ ਹੋਣਾ ਸ਼ੁਰੂ ਹੋ ਜਾਂਦਾ ਹੈ। ਹੁਣ ਝੋਨੇ ਦਾ ਸੀਜ਼ਨ ਲੰਘਣ ਤੋਂ ਬਾਅਦ ਦੁਬਾਰਾ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਜਾਣਗੇ, ਜਿਸ ਲਈ ਉਨ੍ਹਾਂ ਨੂੰ ਰਾਸ਼ਨ ਦੀ ਜ਼ਰੂਰਤ ਪਵੇਗੀ ਅਤੇ ਹੁਣ ਹਰਿਆਣਾ ਦੇ ਲੋਕਾਂ ਵੱਲੋਂ ਟਰਾਲੀਆਂ ਭਰ ਭਰ ਕੇ ਰਾਸ਼ਟਰ ਨੂੰ

ਦਿੱਲੀ ਦੀਆਂ ਸਰਹੱਦਾਂ ਉੱਤੇ ਪਹੁੰਚਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੈਂਕੜੇ ਹੀ ਟਰਾਲੀਆਂ ਜਿਨ੍ਹਾਂ ਵਿਚ ਕਣਕ ਭਰੀ ਹੋਈ ਹੈ ਉਹ ਦਿੱਲੀ ਦੀਆਂ ਸਰਹੱਦਾਂ ਉੱਤੇ ਪਹੁੰਚ ਰਹੀਆਂ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ,ਉਸ ਸਮੇਂ ਤਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਆਉਣਗੇ ਅਤੇ ਸਰਕਾਰ ਇਹ ਭੁਲੇਖਾ ਕੱਢ ਦੇਵੇ

ਕਿ ਕਿਸਾਨ ਆਪਣੀਆਂ ਮੰਗਾਂ ਨੂੰ ਬਿਨਾਂ ਮਨਵਾਏ ਹੀ ਉਥੋਂ ਵਾਪਸ ਚਲੇ ਜਾਣਗੇ।

Leave a Reply

Your email address will not be published. Required fields are marked *