ਲੋਕਾਂ ਨੇ ਘੇਰਿਆ ਰਾਹ ਵਿੱਚ ਜਾਂਦਾ ਸੁਖਬੀਰ ਬਾਦਲ ,ਵੇਖੋ ਗੱਡੀ ਰੋਕ ਕੇ ਕੀ ਕੀ ਰੱਖੀਆਂ ਮੰਗਾਂ

Uncategorized

ਪੰਜਾਬ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਵੱਲੋਂ ਹੁਣ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣ ਸਕੇ। ਸਾਰੀਆਂ ਪਾਰਟੀਆਂ ਵੱਲੋਂ ਹੱਥਕੰਡੇ ਅਪਣਾਏ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ।ਇਸੇ ਲਈ ਸਿਆਸੀ ਪਾਰਟੀਆਂ ਦੇ ਲੀਡਰ ਹੁਣ ਪੰਜਾਬ ਦੇ ਦੌਰਿਆਂ ਤੇ ਨਿਕਲ ਚੁੱਕੇ ਹਨ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਆਪਣੇ ਲਈ ਜਗ੍ਹਾ ਬਣਾ ਸਕਣ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਪੰਜਾਬ ਦੇ ਲੋਕਾਂ ਵਿੱਚ ਹਰ ਇਕ ਪਾਰਟੀ ਲਈ ਨਫ਼ਰਤ

ਪੈਦਾ ਹੁੰਦੀ ਜਾ ਰਹੀ ਹੈ,ਕਿਉਂਕਿ ਸਾਰੀਆਂ ਪਾਰਟੀਆਂ ਵੱਲੋਂ ਹੀ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ।ਅਕਸਰ ਹੀ ਵੱਡੇ ਵੱਡੇ ਲੀਡਰ ਵੋਟਾਂ ਦੇ ਸਮੇਂ ਉਨ੍ਹਾਂ ਨਾਲ ਵਾਅਦੇ ਕਰਦੇ ਹਨ, ਪਰ ਬਾਅਦ ਵਿਚ ਜਦੋਂ ਵੋਟਾਂ ਚੋਂ ਜਿੱਤ ਜਾਂਦੇ ਹਨ ਤੇ ਸਾਰੇ ਵਾਅਦਿਆਂ ਨੂੰ ਭੁੱਲ ਜਾਂਦੇ ਹਨ। ਸੋ ਹੁਣ ਦੇਖਣਾ ਹੋਵੇਗਾ ਕਿ ਇਸ ਸਮੇਂ ਜੋ ਵਾਅਦੇ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਕੀਤੇ ਜਾ ਰਹੇ ਹਨ ਕਿ ਉਹ ਆਉਣ ਵਾਲੇ ਸਮੇਂ ਵਿਚ ਪੂਰੇ ਕੀਤੇ ਜਾਣਗੇ ਜਾਂ ਨਹੀਂ।ਦੱਸ ਦੇਈਏ ਕਿ ਪਿੰਡ ਭਾਈਰੂਪਾ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਸੁਖਬੀਰ ਬਾਦਲ ਦੀ ਗੱਡੀ ਨੂੰ ਰੋਕਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਦੁਆਰਾ ਉਨ੍ਹਾਂ ਦੇ ਇਲਾਕੇ ਵਿਚ ਮਿੱਟੀ ਨਾਲ ਪੁਲ ਤਿਆਰ ਕੀਤੇ ਜਾ ਰਹੇ ਹਨ,ਭਾਵ ਕਿ ਪਿੱਲਰਾਂ ਦਾ ਪ੍ਰਯੋਗ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਲੋਕਾਂ ਦਾ ਇੱਕ ਦੂਜੇ ਨਾਲੋਂ ਸੰਪਰਕ ਟੁੱਟ ਜਾਵੇਗਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।ਸੋ ਇਨ੍ਹਾਂ ਲੋਕਾਂ ਦੀਆਂ ਗੱਲਾਂ ਨੂੰ ਸੁਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਹੁਕਮ ਜਾਰੀ ਕੀਤਾ ਕਿ ਇਸ ਕੰਮ ਨੂੰ ਇੱਥੇ ਹੀ ਰੋਕਿਆ ਜਾਵੇ ਅਤੇ ਉਨ੍ਹਾਂ ਨੇ ਸ਼ਿਕਾਇਤ ਕਰ ਰਹੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਜਿਵੇਂ ਉਹ ਚਾਹੁੰਦੇ ਹਨ,ਉਸੇ ਤਰੀਕੇ ਨਾਲ ਹੋਵੇਗਾ। ਉਨ੍ਹਾਂ ਦੀ ਸਮੱਸਿਆ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ।

ਸੋ ਹੁਣ ਸੁਖਬੀਰ ਬਾਦਲ ਉਨ੍ਹਾਂ ਨੂੰ ਵਿਸ਼ਵਾਸ ਬਦਲਵਾ ਕੇ ਚਲੇ ਗਏ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਕੀਤਾ ਹੋਇਆ ਵਾਅਦਾ ਪੂਰਾ ਕੀਤਾ ਜਾਂਦਾ ਹੈ ਜਾਂ ਨਹੀਂ।

Leave a Reply

Your email address will not be published. Required fields are marked *