ਆਈ ਪੀ ਐਸ ਅਤੇ ਪੀ ਪੀ ਐੱਸ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ,ਹੁਣ ਮੁਫ਼ਤ ਵਿੱਚ ਹੋਵੇਗੀ ਸਾਰੀ ਤਿਆਰੀ

Uncategorized

ਲਾਕਡਾਊਨ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਬਹੁਤ ਪ੍ਰਭਾਵਿਤ ਹੋਈ,ਕਿਉਂਕਿ ਇਸ ਦੌਰਾਨ ਜਦੋਂ ਉਨ੍ਹਾਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ।ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਸਰਕਾਰੀ ਨੌਕਰੀ ਦੇ ਪੇਪਰ ਨੂੰ ਪਾਸ ਕਰਨ ਦੇ ਲਈ ਤਿਆਰੀ ਕਰ ਰਹੇ ਹਨ,ਉਨ੍ਹਾਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਉਂਕਿ ਲਾਕਡਾਊਨ ਦੌਰਾਨ ਬਹੁਤ ਸਾਰੇ ਇੰਸਟੀਚਿਊਟ ਬੰਦ ਹੋ ਗਏ।ਇਸ ਤੋਂ ਬਾਅਦ ਉਨ੍ਹਾਂ ਨੂੰ ਕਿਤੇ ਵੀ ਕੋਚਿੰਗ ਨਹੀਂ ਮਿਲ ਰਹੀ ਸੀ,ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦੇ ਸੁਪਨੇ ਅਧੂਰੇ ਰਹਿ ਰਹੇ ਹਨ।ਇਸ ਤੋਂ ਇਲਾਵਾ ਕੁਝ ਕੋਚਿੰਗ ਸੈਂਟਰਾਂ ਦੀ ਫੀਸ ਬਹੁਤ ਜ਼ਿਆਦਾ ਹੁੰਦੀ ਹੈ,ਜਿਸ ਕਾਰਨ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਪੂਰਾ ਨਹੀਂ

ਕਰ ਪਾਉਂਦੇ। ਪਰ ਉੱਥੇ ਹੀ ਕੁਝ ਅਧਿਆਪਕ ਅਜਿਹੇ ਹਨ ਜਿਨ੍ਹਾਂ ਨੂੰ ਪੜ੍ਹਾਉਣ ਦਾ ਬਹੁਤ ਜ਼ਿਆਦਾ ਜਨੂੰਨ ਹੈ।ਉਹ ਕਿਸੇ ਵੀ ਹੱਦ ਤੇ ਜਾ ਕੇ ਬੱਚਿਆਂ ਲਈ ਪੜ੍ਹਾਈ ਦਾ ਇੰਤਜ਼ਾਮ ਕਰ ਦਿੰਦੇ ਹਨ। ਇਸੇ ਤਰ੍ਹਾਂ ਹੀ ਚੇਤਨ ਭਾਰਤ ਦੇ ਅਧਿਆਪਕਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ, ਉਨ੍ਹਾਂ ਨੇ ਔਨਲਾਈਨ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ।ਜਿਸ ਵਿੱਚ ਪੀ ਪੀ ਐੱਸ ਅਤੇ ਆਈ ਪੀ ਐੱਸ ਆਫੀਸਰ ਬਣਨ ਦਾ ਸੁਪਨਾ ਲੈ ਕੇ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਹੀ ਖੁਸ਼ਖਬਰੀ ਦੀ ਗੱਲ ਹੈ ਕਿ ਉਨ੍ਹਾਂ ਲਈ ਚੇਤਨ ਭਾਰਤ ਇੰਸਟੀਚਿਊਟ ਵੱਲੋਂ ਮੁਫ਼ਤ ਵਿੱਚ

ਕਲਾਸਾਂ ਦਿੱਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕੋਲੋਂ ਪੜ੍ਹ ਕੇ ਛੇ ਵਿਦਿਆਰਥੀਆਂ ਨੇ ਟਾਪ ਕੀਤਾ ਹੈ ਅਤੇ ਉਹ ਵੱਡੇ ਅਹੁਦਿਆਂ ਉੱਤੇ ਨਿਯੁਕਤ ਹੋਣ ਜਾ ਰਹੇ ਹਨ।ਚੇਤਨ ਭਾਰਤ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਲਾਕਡਾਊਨ ਦੇ ਦੌਰਾਨ ਬਹੁਤ ਸਾਰੇ ਲੋਕ ਵੱਖਰੇ ਵੱਖਰੇ ਤਰੀਕਿਆਂ ਨਾਲ ਸੇਵਾ ਨਿਭਾ ਰਹੇ ਸੀ,ਉਸੇ ਸਮੇਂ ਉਨ੍ਹਾਂ ਨੂੰ ਵੀ ਇਹ ਲੱਗਿਆ ਕਿ ਉਹ ਪੜ੍ਹਾਈ ਕਰਵਾ ਕੇ ਬੱਚਿਆਂ ਦੀ ਸੇਵਾ ਕਰਨ। ਕਿਉਂਕਿ ਜੇਕਰ ਸਾਡੇ ਦੇਸ਼ ਵਿੱਚ ਪੜ੍ਹਾਈ

ਅਤੇ ਸਿਹਤ ਦੇ ਉੱਤੇ ਜ਼ਿਆਦਾ ਧਿਆਨ ਦਿੱਤਾ ਜਾਵੇ ਤਾਂ ਸਾਡੇ ਦੇਸ਼ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਸਕਦਾ ਹੈ।

Leave a Reply

Your email address will not be published. Required fields are marked *