ਮੋਟਰਾਂ ਤੋਂ ਤਾਰਾਂ ਵਿਚੋਂ ਤਾਂਬਾ ਚੋਰੀ ਕਰਨ ਵਾਲਾ ਚੋਰ ਲੋਕਾਂ ਨੇ ਫੜਿਆ ਰੰਗੇ ਹੱਥੀਂ ,ਫਿਰ ਕੀਤੀ ਬੁਰੀ ਤਰ੍ਹਾਂ ਕੁੱਟਮਾਰ

Uncategorized

ਅੱਜਕੱਲ੍ਹ ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਚੋਰਾਂ ਵੱਲੋਂ ਵੱਖਰੀਆਂ ਵੱਖਰੀਆਂ ਚੀਜ਼ਾਂ ਚੋਰੀ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਕਿਸਾਨਾਂ ਦੇ ਖੇਤਾਂ ਵਿੱਚੋਂ ਲੰਮੇ ਸਮੇਂ ਤੋਂ ਮੋਟਰਾਂ ਦੀਆਂ ਤਾਰਾਂ ਵੀ ਚੋਰੀ ਕੀਤੀਆਂ ਜਾ ਰਹੀਆਂ ਸੀ। ਇਸੇ ਦੌਰਾਨ ਨਾਭਾ ਦੇ ਇੱਕ ਪਿੰਡ ਵਿੱਚ ਪਿੰਡ ਵਾਸੀਆਂ ਨੇ ਇਕ ਚੋਰ ਨੂੰ ਹਿਰਾਸਤ ਵਿੱਚ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।ਜਿਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ।ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਬਹੁਤ ਸਾਰੇ ਪਿੰਡ ਵਾਸੀ ਇਕੱਠੇ ਹੋਏ ਹਨ।ਉਨ੍ਹਾਂ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਦਰੱਖਤ ਨਾਲ ਬੰਨ੍ਹ ਕੇ ਉਸ ਦੇ ਥੱਪੜ ਮਾਰੇ ਜਾ ਰਹੇ ਹਨ।

ਇਸ ਤੋਂ ਇਲਾਵਾ ਉਸ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ।ਪਿੰਡ ਵਾਸੀਆਂ ਦਾ ਦੱਸਣਾ ਹੈ ਕਿ ਲੰਬੇ ਸਮੇਂ ਤੋਂ ਇਹ ਵਿਅਕਤੀ ਉਨ੍ਹਾਂ ਦੀਆਂ ਖੇਤਾਂ ਵਿੱਚ ਲੱਗੀਆਂ ਹੋਈਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਰਿਹਾ ਸੀ।ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦਾ ਨੁਕਸਾਨ ਹੋ ਚੁੱਕਿਆ ਸੀ।ਜਿਸ ਕਾਰਨ ਹੁਣ ਪਿੰਡ ਵਾਸੀਆਂ ਨੇ ਇਸ ਨੂੰ ਰੰਗੇ ਹੱਥੀਂ ਪਡ਼੍ਹਿਆ ਅਤੇ ਹੁਣ ਪਿੰਡ ਵਾਸੀਆਂ ਵੱਲੋਂ ਇਸ ਦੀ ਕੁੱਟਮਾਰ ਕੀਤੀ ਗਈ।ਜਿਸ ਦੀ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵੀ ਪਾਈ ਗਈ।ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ

ਕਿ ਅਜਿਹੇ ਚੋਰਾਂ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ। ਕਿਉਂਕਿ ਜਦੋਂ ਅਜਿਹੇ ਮਾਮਲੇ ਪੁਲਸ ਮੁਲਾਜ਼ਮਾਂ ਕੋਲ ਪਹੁੰਚ ਜਾਂਦੇ ਹਨ ਤਾਂ ਅਜਿਹੇ ਮਾਮਲਿਆਂ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਹੋ ਪਾਉਂਦੀ।ਕਿਉਂਕਿ ਜੇਕਰ ਪੁਲਸ ਮੁਲਾਜ਼ਮਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਨ੍ਹਾਂ ਚੋਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਸ਼ਾਇਦ ਹੋ ਸਕਦਾ ਹੈ ਕਿ ਪੰਜਾਬ ਵਿਚੋਂ ਚੋਰੀ ਦੀਆਂ ਵਾਰਦਾਤਾਂ ਘਟ ਜਾਣ।ਪਰ ਅਸਲ ਵਿੱਚ ਜੇਕਰ ਦੇਖਿਆ ਜਾਵੇ ਤਾਂ ਪੁਲਸ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਹੀਂ ਨਿਭਾਇਆ ਜਾਂਦਾ,

ਜਿਸ ਕਾਰਨ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਚੋਰ ਬੇਖੌਫ ਹੋ ਕੇ ਚੋਰੀਆਂ ਕਰ ਰਹੇ ਹਨ।

Leave a Reply

Your email address will not be published. Required fields are marked *