ਸੋਨੀਆ ਮਾਨ ਪਹਿਲੀ ਵਾਰ ਬੋਲੀ ਸਿੱਖ ਰਾਜ ਦੇ ਬਾਰੇ ਖੁੱਲ੍ਹ ਕੇ ,ਆਨੰਦਪੁਰ ਸਾਹਿਬ ਦੇ ਮਤੇ ਬਾਰੇ ਵੀ ਕੀਤੀ ਗੱਲ

Uncategorized

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਇਸ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੈ। ਇਸ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਵੱਲੋਂ ਕਈ ਵਾਰ ਬੈਰੀਕੇਟਿੰਗ ਵੀ ਤੋੜੀ ਗਈ। ਪੁਲੀਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਤੇ ਲਾਠੀਚਾਰਜ ਵੀ ਕੀਤਾ ਜਾਂਦਾ ਰਿਹਾ ਹੈ ਅਤੇ ਪਾਣੀ ਦੀਆਂ ਬੁਛਾੜਾਂ ਵੀ ਪਾਈਆਂ ਜਾਂਦੀਆਂ ਰਹੀਆਂ।ਇਸੇ ਤਰ੍ਹਾਂ ਪਿਛਲੇ ਦਿਨੀਂ ਚੰਡੀਗੜ੍ਹ ਵਿਚ ਕਾਫੀ ਜ਼ਿਆਦਾ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲਿਆ।ਜਿੱਥੇ ਕਿ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਪੁਲਸ ਮੁਲਾਜ਼ਮਾਂ ਵਲੋਂ ਉਥੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਬਹੁਤ ਸਾਰੇ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ।ਇੱਥੋਂ ਤਕ

ਕਿ ਚੰਡੀਗਡ਼੍ਹ ਵਿਚ ਪਹੁੰਚਣ ਵਾਲੇ ਬਹੁਤ ਸਾਰੇ ਲੋਕਾਂ ਉੱਤੇ ਪਰਚੇ ਵੀ ਦਰਜ ਹੋਏ।ਇਸੇ ਦੌਰਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਤਾਲੁਕ ਰੱਖਦੀ ਸੋਨੀਆ ਮਾਨ ਉੱਤੇ ਵੀ ਚੰਡੀਗਡ਼੍ਹ ਪੁਲੀਸ ਨੇ ਪਰਚਾ ਦਰਜ ਕੀਤਾ ਹੈ। ਜਿਸ ਤੋਂ ਬਾਅਦ ਸੋਨੀਆ ਮਾਨ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਤੇ ਇਹ ਪਰਚਾ ਦਰਜ ਹੋਇਆ ਉਸ ਸਮੇਂ ਉਹ ਚੰਡੀਗਡ਼੍ਹ ਵਿੱਚ ਮੌਜੂਦ ਹੀ ਨਹੀਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਹ ਹਰਿਆਣਾ ਦੇ ਲੋਕਾਂ ਨਾਲ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਪੰਚਕੂਲਾ ਤਕ ਤੁਰ ਕੇ ਆਏ ਸੀ,ਜਿੱਥੇ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਸੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸੇ ਨਾਲ ਕੋਈ ਵੀ ਬਹਿਸ ਨਹੀਂ ਕੀਤੀ।ਇਥੋਂ ਤਕ ਕਿ ਉਨ੍ਹਾਂ ਨੇ ਚੰਡੀਗੜ੍ਹ ਪੁਲੀਸ ਨੂੰ ਇਹ ਵੀ ਚੈਲੇਂਜ ਦਿੱਤਾ ਕਿ ਜੇਕਰ ਉਹ ਉਸ ਦੀ ਕੋਈ ਵੀ ਇੱਕ ਵੀਡਿਓ ਜਿੱਥੇ ਉਹ ਬੈਰੀਕੇਡਿੰਗ ਤੋੜਦੇ ਹੋਣ ਜਾਂ ਫਿਰ ਪੁਲੀਸ ਪ੍ਰਸ਼ਾਸਨ ਨਾਲ ਬਦਤਮੀਜ਼ੀ ਕਰਦੇ ਹੋਣ,ਜੇਕਰ ਦਿਖਾ ਦਿੱਤੀ ਜਾਵੇ ਤਾਂ ਉਹ ਖੁਦ ਆ ਕੇ ਗ੍ਰਿਫ਼ਤਾਰੀ ਦੇਣਗੇ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਦਬਾਉਣ ਵਾਸਤੇ ਅਜਿਹੇ ਘਟੀਆ ਕੰਮ ਕੀਤੇ ਜਾ ਰਹੇ ਹਨ ਅਤੇ ਜਿਹੜੇ ਲੋਕ ਸ਼ਾਂਤੀਪੂਰਵਕ ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਹੋ ਰਹੇ ਹਨ।

ਉਨ੍ਹਾਂ ਉੱਤੇ ਜਾਣ ਬੁੱਝ ਕੇ ਪਰਚੇ ਦਰਜ ਕਰਵਾਏ ਜਾ ਰਹੇ ਹਨ।ਦੱਸ ਦੇਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਜੱਸ ਬਾਜਵਾ ਉੱਤੇ ਵੀ ਪਰਚਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *