ਪੰਜਾਬ ਸਰਕਾਰ ਦੁਆਰਾ ਨਵੇਂ ਬਣਾਏ ਕਾਨੂੰਨਾਂ ਦੀ ਤਾਕਤ ਮਰ ਚੁੱਕੇ ਵਿਅਕਤੀ ਦੀ ਟੁੱਟੀ ਵਸੀਅਤ

Uncategorized

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਿਛਲੇ ਦਿਨੀਂ ਗੁਰਦਾਸਪੁਰ ਦੇ ਦੌਰੇ ਤੇ ਗਈ, ਜਿੱਥੇ ਕਿ ਉਨ੍ਹਾਂ ਨੇ ਪਿੰਡ ਨਾਥਪੁਰਾ ਦੇ ਪੰਚਾਇਤ ਘਰ ਬੱਚੇ ਇੱਕ ਮੀਟਿੰਗ ਰੱਖੀ ਇਸੇ ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਇਕ ਬਜ਼ੁਰਗ ਔਰਤ ਨੂੰ ਉਸ ਦੀ ਜ਼ਮੀਨ ਵਾਪਸ ਦਿਵਾਉਣ ਦਾ ਵਾਅਦਾ ਕੀਤਾ।ਦੱਸ ਦਈਏ ਕਿ ਇਸ ਬਜ਼ੁਰਗ ਅੌਰਤ ਨੇ ਪਿਛਲੇ ਦਿਨਾਂ ਵਿੱਚ ਇੱਕ ਵੀਡੀਓ ਵਾਇਰਲ ਕੀਤੀ ਸੀ,ਜਿਸ ਵਿੱਚੋਂ ਇਹ ਕਹਿ ਰਹੀ ਸੀ ਕਿ ਉਸ ਦੇ ਪੁੱਤਰਾਂ ਵੱਲੋਂ ਧੋਖੇ ਨਾਲ ਉਸ ਦੀ ਜ਼ਮੀਨ ਨੂੰ ਹੜੱਪਿਆ ਗਿਆ ਹੈ। ਕਿਉਂਕਿ ਇਸ ਦੇ ਪਤੀ ਦੀ ਮੌਤ ਹੋ ਚੁੱਕੀ ਸੀ।ਇਸ ਤੋਂ ਇਲਾਵਾ ਪੁੱਤਰਾਂ ਵੱਲੋਂ ਇਸ ਨੂੰ ਘਰ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ

ਬਹੁਤ ਹੀ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਹੁਣ ਇਹ ਮਾਮਲਾ ਮਹਿਲਾ ਕਮਿਸ਼ਨ ਕੋਲ ਪਹੁੰਚਿਆ ਸੀ ਅਤੇ ਹੁਣ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਹ ਬਜ਼ੁਰਗ ਮਾਤਾ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਹਫ਼ਤੇ ਦੇ ਅੰਦਰ ਉਨ੍ਹਾਂ ਦੀ ਜ਼ਮੀਨ ਵਾਪਸ ਦਿਵਾ ਦੇਣਗੇ।ਇਸ ਦੌਰਾਨ ਬਜ਼ੁਰਗ ਮਾਤਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਧੰਨਵਾਦ ਕਰਦੀ ਹੋਈ ਵੀ ਦਿਖਾਈ ਦਿੱਤੀ। ਪਰ ਦੂਜੇ ਪਾਸੇ ਇਸ ਬਜ਼ੁਰਗ ਮਾਤਾ ਦੇ ਪੁੱਤਰਾਂ ਦਾ ਬਿਆਨ ਸਾਹਮਣੇ ਆਇਆ ਹੈ,

ਜਿਥੇ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਮਨੀਸ਼ਾ ਗੁਲਾਟੀ ਵਲੋਂ ਸਿਰਫ਼ ਇੱਕ ਪੱਖ ਦੀ ਗੱਲ ਸੁਣੀ ਗਈ ਹੈ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਉਨ੍ਹਾਂ ਨਾਲ ਧੱ-ਕੇ-ਸ਼ਾ-ਹੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਗੱਡੀ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਵੀ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਜ਼ੁਰਗ ਮਾਤਾ ਦੇ ਪੁੱਤਰਾਂ ਨੇ ਕਿਹਾ ਕਿ ਉਨ੍ਹਾਂ ਨਾਲ ਗਲਤ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਰ ਦੂਜੇ ਪਾਸੇ ਲੋਕਾਂ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *