ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੀ ਖੁਸ਼ੀ ਵਿਚ ਨੌਜਵਾਨਾਂ ਨੇ ਵੰਡੇ ਲੱਡੂ

Uncategorized

ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ,ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਕੇ ਸੜਕਾਂ ਉੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਇਸ ਤੋਂ ਇਲਾਵਾ ਲੋਕ ਵੱਖਰੇ ਵੱਖਰੇ ਤਰੀਕਿਆਂ ਨਾਲ ਕਾਂਗਰਸ ਸਰਕਾਰ ਦਾ ਵਿਰੋਧ ਕਰ ਰਹੇ ਹਨ।ਇਸੇ ਤਰੀਕੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਨੌਜਵਾਨਾਂ ਵੱਲੋਂ ਇਕ ਅਜਿਹੀ ਸਕਿੱਟ ਬਣਾਈ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਦਿਖਾਇਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਕਾਂਗਰਸ ਸਰਕਾਰ ਵੱਲੋਂ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਗਿਆ ਹੈ ਅਤੇ ਕਿਹੜੇ ਲੋਕਾਂ ਨੂੰ ਇਸ ਤੋਂ ਫਾਇਦਾ ਹੋ ਰਿਹਾ ਹੈ।ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਲੱਡੂ ਬਣ ਰਹੇ ਹਨ ਅਤੇ ਕਾਂਗਰਸ ਸਰਕਾਰ

ਜ਼ਿੰਦਾਬਾਦ ਦੇ ਨਾਅਰੇ ਲਾ ਰਹੇ ਹਨ।ਉਸੇ ਦੌਰਾਨ ਸਾਈਕਲ ਉੱਤੇ ਸਵਾਰ ਇਕ ਵਿਅਕਤੀ ਆਉਂਦਾ ਹੈ ਅਤੇ ਉਨ੍ਹਾਂ ਤੋਂ ਸਵਾਲ ਕਰਦਾ ਹੈ ਕਿ ਤੁਸੀਂ ਕਿਸ ਗੱਲ ਤੋਂ ਕਾਂਗਰਸ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹੋ। ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ।ਬਿਜਲੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ।ਇਸ ਤੋਂ ਇਲਾਵਾ ਪੰਜਾਬ ਵਿੱਚ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ।ਨਾਲ ਹੀ ਬਹੁਤ ਸਾਰੇ ਕਿਸਾਨ ਖ਼ੁ-ਦ-ਕੁ-ਸ਼ੀ ਕਰ ਰਹੇ ਹਨ।ਦੂਜੇ ਪਾਸੇ ਜਿਹੜੇ ਨੌਜਵਾਨ ਕਾਂਗਰਸ ਸਰਕਾਰ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸੀ ਉਹ ਕਹਿੰਦੇ ਹਨ

ਕਿ ਅਸੀਂ ਜਰਨੇਟਰ ਤਿਆਰ ਕਰਨ ਵਾਲੇ ਹਾਂ ਅਤੇ ਜਿਸ ਤਰੀਕੇ ਨਾਲ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਹੈ,ਉਸ ਨਾਲ ਸਾਨੂੰ ਕਾਫੀ ਸਭਾ ਫ਼ਾਇਦਾ ਹੋ ਰਿਹਾ ਹੈ। ਕਿਉਂਕਿ ਪੰਜਾਬ ਵਿੱਚ ਬਿਜਲੀ ਨਹੀਂ ਆ ਰਹੀ ਉਸ ਕਾਰਨ ਬਹੁਤ ਸਾਰੇ ਲੋਕ ਹੁਣ ਜਰਨੇਟਰ ਖਰੀਦਣ ਲੱਗੇ ਹਨ ਅਤੇ ਜਿਸ ਤਰੀਕੇ ਨਾਲ ਤੁਸੀਂ ਬੇਰੁਜ਼ਗਾਰੀ ਦੀ ਗੱਲ ਕਰ ਰਹੇ ਹੋ ਤਾਂ ਜਰਨੇਟਰਾਂ ਵਾਲਿਆਂ ਕੋਲ ਅੱਜ ਬਹੁਤ ਹੀ ਜ਼ਿਆਦਾ ਕੰਮ ਹੈ।ਸੋ ਇਸ ਤਰੀਕੇ ਨਾਲ ਇਨ੍ਹਾਂ ਨੇ ਕਾਂਗਰਸ ਸਰਕਾਰ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਅੱਜਕੱਲ੍ਹ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ,ਕਿਉਂਕਿ ਪੰਜਾਬ ਸਰਕਾਰ ਨੇ ਲੋਕ ਦੁਖੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਅੱਜ ਪੰਜਾਬ ਦੇ ਲੋਕਾਂ ਦੀਆਂ

ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।ਪੰਜਾਬ ਦਾ ਹਰ ਵਰਗ ਸੜਕਾਂ ਉੱਤੇ ਉਤਰਿਆ ਹੋਇਆ ਹੈ ਅਤੇ ਆਪਣੀਆਂ ਮੰਗਾਂ ਨੂੰ ਸਰਕਾਰ ਤੋਂ ਮਨਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ,ਪਰ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ।

Leave a Reply

Your email address will not be published. Required fields are marked *