ਬੀ ਜੇ ਪੀ ਲੀਡਰ ਹਰਜੀਤ ਗਰੇਵਾਲ ਦੇ ਖੇਤ ਵਿਚ ਕਿਸਾਨਾਂ ਨੇ ਵਾੜ ਦਿੱਤੇ ਟਰੈਕਟਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ।ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਪੂਰਾ ਨਹੀਂ ਹੋ ਰਿਹਾ ਜਿਸ ਕਾਰਨ ਝੋਨੇ ਦੇ ਖੇਤਾਂ ਵਿੱਚ ਸੋਕਾ ਪੈ ਰਿਹਾ ਹੈ।ਪਰ ਦੂਜੇ ਪਾਸੇ ਵੱਡੇ ਲੀਡਰਾਂ ਵੱਲੋਂ ਆਪਣੇ ਖੇਤਾਂ ਵਿੱਚ ਝੋਨਾ ਬੀਜਿਆ ਜਾ ਚੁੱਕਿਆ ਹੈ,ਜਿਸ ਕਾਰਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਗੁੱਸਾ ਆ ਰਿਹਾ ਹੈ।ਕਿਉਂਕਿ ਇਨ੍ਹਾਂ ਵੱਡੇ ਲੀਡਰਾਂ ਵੱਲੋਂ ਚਾਰ ਸੌ ਵੀਹ ਕਰਕੇ ਕਿਸਾਨਾਂ ਕੋਲੋਂ ਬਿਜਲੀ ਖੋਹੀ ਗਈ ਹੈ ਅਤੇ ਆਪਣੇ ਖੇਤਾਂ ਵਿੱਚ ਬੜੇ ਆਰਾਮ ਨਾਲ ਇਨ੍ਹਾਂ ਵੱਲੋਂ ਝੋਨਾ ਬੀਜਿਆ ਜਾ ਰਿਹਾ ਹੈ।ਇਸੇ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਉਹ ਕਾਂਗਰਸੀ ਵਿਧਾਇਕ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿੱਚ

ਝੋਨਾ ਪੁੱਟ ਦੇਣਗੇ ਦੱਸ ਦੇਈਏ ਕਿ ਲਗਾਤਾਰ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਵੱਲੋਂ ਕਾਂਗਰਸੀ ਵਿਧਾਇਕ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿਚ ਝੋਨਾ ਪੁੱਟ ਦਿੱਤਾ ਗਿਆ ਹੈ। ਉਨ੍ਹਾਂ ਨੇ ਖੇਤ ਵਿਚ ਟਰੈਕਟਰ ਵਾੜ ਕੇ ਪੂਰਾ ਖੇਤ ਵਾਹ ਦਿੱਤਾ।ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨਾਂ ਨੇ ਆਪਣੇ ਹੱਥੀਂ ਵੀ ਝੋਨਾ ਪੁੱਟਿਆ।ਇਸ ਸਮੇਂ ਕਿਸਾਨਾਂ ਵਿੱਚੋਂ ਬਹੁਤ ਸਾਰਾ ਗੁੱਸਾ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਦੂਜੇ ਪਾਸੇ ਉਨ੍ਹਾਂ ਦੇ ਵਿਧਾਇਕ ਆਰਾਮ ਨਾਲ ਆਪਣੇ ਖੇਤਾਂ ਵਿੱਚ ਝੋਨਾ ਲਗਾ ਰਹੇ

ਹਨ।ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਨੇ ਹੱਥਾਂ ਵਿਚ ਕਿਸਾਨੀ ਝੰਡੇ ਚੱਕ ਰੱਖੇ ਹਨ ਅਤੇ ਲਗਾਤਾਰ ਉਨ੍ਹਾਂ ਵੱਲੋਂ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿੱਚ ਟਰੈਕਟਰ ਨਾਲ ਵਾਹੀ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਕਿਸਾਨ ਬਿਜਲੀ ਸੰਕਟ ਪੈਦਾ ਹੋਣ ਕਾਰਨ ਬਹੁਤ ਪ੍ਰੇਸ਼ਾਨ ਹੋ ਚੁੱਕੇ ਹਨ। ਲੰਬੇ ਸਮੇਂ ਤੋਂ ਉਨ੍ਹਾਂ ਵੱਲੋਂ ਕਾਂਗਰਸ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ।ਪਰ ਫਿਰ ਵੀ ਕਾਂਗਰਸ ਸਰਕਾਰ ਵੱਲੋਂ ਕੋਈ ਵੀ

ਕਾਰਵਾਈ ਨਹੀਂ ਕੀਤੀ ਜਾ ਰਹੀ।ਇਸ ਤੋਂ ਇਲਾਵਾ ਪਾਵਰਕੌਮ ਨੇ ਗਰਮੀ ਦੇ ਮੌਸਮ ਜਾਂ ਫਿਰ ਝੋਨੇ ਦੀ ਬਿਜਾਈ ਦੇ ਲਈ ਬਿਜਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ।ਜਿਸ ਕਾਰਨ ਅੱਜ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *