ਅੱਧੀ ਰਾਤ ਨੂੰ ਗੇਟ ਖਡ਼ਕਾ ਪੁਲਿਸ ਵਾਲੇ ਧੱਕੇ ਨਾਲ ਵੜ ਗਏ ਘਰ ਦੇ ਅੰਦਰ ਦੇਖੋ ਫਿਰ ਕੀ ਹੋਇਆ

Uncategorized

ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵੱਡੇ ਔਲਖ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ’ਜਿਥੇ ਕਿ ਇੱਕ ਘਰ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਰਾਤ ਦੇ ਕਰੀਬ ਤਿੰਨ ਵਜੇ ਛਾਪੇਮਾਰੀ ਕੀਤੀ ਗਈ।ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮਾਂ ਨੂੰ ਇਹ ਸੂਚਨਾ ਮਿਲੀ ਸੀ ਕਿ ਇਸ ਪਰਿਵਾਰ ਦੇ ਮੈਬਰਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਸ਼ਰਾਬ ਵੇਚੀ ਜਾਂਦੀ ਹੈ।ਜਿਸ ਕਾਰਨ ਉਹ ਰਾਤ ਦੇ ਤਿੰਨ ਵਜੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਸਮੇਤ ਸ਼ੱਕੀ ਪਰਿਵਾਰ ਦੇ ਘਰ ਛਾਪੇਮਾਰੀ ਕਰਨ ਲਈ ਗਏ। ਪਰ ਇਸ ਦੌਰਾਨ ਘਰ ਦੇ ਮੈਂਬਰਾਂ ਨੇ ਘਰ ਦਾ ਬੂਹਾ ਨਹੀਂ ਖੋਲ੍ਹਿਆ।ਜਿਸ ਕਾਰਨ ਐਕਸਾਈਜ਼ ਵਿਭਾਗ ਦੇ ਅਧਿਕਾਰੀ

ਅਤੇ ਪੁਲਸ ਮੁਲਾਜ਼ਮ ਕਾਰਾਂ ਦੇ ਅੰਦਰ ਦਾਖਲ ਨਹੀਂ ਹੋ ਸਕੇ।ਘਰ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਗਲਤ ਤਰੀਕੇ ਨਾਲ ਉਨ੍ਹਾਂ ਦੇ ਘਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ, ਕਿਉਂਕਿ ਜੇਕਰ ਪੁਲਸ ਮੁਲਾਜ਼ਮਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਸੀ ਤਾਂ ਉਹ ਦਿਨ ਵਿਚ ਵੀ ਛਾਪੇਮਾਰੀ ਕਰਨ ਲਈ ਆ ਸਕਦੇ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਘਰ ਦਾ ਬੂਹਾ ਨਹੀਂ ਖੋਲ੍ਹਿਆ ਤਾਂ ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਕੰਧਾਂ ਟੱਪ ਕੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।ਪਰ ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਪੁਲਸ

ਮੁਲਾਜ਼ਮ ਉਥੋਂ ਚਲੇ ਗਏ।ਇਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ,ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਸ ਘਰ ਦੇ ਸਾਹਮਣੇ ਤਿੰਨ ਚਾਰ ਗੱਡੀਆਂ ਖੜ੍ਹੀਆਂ ਹੋਈਆਂ ਹਨ।ਇਸ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਇਧਰ ਉਧਰ ਚੱਕਰ ਲਗਾ ਰਹੇ ਹਨ। ਦੂਜੇ ਪਾਸੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਪੱਕੀ ਖ਼ਬਰ ਮਿਲੀ ਸੀ ਕਿ ਇਸ ਪਰਿਵਾਰ ਵੱਲੋਂ ਨਸ਼ਾ ਤਸਕਰੀ ਕੀਤੀ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਇਸ ਘਰ ਵਿਚ

ਛਾਪੇਮਾਰੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਪਰ ਪਰਿਵਾਰਕ ਮੈਂਬਰਾਂ ਨੇ ਤਾਲਮੇਲ ਨਹੀਂ ਦਿਖਾਇਆ ਜਿਸ ਕਾਰਨ ਘਰ ਦੀ ਤਲਾਸ਼ੀ ਨਹੀਂ ਕੀਤੀ ਜਾ ਸਕੀ।

Leave a Reply

Your email address will not be published. Required fields are marked *