ਕੁੜੀ ਨੂੰ ਘਰੋਂ ਭਜਾ ਕੇ ਲੈ ਗਿਆ ਮੁੰਡਾ ਦਿੱਲੀ ਪੁਲਸ ਅਤੇ ਪੰਜਾਬ ਪੁਲਿਸ ਨੇ ਕੀਤਾ ਕਾਬੂ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਕਿ ਨੌਜਵਾਨ ਲੜਕੇ ਲੜਕੀਆਂ ਆਪਣੇ ਮਾਪਿਆਂ ਦੀ ਮਰਜ਼ੀ ਦੇ ਖ਼ਿਲਾਫ਼ ਜਾ ਕੇ ਵਿਆਹ ਕਰਵਾਉਂਦੇ ਹਨ ਅਤੇ ਘਰੋਂ ਭੱਜ ਜਾਂਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ ਅਤੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਫਿਰ ਲੜਕੇ ਦੀ ਕੁੱਟਮਾਰ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਪਠਾਨਕੋਟ ਚੌਕ ਤੇ ਇਕ ਲੜਕਾ ਲੜਕੀ ਨੂੰ ਫੜਿਆ ਗਿਆ ਜੋ ਕਿ ਆਪਣੇ ਮਾਪਿਆਂ ਦੇ ਖਿਲਾਫ ਜਾ ਘਰੋਂ ਭੱਜ ਕੇ ਆਏ ਸੀ।ਜਾਣਕਾਰੀ ਮੁਤਾਬਕ ਕੁੜੀ ਦਿੱਲੀ ਦੀ ਰਹਿਣ ਵਾਲੀ ਸੀ ਅਤੇ ਮੁੰਡਾ ਕਰਨਾਲ ਦਾ ਰਹਿਣ ਵਾਲਾ ਸੀ,ਜਿਸਦਾ ਨਾਮ ਮਨੀਸ਼

ਦੱਸਿਆ ਜਾ ਰਿਹਾ ਹੈ।ਇਨ੍ਹਾਂ ਦੋਨਾਂ ਦੇ ਖਿਲਾਫ ਦਿੱਲੀ ਵਿਚ ਮੁਕੱਦਮਾ ਦਰਜ ਕਰਵਾਇਆ ਗਿਆ ਸੀ,ਜਿਸ ਤੋਂ ਬਾਅਦ ਦਿੱਲੀ ਪੁਲੀਸ ਵੱਲੋਂ ਇਨ੍ਹਾਂ ਦੀ ਜਗ੍ਹਾ ਨੂੰ ਟਰੇਸ ਕੀਤਾ ਗਿਆ ਅਤੇ ਪਤਾ ਕੀਤਾ ਗਿਆ ਹੈ ਕਿ ਇਹ ਦੋਨੋਂ ਪੰਜਾਬ ਵਿਚ ਹਨ ਉਸ ਤੋਂ ਬਾਅਦ ਦਿੱਲੀ ਪੁਲੀਸ ਜਦੋਂ ਲੜਕਾ ਲੜਕੀ ਨੂੰ ਫੜਨ ਲਈ ਆਈ ਤਾਂ ਉਸ ਤੋਂ ਬਾਅਦ ਚੌਕ ਵਿਚਾਲੇ ਕਾਫੀ ਜ਼ਿਆਦਾ ਹੰਗਾਮਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਲੜਕੇ ਦੇ ਚਿਹਰੇ ਉੱਤੇ ਸੱਟਾਂ ਵੀ ਲੱਗੀਆਂ ਹੋਈਆਂ ਹਨ। ਇਸ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰ ਵੀ ਦਿੱਲੀ ਪੁਲੀਸ ਦੇ ਨਾਲ ਆਏ ਸੀ।ਪਰ ਇਸ ਤੋਂ ਬਾਅਦ

ਪੰਜਾਬ ਪੁਲਸ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਅਤੇ ਲੜਕੇ ਨੂੰ ਥਾਣੇ ਲਿਜਾਇਆ ਗਿਆ।ਜਿੱਥੇ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੰਜਾਬ ਪੁਲਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿਚ ਛਾਣਬੀਣ ਦੇ ਅਧਾਰ ਉੱਤੇ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਜਿਸ ਤਰੀਕੇ ਨਾਲ ਲੜਕੇ ਦੇ ਚਿਹਰੇ ਉੱਤੇ ਸੱਟਾਂ ਲੱਗੀਆਂ ਹੋਈਆਂ ਹਨ।ਉਸ ਬਾਰੇ ਪੁੱਛਗਿੱਛ ਕੀਤੀ ਗਈ ਹੈ ਤਾਂ ਪਤਾ ਚੱਲਿਆ ਹੈ ਕਿ ਜਦੋਂ ਦਿੱਲੀ ਪੁਲੀਸ ਲੜਕੇ ਨੂੰ ਫੜਨ ਲਈ ਆਈ ਤਾਂ ਉਹ ਭੱਜਣ ਲੱਗਿਆ,ਇਸੇ ਦੌਰਾਨ ਉਹ ਡਿੱਗ ਗਿਆ ਅਤੇ ਉਸ ਦੇ ਸੱਟਾਂ ਲੱਗੀਆਂ ਹਨ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ।

ਜਿੱਥੇ ਕਿ ਕੁਝ ਨੌਜਵਾਨ ਆਪਣੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਜਾ ਕੇ ਕੁਝ ਅਜਿਹੇ ਕਦਮ ਚੁੱਕਦੇ ਹਨ,ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਗਲਤੀ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ।

Leave a Reply

Your email address will not be published. Required fields are marked *