ਐਸ ਆਈ ਟੀ ਦੀ ਪੁੱਛਗਿੱਛ ਤੋਂ ਬਾਅਦ ਲਾਈਵ ਹੋ ਕੇ ਢੱਡਰੀਆਂਵਾਲੇ ਨੇ ਕੀਤੇ ਇਹ ਵੱਡੇ ਖੁਲਾਸੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਲਗਾਤਾਰ ਬੇਅਦਬੀ ਮਾਮਲੇ ਵਧਦੇ ਜਾ ਰਹੇ ਹਨ ਅਤੇ ਸਿੱਖ ਸੰਗਤਾਂ ਵੱਲੋਂ ਲਗਾਤਾਰ ਇਨ੍ਹਾਂ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ,ਪਰ ਮੌਕੇ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਵਿੱਚੋਂ ਕੋਈ ਵੀ ਇਨਸਾਫ ਨਹੀਂ ਕੀਤਾ ਜਾ ਰਿਹਾ।ਭਾਵੇਂ ਕਿ ਉਨ੍ਹਾਂ ਵੱਲੋਂ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਨੂੰ ਸੁਲਝਾਉਣ ਦੇ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ,ਪਰ ਅਜੇ ਤੱਕ ਕੋਈ ਵੀ ਫ਼ੈਸਲਾ ਸਾਹਮਣੇ ਨਹੀਂ ਆਇਆ। ਉਸ ਤੋਂ ਐਸਆਈਟੀ ਵੱਲੋਂ ਬਹੁਤ ਸਾਰੇ ਮੋਹਤਬਰ ਅਤੇ ਪੰਜਾਬ ਵਿੱਚ ਸਿੱਖ ਧਰਮ ਦੇ ਪ੍ਰਚਾਰਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ ਉਸ ਤੋਂ ਬਾਅਦ ਭਾਈ ਰਣਜੀਤ

ਸਿੰਘ ਢੱਡਰੀਆਂਵਾਲੇ ਪ੍ਰੈਸ ਕਾਨਫ਼ਰੰਸ ਵਿੱਚ ਆਏ ਉਨ੍ਹਾਂ ਨੇ ਪੱਤਰਕਾਰਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇੱਥੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਕਹਿਣਾ ਸੀ ਕਿ ਬਹੁਤ ਸਾਰੇ ਗਵਾਹ ਅਜੇ ਤਕ ਵੀ ਐਸਆਈਟੀ ਕੋਲ ਨਹੀਂ ਪਹੁੰਚੇ ਹਨ, ਜਿਸ ਕਾਰਨ ਇਸ ਮਾਮਲੇ ਵਿੱਚ ਇਨਸਾਫ਼ ਕਰਨ ਵਿੱਚ ਦੇਰੀ ਹੋ ਰਹੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਸ ਸਮੇਂ ਕੋਟਕਪੂਰਾ ਗੋਲੀ ਕਾਂਡ ਹੋਇਆ ਸੀ ਉਸ ਸਮੇਂ ਦੀ ਸਰਕਾਰ ਨੇ ਇਨਸਾਫ਼ ਮੰਗਣ ਵਾਲੀਆਂ ਸਿੱਖ ਸੰਗਤਾਂ ਉੱਤੇ ਲਾਠੀਚਾਰਜ ਕਰਵਾਇਆ ਸੀ, ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਸੀ।ਉਨ੍ਹਾਂ

ਕਿਹਾ ਕਿ ਜੇਕਰ ਸਰਕਾਰਾਂ ਇਸ ਗੱਲ ਤੋਂ ਮੁੱਕਰ ਗਈਆਂ ਹਨ ਕਿ ਉਨ੍ਹਾਂ ਨੇ ਲਾਠੀਚਾਰਜ ਨਹੀਂ ਕਰਵਾਇਆ ਸੀ ਤਾਂ ਇਹ ਬਿਲਕੁਲ ਗਲਤ ਹੈ।ਕਿਉਂਕਿ ਸੂਬੇ ਵਿੱਚ ਸਰਕਾਰ ਦੀ ਮਰਜ਼ੀ ਤੋਂ ਬਿਨਾਂ ਪੱਤਾ ਵੀ ਨਹੀਂ ਹਿੱਲਦਾ ਅਤੇ ਉਨ੍ਹਾਂ ਨੂੰ ਹਰ ਚੀਜ਼ ਦਾ ਪਤਾ ਹੁੰਦਾ ਹੈ ਕਿ ਕੀ ਉਨ੍ਹਾਂ ਦੇ ਸੂਬੇ ਵਿੱਚ ਕੀ ਹੋ ਰਿਹਾ ਹੈ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤਾਂ ਜੋ ਬੇਅਦਬੀ ਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ ਤਾਂ

ਜੋ ਆਉਣ ਵਾਲੇ ਸਮਿਆਂ ਵਿੱਚ ਅਜਿਹੇ ਬੇਅਦਬੀ ਦੇ ਮਾਮਲੇ ਸਾਹਮਣੇ ਨਾ ਆਉਣ।

Leave a Reply

Your email address will not be published. Required fields are marked *