ਘਰ ਦੇ ਵਿੱਚ ਨੌਕਰ ਰੱਖਣ ਤੋਂ ਪਹਿਲਾਂ ਜ਼ਰੂਰ ,ਵੇਖੋ ਇਹ ਵੀਡੀਓ,ਦੇਖ ਕੇ ਉੱਡ ਜਾਣਗੇ ਤੁਹਾਡੇ ਹੋਸ਼

Uncategorized

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਤੋਂ ਇਕ ਖਬਰ ਸਾਹਮਣੇ ਆ ਰਹੀ ਹੈ,ਜਿਥੇ ਕਿ ਘਰ ਦੇ ਨੌਕਰ ਦੁਆਰਾ ਆਪਣੇ ਘਰ ਦੇ ਮਾਲਕਾਂ ਨਾਲ ਵਿਸਵਾਸ਼ਘਾਤ ਕੀਤਾ ਗਿਆ ਅਤੇ ਉਸ ਨੇ ਘਰ ਦੇ ਮੈਂਬਰਾਂ ਨੂੰ ਨਸ਼ੀਲੀ ਦਵਾਈ ਦੇ ਕੇ ਬੇਹੋਸ਼ ਕਰ ਦਿੱਤਾ ਅਤੇ ਉਸ ਤੋਂ ਬਾਅਦ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਮੁਤਾਬਕ ਜਿਸ ਸਮੇਂ ਇਹ ਘਟਨਾ ਹੋਈ ਤਾਂ ਉਸ ਸਮੇਂ ਘਰ ਵਿਚ ਛੇ ਲੋਕ ਮੌਜੂਦ ਸਨ ਅਤੇ ਇਨ੍ਹਾਂ ਛੇ ਜਣਿਆਂ ਨੂੰ ਉਸ ਨੌਕਰ ਵੱਲੋਂ ਨਸ਼ੀਲੀ ਦਵਾਈ ਦਿੱਤੀ ਗਈ ਅਤੇ ਬੇਹੋਸ਼ ਕਰ ਦਿੱਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਿਹਰੇ ਵਿੱਚੋਂ ਦੋ ਘਰ ਦੇ

ਮਾਲਕ ਸੀ ਅਤੇ ਬਾਕੀ ਵਰਕਰ ਸਨ। ਪੁਲਿਸ ਮੁਲਾਜ਼ਮਾਂ ਨੂੰ ਜਦੋਂ ਇਸ ਮਾਮਲੇ ਦੀ ਸੂਚਨਾ ਮਿਲੀ ਤਾਂ ਤੁਰੰਤ ਉਹ ਇੱਥੇ ਪਹੁੰਚੇ।ਉਨ੍ਹਾਂ ਦਾ ਦੱਸਣਾ ਹੈ ਕਿ ਜਿਨ੍ਹਾਂ ਛੇ ਜਣਿਆਂ ਨੂੰ ਨਸ਼ੀਲੀ ਦਵਾਈ ਦਿੱਤੀ ਗਈ ਸੀ,ਉਨ੍ਹਾਂ ਨੂੰ ਅਜੇ ਤੱਕ ਪੂਰਾ ਹੋਸ਼ ਨਹੀਂ ਹੈ।ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਪਰਿਵਾਰ ਵੱਲੋਂ ਇਕ ਨੇਪਾਲੀ ਪਤੀ ਪਤਨੀ ਨੂੰ ਕੰਮ ਦੇ ਲਈ ਰੱਖਿਆ ਗਿਆ ਸੀ, ਜਿਨ੍ਹਾਂ ਦੁਆਰਾ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਦਾ ਦੱਸਣਾ ਹੈ ਕਿ ਘਰ ਵਿੱਚ ਇੱਕ ਬਜ਼ੁਰਗ ਜੋੜਾ ਸੀ, ਨਾਲ ਹੀ ਉਨ੍ਹਾਂ

ਦੇ ਚਾਰ ਨੌਕਰ ਸਨ ਜਿਨ੍ਹਾਂ ਨੂੰ ਉਸ ਨੇ ਨੇਪਾਲੀ ਨੌਕਰ ਨੇ ਨਿਸ਼ਾਨਾ ਬਣਾਇਆ ਹੈ।ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।ਆਉਣ ਵਾਲੇ ਸਮੇਂ ਵਿਚ ਉਹ ਦੋਸ਼ੀ ਨੂੰ ਗ੍ਰਿਫਤਾਰ ਕਰ ਲੈਣਗੇ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਬਜ਼ੁਰਗ ਜੋੜੇ ਦੇ ਪੁੱਤਰ ਅਤੇ ਨੂੰਹ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।ਜਲਦੀ ਹੀ ਉਹ ਇੱਥੇ ਪਹੁੰਚਣਗੇ

ਅਤੇ ਦੱਸਣਗੇ ਕਿ ਉਨ੍ਹਾਂ ਦੇ ਘਰ ਵਿਚੋਂ ਕੀ ਸਾਮਾਨ ਚੋਰੀ ਹੋਇਆ ਹੈ।

Leave a Reply

Your email address will not be published. Required fields are marked *