ਗੋਲ਼ੀਕਾਂਡ ਮਾਮਲੇ ਵਿੱਚ ਐੱਸਆਈਟੀ ਵੱਲੋਂ ਢੱਡਰੀਆਂਵਾਲੇ ਤੋਂ ਕੀਤੀ ਜਾਵੇਗੀ ਪੁੱਛਗਿੱਛ

Uncategorized

ਬੇਅਦਬੀ ਮਾਮਲਿਆਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੁਰਾਣੀ ਸੈਂਟਰ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਅਤੇ ਹੁਣੇ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਨਵੀਂ ਐਸਆਈਟੀ ਵੱਲੋਂ ਲਗਾਤਾਰ ਪੰਜਾਬ ਦੇ ਉਨ੍ਹਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ,ਜੋ ਕਿ ਇਸ ਕੋਟਕਪੂਰਾ ਗੋਲੀ ਕਾਂਡ ਬਾਰੇ ਜਾਣਕਾਰੀ ਰੱਖਦੇ ਹਨ।ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਸੀ ਅਤੇ ਹੁਣ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੋਂ ਪੁੱਛਗਿੱਛ

ਕੀਤੀ ਜਾਵੇਗੀ।ਜਿਸ ਲਈ ਉਹ ਪਟਿਆਲਾ ਦੇ ਸਰਕਟ ਹਾਊਸ ਵਿਚ ਪਹੁੰਚ ਚੁੱਕੇ ਹਨ।ਇਸ ਸਮੇਂ ਉਨ੍ਹਾਂ ਨਾਲ ਕਾਫੀ ਪੁਲਸ ਮੁਲਾਜ਼ਮ ਵੀ ਦਿਖਾਈ ਦਿੱਤੇ ਅਤੇ ਨਾਲ ਹੀ ਬਹੁਤ ਸਾਰੇ ਉਨ੍ਹਾਂ ਦੇ ਸਾਥੀ ਵੀ ਮੌਜੂਦ ਸਨ।ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਸਰਕਟ ਹਾਊਸ ਦੇ ਅੰਦਰ ਦਾਖ਼ਲ ਹੋ ਚੁੱਕੇ ਹਨ ਅਤੇ ਜਲਦੀ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕੋਟਕਪੂਰਾ ਗੋਲੀ ਕਾਂਡ ਬਾਰੇ ਕੀ ਜਾਣਦੇ ਹਨ।ਦੱਸਿਆ ਜਾ ਰਿਹਾ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਤੋਂ ਗਵਾਹੀ ਦੇ ਰੂਪ ਵਿੱਚ ਸਵਾਲਾਂ ਦੇ ਜਵਾਬ ਮੰਗੇ ਜਾਣਗੇ।ਸੋ ਸਿੱਖ ਸੰਗਤਾਂ ਵੱਲੋਂ ਲਗਾਤਾਰ ਬੇਅਦਬੀ ਮਾਮਲਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰ ਫਿਰ ਵੀ ਕਾਂਗਰਸ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਇਨਸਾਫ਼ ਕਰਵਾਉਣ ਲਈ ਦੇਰੀ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਇਸ ਮਾਮਲੇ ਨੂੰ ਸੁਲਝਾਉਣ ਦੇ ਲਈ ਪਹਿਲਾਂ ਵੀ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਸੀ।ਉਸ ਐਸਆਈਟੀ ਵਿੱਚ ਕੁੰਵਰ ਵਿਜੇ ਪ੍ਰਤਾਪ ਵੀ ਸ਼ਾਮਿਲ ਸਨ। ਪਰ ਬਾਅਦ ਵਿਚ ਜੋ ਰਿਪੋਰਟ ਉਨ੍ਹਾਂ ਨੇ ਅਦਾਲਤ ਵਿੱਚ ਜਮ੍ਹਾਂ ਕਰਵਾਈ ਸੀ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇੱਥੋਂ ਤਕ ਕਿ ਕੁੰਵਰ ਵਿਜੇ ਪ੍ਰਤਾਪ ਨੇ

ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।ਪਰ ਨਵੀਂ ਐਸਆਈਟੀ ਹੁਣ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਲਗਾਤਾਰ ਇਸ ਮਾਮਲੇ ਦੇ ਸੰਬੰਧੀ ਪੁੱਛਗਿੱਛ ਕਰ ਰਹੀ ਹੈ।

 

Leave a Reply

Your email address will not be published. Required fields are marked *