ਦਿੱਲੀ ਕਮੇਟੀ ਨੇ ਰਚ ਦਿੱਤਾ ਇਤਿਹਾਸ,ਕੋਰੋਨਾ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਗ਼ਰੀਬ ਕੁੜੀਆਂ ਨੂੰ ਦੇਣਗੇ ਸ਼ਗਨ ਸਕੀਮ

Uncategorized

ਕੋਰੋਨਾ ਮਹਾਵਾਰੀ ਦੌਰਾਨ ਬਹੁਤ ਸਾਰੇ ਲੋਕਾਂ ਦੇ ਆਰਥਿਕ ਹਾਲਾਤ ਖ਼ਰਾਬ ਹੋ ਗਏ ਦਿੱਲੀ ਵਿੱਚ ਕਰੋਣਾ ਦਾ ਸਭ ਤੋਂ ਜ਼ਿਆਦਾ ਕਹਿਰ ਦੇਖਣ ਨੂੰ ਮਿਲਿਆ, ਕਿਉਂਕਿ ਰੋਜ਼ਾਨਾ ਹੀ ਇੱਥੇ ਬਹੁਤ ਸਾਰੀਆਂ ਮੌਤਾਂ ਹੁੰਦੀਆਂ ਸੀ ਅਤੇ ਇਕੋ ਘਰ ਦੇ ਬਹੁਤ ਸਾਰੇ ਮੈਂਬਰ ਜਾਨ ਗਵਾ ਬੈਠਦੇ ਸੀ।ਭਾਵੇਂ ਕਿ ਕੋਰੂਨਾ ਮਹਾਂਮਾਰੀ ਪੂਰੀ ਤਰ੍ਹਾਂ ਨਾਲ ਨਹੀਂ ਗਈ,ਪਰ ਫਿਰ ਵੀ ਇਸ ਵਿੱਚ ਠੱਲ੍ਹ ਜ਼ਰੂਰ ਪਈ ਹੈ ਅਤੇ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਵੱਲੋਂ ਇਹ ਵੱਡੇ ਐਲਾਨ ਕੀਤੇ ਗਏ ਹਨ ਕਿ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨਗੇ ਜੋ ਕਿ ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਆਏ ਅਤੇ ਉਨ੍ਹਾਂ ਦੇ ਪਰਿਵਾਰਕ

ਮੈਂਬਰ ਆਪਣੀ ਜਾਨ ਗਵਾ ਬੈਠੇ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਹਾਲਾਤ ਬਹੁਤ ਖ਼ਰਾਬ ਹੋ ਗਏ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਕਿ ਦਿੱਲੀ ਵਿੱਚ ਅਜਿਹੇ ਬਹੁਤ ਸਾਰੇ ਪਰਿਵਾਰ ਹਨ,ਜੋ ਕਿ ਕੋਰੋਨਾ ਮਾਹਾਵਾਰੀ ਦੀ ਲਪੇਟ ਵਿਚ ਆਏ ਅਤੇ ਉਨ੍ਹਾਂ ਦੇ ਘਰ ਦੇ ਮੁਖੀਏ ਜਾਨ ਗਵਾ ਬੈਠੇ।ਉਸ ਤੋਂ ਬਾਅਦ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੋ ਰਿਹਾ।ਅਜਿਹੇ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ ਉਨ੍ਹਾਂ ਨੇ ਦੱਸਿਆ ਕਿ ਪੀਡ਼ਤ ਪਰਿਵਾਰਾਂ ਵਿਚ ਜੋ

ਲੜਕੀਆਂ ਹਨ, ਉਨ੍ਹਾਂ ਦੇ ਵਿਆਹ ਦੇ ਮੌਕੇ ਤੇ ਸ਼ਗਨ ਸਕੀਮ ਰੱਖੀ ਗਈ ਹੈ। ਦਿੱਲੀ ਦੇ ਗੁਰਦੁਆਰਾ ਸਾਹਿਬ ਵਿਚ ਲੜਕੀਆਂ ਦਾ ਵਿਆਹ ਕਰਨ ਦੇ ਲਈ ਇਜਾਜ਼ਤ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਜਿਹੜੇ ਲੋਕਾਂ ਨੇ ਆਪਣੀ ਜਾਨ ਗਵਾਈ।ਉਨ੍ਹਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਚ ਪੜ੍ਹਾਈ ਕਰਵਾਈ ਜਾਵੇਗੀ।ਭਾਵੇਂ ਕਿ ਉਹ ਸਕੂਲ ਦੀ ਪੜ੍ਹਾਈ ਕਰ ਰਹੇ ਹਨ ਜਾਂ ਫਿਰ ਕਾਲਜ ਦੀ।ਨਾਲ ਹੀ ਉਨ੍ਹਾਂ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਕਿ ਜਿਹੜੇ ਪਰਿਵਾਰ ਆਰਥਿਕ ਤੰਗੀ ਚੋਂ ਗੁਜ਼ਰ ਰਹੇ ਹਨ,ਉਨ੍ਹਾਂ ਨੂੰ ਦਿੱਲੀ ਕਮੇਟੀ ਵੱਲੋਂ ਪੱਚੀ ਸੌ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।ਸੋ ਇਹ ਵੱਡੇ ਐਲਾਨ ਕੀਤੇ ਗਏ ਹਨ,ਜੋ ਕਿ ਉਨ੍ਹਾਂ ਲੋਕਾਂ ਨੂੰ ਰਾਹਤ ਜ਼ਰੂਰ ਪਹੁੰਚਾਉਣਗੇ ਜੋ ਕਿ ਆਰਥਿਕ

ਤੰਗੀ ਚੋਂ ਗੁਜ਼ਰ ਰਹੇ ਹਨ।ਦਿੱਲੀ ਕਮੇਟੀ ਦੇ ਇਸ ਐਲਾਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਦਿੱਲੀ ਕਮੇਟੀ ਦੇ ਇਸ ਫੈਸਲੇ ਦੀ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਦੂਸਰੀਆਂ ਕਮੇਟੀਆਂ ਨੂੰ ਵੀ ਅਜਿਹੇ ਫ਼ੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਲੋਕਾਂ ਦੀ ਸਹਾਇਤਾ ਹੋ ਸਕੇ।

Leave a Reply

Your email address will not be published. Required fields are marked *