ਮੋਹਾਲੀ ਦੇ ਇਸ ਪਿੰਡ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪਿੰਡ ਦਾ ਮਾਹੌਲ ਹੋਇਆ ਤਨਾਅਪੂਰਣ

Uncategorized

ਅੱਜਕੱਲ੍ਹ ਪੰਜਾਬ ਵਿੱਚ ਲਗਾਤਾਰ ਬੇਅਦਬੀ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਕਾਰਨ ਸਿੱਖ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚ ਰਹੀ ਹੈ। ਲਗਾਤਾਰ ਉਨ੍ਹਾਂ ਵੱਲੋਂ ਇਹ ਕਿਹਾ ਵੀ ਜਾਂਦਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਇਨਸਾਫ਼ ਹੋਣਾ ਚਾਹੀਦਾ ਹੈ, ਪਰ ਫਿਰ ਵੀ ਸਰਕਾਰ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਜਾਂਦਾ ਜਿਸ ਕਾਰਨ ਅਜਿਹੇ ਮਾਮਲਿਆਂ ਵਿੱਚ ਜਲਦੀ ਤੋਂ ਜਲਦੀ ਇਨਸਾਫ ਹੋ ਸਕੇ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਹੋ ਸਕੇ।ਹੁਣ ਇਸੇ ਤਰ੍ਹਾਂ ਦਾ ਬੇਅਦਬੀ ਦਾ ਮਾਮਲਾ ਮੋਹਾਲੀ ਦੇ ਮਨੌਲੀ ਪਿੰਡ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਕੂੜੇ ਦੇ ਢੇਰ ਵਿੱਚੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ।ਜਦੋਂ

ਇਸ ਘਟਨਾ ਬਾਰੇ ਪਿੰਡ ਵਾਸੀਆਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਇੱਥੇ ਬੁਲਾਇਆ। ਜਿਨ੍ਹਾਂ ਨੇ ਦੇਖਿਆ ਕਿ ਗੁਟਕਾ ਸਾਹਿਬ ਦੇ ਬਹੁਤ ਸਾਰੇ ਅੰਗ ਕੂੜੇ ਦੇ ਢੇਰ ਵਿੱਚ ਪਏ ਸੀ।ਉਸ ਤੋਂ ਬਾਅਦ ਉਨ੍ਹਾਂ ਨੇ ਇਨ੍ਹਾਂ ਅੰਗਾਂ ਨੂੰ ਉਠਾਇਆ ਅਤੇ ਗੁਰਦੁਆਰਾ ਸਾਹਿਬ ਵਿਚ ਪਹੁੰਚਾਇਆ ਗਿਆ ਹੈ।ਇਸ ਬਾਰੇ ਗੱਲਬਾਤ ਕਰਨ ਦੌਰਾਨ ਇਕ ਸਿੰਘ ਨੇ ਦੱਸਿਆ ਕਿ ਪਹਿਲਾਂ ਇੱਕ ਦਿਨ ਇਕ ਘਰ ਦੀ ਛੱਤ ਉੱਤੇ ਗੁਟਕਾ ਸਾਹਿਬ ਦੇ ਅੰਗ ਮਿਲੇ ਸੀ।ਉਸ ਘਰ ਦੀ ਅੌਰਤ ਨੇ ਬੜੇ ਹੀ ਸਤਿਕਾਰ ਨਾਲ ਉਨ੍ਹਾਂ ਨੂੰ ਸਾਂਭ ਕੇ ਰੱਖਿਆ ਹੋਇਆ ਸੀ ਅਤੇ ਇਨ੍ਹਾਂ ਦੇ

ਹਵਾਲੇ ਕੀਤਾ ਸੀ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਵਿਚ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ,ਜਿਸ ਬਾਰੇ ਉਹ ਸਖ਼ਤ ਕਦਮ ਚੁੱਕਣਗੇ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ।ਸੋ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਵੇ ਗੁਟਕਾ ਸਾਹਿਬ ਦੀ ਬੇਅਦਬੀ ਹੋ ਰਹੀ ਹੈ।ਪਰ ਅਜਿਹੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਹੋ ਰਿਹਾ ਪਿਛਲੇ ਦਿਨੀਂ ਵੀ ਜੌਲੀਆਂ ਪਿੰਡਾਂ ਤੋਂ ਘਟਨਾ ਸਾਹਮਣੇ ਆਈ ਸੀ ਜਿਥੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅਗਨ ਭੇਟ ਕਰ

ਦਿੱਤਾ ਗਿਆ ਸੀ।ਸੋ ਇਹ ਇਕ ਬਹੁਤ ਹੀ ਦਿਲ ਨੂੰ ਠੇਸ ਪਹੁੰਚਾਉਣ ਵਾਲੀ ਅਤੇ ਧਾਰਮਿਕ ਭਾਵਨਾਵਾਂ ਨੂੰ ਵਲੂੰਧਰਨ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

Leave a Reply

Your email address will not be published. Required fields are marked *