ਬਿਜਲੀ ਕਰਮਚਾਰੀ ਬਣ ਕੇ ਆਏ ਬਦਮਾਸ਼ਾਂ ਨੇ ਘਰ ਵਾਲਿਆਂ ਨੂੰ ਬੰਦੀ ਬਣਾ ਕੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਦੇਸ਼ ਵਿੱਚ ਅੱਜਕੱਲ੍ਹ ਲੁੱਟ ਖੋਹ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਲੁਟੇਰੇ ਬੇਖੌਫ ਹੋ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।ਇੱਥੋਂ ਤੱਕ ਕਿ ਅੱਜਕੱਲ੍ਹ ਲੁਟੇਰੇ ਘਰਾਂ ਵਿੱਚ ਦਾਖ਼ਲ ਹੋ ਕੇ ਲੋਕਾਂ ਦਾ ਨੁਕਸਾਨ ਕਰਨ ਲੱਗੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਦਿੱਲੀ ਤੋਂ ਸਾਹਮਣੇ ਆ ਰਿਹਾ ਹੈ। ਜਿਥੇ ਕਿ ਇਕ ਫਲੈਟ ਵਿਚ ਕੁਝ ਲੁਟੇਰੇ ਦਾਖਲ ਹੋਏ।ਜਿਨ੍ਹਾਂ ਨੇ ਘਰ ਦੇ ਮੈਂਬਰਾਂ ਨੂੰ ਡਰਾਇਆ ਧਮਕਾਇਆ ਅਤੇ ਬਹੁਤ ਸਾਰਾ ਕੀਮਤੀ ਸਾਮਾਨ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ।ਜਾਣਕਾਰੀ ਮੁਤਾਬਕ ਇਸ ਫਲੈਟ ਵਿੱਚ ਕੁਝ

ਵਿਅਕਤੀ ਦਾਖਲ ਹੋਏ,ਜੋ ਕਿ ਆਪਣੇ ਆਪ ਨੂੰ ਬਿਜਲੀ ਵਿਭਾਗ ਦੇ ਕਰਮਚਾਰੀ ਦੱਸ ਰਹੇ ਸੀ।ਉਸ ਤੋਂ ਬਾਅਦ ਉਹ ਇੱਕ ਘਰਵਿੱਚ ਦਾਖ਼ਲ ਹੁੰਦੇ ਹਨ, ਜਿੱਥੇ ਕਿ ਪਰਿਵਾਰਕ ਮੈਂਬਰ ਖਾਣਾ ਖਾ ਰਹੇ ਸੀ।ਇਸੇ ਦੌਰਾਨ ਇਕ ਔਰਤ ਘਰ ਦਾ ਦਰਵਾਜ਼ਾ ਖੋਲ੍ਹਦੀ ਹੈ।ਇਹ ਸਾਰੇ ਵਿਅਕਤੀ ਘਰ ਦੇ ਅੰਦਰ ਦਾਖਲ ਹੋ ਜਾਂਦੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਡਰਾਉਣ ਧਮਕਾਉਣ ਲੱਗ ਜਾਂਦੇ ਹਨ।ਉਸ ਤੋਂ ਬਾਅਦ ਪਿ-ਸ-ਤੌ-ਲ ਦਿਖਾ ਕੇ ਉਨ੍ਹਾਂ ਧੌਣ ਲੁੱਟ ਖੋਹ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੁਟੇਰਿਆਂ ਨੇ ਅੱਠ ਲੱਖ ਰੁਪਏ ਦੀ ਨਕਦੀ ਅਤੇ ਛੇ ਲੱਖ ਰੁਪਏ ਦਾ ਸੋਨਾ ਲੁੱਟਿਆ ਹੈ ਅਤੇ

ਉਸ ਤੋਂ ਬਾਅਦ ਫਰਾਰ ਹੋ ਗਏ।ਭਾਵੇਂ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਹੋਵੇਗਾ ਅਤੇ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੋਵੇਗਾ ਕਿ ਇਨ੍ਹਾਂ ਲੁਟੇਰਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਪਰ ਅਸੀਂ ਅਕਸਰ ਦੇਖਦੇ ਹਾਂ ਕਿ ਜਦੋਂ ਚੋਰੀ ਜਾਂ ਲੁੱਟ ਖੋਹ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵੱਲੋਂ ਢਿੱਲੀ ਕਾਰਵਾਈ ਕੀਤੀ ਜਾਂਦੀ ਹੈ।

ਜਿਸ ਕਾਰਨ ਅੱਜਕੱਲ੍ਹ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

Leave a Reply

Your email address will not be published. Required fields are marked *