ਹੁਣੇ ਹੁਣੇ ਕਿਸਾਨਾਂ ਦੇ ਲਈ ਆਈ ਵੱਡੀ ਖੁਸ਼ਖਬਰੀ ,ਨਰੇਂਦਰ ਸਿੰਘ ਤੋਮਰ ਨੇ ਐੱਮ ਐੱਸ ਪੀ ਤੇ ਦਿੱਤਾ ਵੱਡਾ ਬਿਆਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਉਹ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਣ।ਪਰ ਕੇਂਦਰ ਸਰਕਾਰ ਵੱਲੋਂ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ,ਜਿਸ ਕਾਰਨ ਇਹ ਕਾਨੂੰਨ ਰੱਦ ਹੋ ਸਕਣ ਪਰ ਇਸੇ ਦੌਰਾਨ ਭਾਰਤ ਦੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਇੱਕੋ ਬਿਆਨ ਸਾਹਮਣੇ ਆ ਰਿਹਾ ਹੈ।ਜਿਸ ਵਿੱਚ ਉਹ ਕਹਿ ਰਹੇ ਹਨ ਕਿ ਤਿੰਨ ਕਾਨੂੰਨਾਂ ਨੂੰ ਲਿਆਉਣ ਤੋਂ ਬਾਅਦ ਉਹ ਮੰਡੀਆਂ ਨੂੰ ਖ਼ਤਮ ਨਹੀਂ, ਬਲਕਿ ਮੰਡੀਆਂ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਨੇ ਇਹ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਿਸ ਤਰੀਕੇ ਨਾਲ ਪਹਿਲਾ ਐੱਮਐੱਸਪੀ ਮਿਲਦਾ ਸੀ।

ਉਸੇ ਤਰੀਕੇ ਨਾਲ ਐੱਮਐੱਸਪੀ ਮਿਲੇਗਾ ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਇਹ ਤਿੰਨ ਕਾਨੂੰਨ ਵਾਪਸ ਨਹੀਂ ਹੋਣਗੇ। ਪਰ ਇਨ੍ਹਾਂ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ।ਨਰੇਂਦਰ ਤੋਮਰ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਨੂੰ ਇਹ ਯਕੀਨ ਹੋ ਚੁੱਕਿਆ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨੀ ਅੰਦੋਲਨ ਤੋਂ ਬਹੁਤ ਜ਼ਿਆਦਾ ਪ੍ਰਭਾਵ ਪੈ ਰਿਹਾ ਹੈ।ਪਰ ਨਰੇਂਦਰ ਤੋਮਰ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਵਿੱਚ ਕੁਝ ਜ਼ਿਆਦਾ ਖੁਸ਼ੀ ਦੀ ਲਹਿਰ ਨਹੀਂ ਹੈ,ਕਿਉਂਕਿ ਉਹ ਅਜੇ ਵੀ ਉਸੇ ਮੰਗ ਉੱਤੇ ਅੜੇ ਹੋਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਿੰਨ ਕਾਲੇ ਕਾਨੂੰਨ ਰੱਦ ਹੋਣੇ

ਚਾਹੀਦੇ ਹਨ। ਕਿਉਂਕਿ ਅਕਸਰ ਹੀ ਭਾਜਪਾ ਦੇ ਲੀਡਰਾਂ ਵੱਲੋਂ ਬਿਆਨ ਦੇ ਦਿੱਤੇ ਜਾਂਦੇ ਹਨ ਅਤੇ ਬਾਅਦ ਵਿਚ ਉਹ ਮੁਕਰ ਵੀ ਜਾਂਦੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਨਰੇਂਦਰ ਤੋਮਰ ਵੱਲੋਂ ਇਹ ਬਿਆਨ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਦਿੱਤੇ ਜਾ ਰਹੇ ਹਨ।ਪਰ ਕਿਸਾਨ ਗੁੰਮਰਾਹ ਹੋਣ ਵਾਲਿਆਂ ਵਿੱਚੋਂ ਨਹੀਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਨੂੰ ਇਹ ਤਿੰਨ ਕਾਲੇ ਕਾਨੂੰਨ ਵਾਪਸ ਲੈਣੇ ਹੀ ਹੋਣਗੇ।ਕਿਉਂਕਿ ਕਿਸਾਨ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਵਿੱਚ ਸੁਧਾਰ ਨਹੀਂ

ਚਾਹੁੰਦੇ, ਬਲਕਿ ਇਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣਾ ਚਾਹੁੰਦੇ ਹਨ।

Leave a Reply

Your email address will not be published. Required fields are marked *