ਸੁਖਬੀਰ ਬਾਦਲ ਨੂੰ ਕਿਸਾਨਾਂ ਲਈ ਇਹ ਐਲਾਨ ਕਰਨਾ ਪਿਆ ਮਹਿੰਗਾ, ਭਾਨੇ ਸਿੱਧੂ ਨੇ ਸਟੇਜ ਤੋਂ ਸੁਣਾਈਆਂ ਖਰੀਆਂ ਖਰੀਆਂ

Uncategorized

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਅਪਰਾਧਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰ ਲਵੇ,ਪਰ ਅਜਿਹਾ ਨਹੀਂ ਹੋ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਰਾਜ਼ੀ ਨਹੀਂ ਹੋ ਰਹੀ।ਇਸੇ ਦੌਰਾਨ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਸਿਆਸਤ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਤ ਸਾਰੇ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ,ਜੋ ਕਿ ਕਿਸਾਨਾਂ ਦੇ ਗੁੱਸੇ ਨੂੰ ਵਧਾ ਰਹੇ ਹਨ ਅਤੇ ਉਨ੍ਹਾਂ ਦੇ ਜ਼ਖ਼ਮਾਂ ਨੂੰ ਕੁਰੇਦ ਰਹੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਦੋਂ ਇਹ ਤਿੰਨ

ਕਾਲੇ ਕਾਨੂੰਨ ਪਾਸ ਹੋਇਆ ਸੀ ਤਾਂ ਉਸ ਸਮੇਂ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਮੰਤਰੀ ਸੀ ਅਤੇ ਉਸ ਨੇ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਲਈ ਆਪਣੀ ਸਹਿਮਤੀ ਦਿੱਤੀ ਸੀ ਅਤੇ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਉਤੇ ਹਸਤਾਖ਼ਰ ਕੀਤੇ ਸੀ।ਪਰ ਬਾਅਦ ਵਿਚ ਜਦੋਂ ਇਹ ਕਾਨੂੰਨ ਲਾਗੂ ਹੋ ਗਏ ਅਤੇ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਇਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਰਿਹਾ ਤਾਂ ਉਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਇਹ ਜਤਾਉਣ ਦੀ ਕੋਸ਼ਿਸ਼ ਕੀਤੀ ਕਿ

ਉਹ ਕਿਸਾਨਾਂ ਦੇ ਪੱਖ ਵਿੱਚ ਹੈ।ਪਿਛਲੇ ਦਿਨੀਂ ਬਿਆਨ ਸਾਹਮਣੇ ਆਇਆ ਸੀ ਜਿਸ ਵਿਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਜੇਕਰ ਬਾਦਲ ਸਰਕਾਰ ਹੁੰਦੀ ਤਾਂ ਛੇ ਦਿਨਾਂ ਦੇ ਵਿੱਚ ਇਹ ਕਾਨੂੰਨ ਵਾਪਸ ਹੋ ਜਾਣੇ ਸੀ।ਨਾਲ ਹੀ ਸੁਖਬੀਰ ਬਾਦਲ ਦਾ ਇੱਕ ਬਿਆਨ ਸਾਹਮਣੇ ਆਇਆ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜਿੰਨੇ ਵੀ ਲੋਕ ਸ਼ਹੀਦ ਹੋਏ ਹਨ।ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਅਜਿਹੇ ਬਿਆਨਾਂ ਤੋਂ ਬਾਅਦ ਕਿਸਾਨ ਭਟਕਦੇ ਹੋਏ ਦਿਖਾਈ ਦੇ ਰਹੇ ਹਨ।ਪਿਛਲੇ ਦਿਨੀਂ ਭਾਨਾ ਸਿੱਧੂ ਨੇ ਸਟੇਜ ਤੇ ਖੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਇਨ੍ਹਾਂ ਬਿਆਨਾਂ

ਦਾ ਮੂੰਹਤੋੜ ਜਵਾਬ ਦਿੱਤਾ ਅਤੇ ਕਿਹਾ ਕਿ ਪਹਿਲਾਂ ਤੁਸੀਂ ਪੰਜਾਬ ਨੂੰ ਵੇਚ ਕੇ ਖਾ ਗਏ ਅਤੇ ਹੁਣ ਕਿਸਾਨਾਂ ਦੀ ਹਮਾਇਤ ਕਰਕੇ ਦੁਬਾਰਾ ਪੰਜਾਬ ਦਾ ਰਾਜ ਹਥਿਆਉਣ ਦੀ ਕੋਸ਼ਿਸ਼ ਕਰ ਰਹੇ ਹੋ।

Leave a Reply

Your email address will not be published. Required fields are marked *