ਬੰਗਲਾਦੇਸ਼ ਦੇ ਵਿਚ ਲੱਗੀ 6 ਮੰਜ਼ਲਾ ਫੈਕਟਰੀ ਨੂੰ ਅੱਗ, 52 ਲੋਕ ਸੜ ਕੇ ਮਰੇ

Uncategorized

ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਦੇ ਢਾਕਾ ਤੋਂ ਇਕ ਬਹੁਤ ਹੀ ਮੰਦਭਾਗੀ ਅਤੇ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ,ਜਿਥੇ ਇਕ ਛੇ ਮੰਜ਼ਿਲਾ ਫੈਕਟਰੀ ਦੇ ਵਿਚ ਅੱਗ ਲੱਗ ਗਈ।ਉਸ ਤੋਂ ਬਾਅਦ ਬਵੰਜਾ ਲੋਕਾਂ ਦੀ ਮੌਤ ਅਤੇ ਵੱਡੀ ਮਾਤਰਾ ਵਿਚ ਲੋਕ ਜ਼ਖ਼ਮੀ ਹੋਏ ਹਨ।ਬਹੁਤ ਸਾਰੇ ਲੋਕਾਂ ਨੇ ਇਸ ਛੇ ਮੰਜ਼ਲਾਂ ਇਮਾਰਤ ਤੋਂ ਛਾਲਾਂ ਮਾਰੀਆਂ,ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ। ਜਾਣਕਾਰੀ ਮੁਤਾਬਕ ਇਸ ਫੈਕਟਰੀ ਦੇ ਵਿੱਚ ਜੂਸ ਬਣਾਇਆ ਜਾਂਦਾ ਸੀ ਅਤੇ ਬਹੁਤ ਸਾਰੇ ਲੋਕ ਇਸ ਨੂੰ ਨੂਡਲਜ਼ ਦੀ ਫੈਕਟਰੀ

ਵੀ ਦੱਸ ਰਹੇ ਹਨ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਲੋਕਾਂ ਨੂੰ ਆਪਣੀ ਜਾਨ ਬਚਾਉਣ ਦਾ ਸਮਾਂ ਨਹੀਂ ਮਿਲਿਆ,ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ ਅਤੇ ਕੁਝ ਗੰਭੀਰ ਰੂਪ ਵਿਚ ਜ਼ਖਮੀ ਹੋ ਚੁੱਕੇ ਹਨ।ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।ਅੱਗ ਬਹੁਤ ਜ਼ਿਆਦਾ ਭਿਆਨਕ ਹੋਣ ਕਾਰਨ ਵੱਡੀ ਮਾਤਰਾ ਵਿੱਚ ਲੋਕ ਝੁਲਸ ਚੁੱਕੇ ਹਨ।ਦੱਸਿਆ ਜਾ ਰਿਹਾ ਹੈ ਕਿ ਸਮੇਂ ਤੇ ਹੀ ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕੇ।ਇਸ ਦੀਆਂ ਕੁਝ ਵੀਡੀਓਜ਼ ਵੀ

ਸਾਹਮਣੇ ਆ ਰਹੀਆਂ ਹਨ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਫੈਕਟਰੀ ਵਿੱਚ ਅੱਗ ਬਹੁਤ ਹੀ ਜ਼ਿਆਦਾ ਭਿਆਨਕ ਤਰੀਕੇ ਨਾਲ ਲੱਗੀ ਹੋਈ ਹੈ ਅਤੇ ਬਹੁਤ ਮੁਸ਼ਕਿਲ ਨਾਲ ਰੈਸਕਿਊ ਟੀਮ ਵੱਲੋਂ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਅੱਗ ਕਿਸ ਕਾਰਨ ਲੱਗੀ ਇਸ ਗੱਲ ਦੀ ਪੁਸ਼ਟੀ ਅਜੇ ਤਕ ਨਹੀਂ ਹੋ ਸਕੀ

ਪਰ ਇਸ ਅੱਗ ਦੇ ਲੱਗਣ ਕਾਰਨ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

Leave a Reply

Your email address will not be published. Required fields are marked *