ਭਗਵੰਤ ਮਾਨ ਨੇ ਕਿਸਾਨਾਂ ਦੇ ਮੁੱਦੇ ਉੱਪਰ ਲਿਖੀ ਚਿੱਠੀ, ਦੇਖੋ ਚਿੱਠੀ ਦੇ ਵਿੱਚ ਕੀ ਲਿਖਿਆ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨਾਂ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਭਾਵ ਅਜੇ ਤੱਕ ਅਜਿਹੀ ਕੋਈ ਵੀ ਕਾਰਵਾਈ ਦਿਖਾਈ ਨਹੀਂ ਦੇ ਰਹੀ।ਜਿੱਥੇ ਕੇਂਦਰ ਸਰਕਾਰ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਦੀ ਹੋਈ ਦਿਖਾਈ ਦੇ ਰਹੀ ਹੋਵੇ।ਇਸ ਤੋਂ ਇਲਾਵਾ ਅਤੇ ਹੋਰ ਸਿਆਸੀ ਪਾਰਟੀ ਵੱਲੋਂ ਵੀ ਇੱਥੇ ਕੋਈ ਵੀ ਅਹਿਮ ਭੂਮਿਕਾ ਨਹੀਂ ਨਿਭਾਈ ਜਾ ਰਹੀ,ਕਿਉਂਕਿ ਕਿਸਾਨਾਂ ਵੱਲੋਂ ਆਪਣੇ ਇਸਦਾ ਕਿਸਾਨੀ ਅੰਦੋਲਨ ਨੂੰ ਸਿਆਸੀ ਪਾਰਟੀਆਂ ਤੋਂ ਦੂਰਾ ਰੱਖਿਆ ਗਿਆ ਹੈ ਤਾਂ ਜੋ ਕੋਈ ਵੀ ਪਾਰਟੀ ਕਿਸਾਨੀ ਅੰਦੋਲਨ ਦੀ ਆੜ ਵਿੱਚ ਸਿਆਸਤ ਨਾ ਕਰ ਸਕੇ ਅਤੇ ਆਪਣਾ ਫ਼ਾਇਦਾ ਨਾ ਕੱਢ ਸਕੇ।ਪਰ ਫਿਰ ਵੀ ਸਿਆਸੀ

 

ਪਾਰਟੀਆਂ ਆਪਣੇ ਦਮ ਉੱਤੇ ਕਿਸਾਨਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਸੰਸਦ ਦੇ ਮੈਂਬਰਾਂ ਨੂੰ ਇਕ ਚਿੱਠੀ ਲਿਖੀ ਹੈ।ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕੋਈ ਵੀ ਸੰਸਦ ਮੈਂਬਰ ਪਾਰਲੀਮੈਂਟ ਦਾ ਬਾਈਕਾਟ ਨਾ ਕਰੇ।ਆਉਣ ਵਾਲੇ ਲੋਕ ਸਭਾ ਸੈਸ਼ਨ ਦੇ ਵਿੱਚ ਕਿਸਾਨਾਂ ਦੇ ਇਸ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ।ਉਨ੍ਹਾਂ ਨੇ ਇਸ

 

ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਇਕਜੁੱਟਤਾ ਦਿਖਾਉਣ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ ਕਿ ਉਹ ਕਿਸਾਨਾਂ ਦੀ ਗੱਲਬਾਤ ਨੂੰ ਸੁਣ ਅਤੇ ਇਸ ਉੱਤੇ ਕੋਈ ਫ਼ੈਸਲਾ ਲੈਣ।ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਬਹੁਤ ਜ਼ਿਆਦਾ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ)ਪਰ ਕੇਂਦਰ ਸਰਕਾਰ ਵੱਲੋਂ ਇਸ ਉਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ,ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਰ ਜੇਕਰ ਸਿਆਸੀ ਪਾਰਟੀਆਂ ਦੇ ਮੈਂਬਰ ਇਕਜੁੱਟ ਹੋ ਕੇ ਇਸ ਮੁੱਦੇ ਉੱਤੇ ਆਵਾਜ਼ ਉਠਾਉਣ ਤਾਂ ਹੋ ਸਕਦਾ ਹੈ ਕਿ ਕੇਂਦਰ ਸਰਕਾਰ ਇਸ ਮਾਮਲੇ ਉਤੇ ਕੋਈ ਗੱਲਬਾਤ ਕਰੇ ਅਤੇ ਕਿਸਾਨਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਵੀ ਲੋਕ ਸਭਾ ਦਾ ਸੈਸ਼ਨ ਹੋਵੇਗਾ ਉਸ ਵਿੱਚ

ਕਿਸ ਹੱਦ ਤਕ ਕਿਸਾਨਾਂ ਦੇ ਮੁੱਦੇ ਨੂੰ ਉਠਾਇਆ ਜਾਂਦਾ ਹੈ ਅਤੇ ਕੇਂਦਰ ਸਰਕਾਰ ਉੱਤੇ ਕਿਸ ਹੱਦ ਤਕ ਦਬਾਅ ਬਣਦਾ ਹੈ ਜਾਂ ਫਿਰ ਪਹਿਲਾਂ ਦੀ ਤਰ੍ਹਾਂ ਕੇਂਦਰ ਸਰਕਾਰ ਉੱਤੇ ਇਸ ਦਾ ਕੋਈ ਅਸਰ ਦਿਖਾਈ ਨਹੀਂ ਦੇਵੇਗਾ।

Leave a Reply

Your email address will not be published. Required fields are marked *