ਦੁੱਗਰੀ ਦੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਪਾੜ ਦਿੱਤਾ ਗਿਆ ਨਵਜੋਤ ਸਿੰਘ ਸਿੱਧੂ ਦਾ ਬੈਨਰ , ਸਮਰਥਕਾਂ ਵਿਚ ਭਾਰੀ ਰੋਸ

Uncategorized

ਨਵਜੋਤ ਸਿੰਘ ਸਿੱਧੂ ਪੰਜਾਬ ਦੀ ਰਾਜਨੀਤੀ ਵਿਚ ਇਕ ਪ੍ਰਮੁੱਖ ਚਿਹਰਾ ਬਣ ਕੇ ਅੱਗੇ ਆ ਰਹੇ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਹੱਕ ਦੀ ਗੱਲ ਕੀਤੀ ਜਾ ਰਹੀ ਹੈ।ਨਵਜੋਤ ਸਿੰਘ ਸਿੱਧੂ ਵੱਲੋਂ ਬੇਅਦਬੀ ਦੇ ਮਾਮਲੇ ਨੂੰ ਵੀ ਜ਼ੋਰ ਸ਼ੋਰ ਨਾਲ ਉਠਾਇਆ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਹਮੇਸ਼ਾ ਹੀ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਇਸਦੇ ਨਾਲ ਹੀ ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਕਾਂਗਰਸ ਦੀ ਪ੍ਰਧਾਨ ਵਜੋਂ ਨਿਯੁਕਤ ਕਰਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ

ਜਿਸ ਤੋਂ ਬਾਅਦ ਚਿੱਤੂ ਨੂੰ ਚਾਹੁਣ ਵਾਲੇ ਲੋਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਨੂੰ ਹੀ ਦੇਖਦੇ ਹੋਏ ਲੁਧਿਆਣਾ ਦੇ ਪਿੰਡ ਦੁੱਗਰੀ ਵਿਖੇ ਇਕ ਨੌਜਵਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਚੁਣਨ ਦੇ ਫੈਸਲੇ ਉਪਰ ਖੁਸ਼ੀ ਪ੍ਰਗਟ ਕਰਦਿਆਂ ਹੋਇਆਂ ਉਨ੍ਹਾਂ ਦਾ ਇਕ ਬੈਨਰ ਲਗਾਇਆ ਗਿਆ ਸੀ ਜਿਸ ਉੱਪਰ ਨਵਜੋਤ ਸਿੰਘ ਸਿੱਧੂ ਨੂੰ ਬੱਬਰ ਸ਼ੇਰ ਦੇ ਤੌਰ ਉਪਰ ਦਿਖਾਇਆ ਗਿਆ ਸੀ।ਪਰ ਬੈਨਰ ਲਗਾਉਣ ਵਾਲੀ ਰਾਤ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਸ ਬੇਰਹਿਮ ਨੂੰ ਪਾੜ

ਦਿੱਤਾ ਗਿਆ ਅਤੇ ਸ਼ੇਰ ਹੁੰਦਿਆਂ ਹੀ ਜਦੋਂ ਉਸ ਨੌਜਵਾਨ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਹ ਭੜਕ ਉੱਠਿਆ।ਉਸ ਨੌਜਵਾਨ ਵੱਲੋਂ ਹੁਣ ਹਰ ਇੱਕ ਉਸ ਵਿਅਕਤੀ ਨੂੰ ਜੋ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਵਿਰੋਧੀ ਹਨ ਨੂੰ ਚੈਲੇਂਜ ਕੀਤਾ ਗਿਆ ਹੈ ਕਿ ਉਹ ਇਹ ਪੋਸਟਰ ਦੁਬਾਰਾ ਲਗਾਉਣਗੇ ਅਤੇ ਜਿਸ ਕਿਸੇ ਵਿਅਕਤੀ ਵਿੱਚ ਵੀ ਹਿੰਮਤ ਹੈ ਤਾਂ ਉਹ ਇਹ ਪੋਸਟਰ ਨੂੰ ਪਾੜ ਕੇ ਦਿਖਾਉਣ ਕਿਉਂਕਿ ਉਹ ਇਸ ਪੋਸਟਰ ਦੀ ਹੁਣ ਦਿਨ ਰਾਤ ਰਾਖੀ ਕਰਨਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਲਈ ਸਭ ਕੁਝ ਹੈ ਉਹ ਨਵਜੋਤ ਸਿੰਘ ਸਿੱਧੂ ਨੂੰ ਆਪਣਾ ਆਈਡਲ ਮੰਨਦੇ ਹਨ।

Leave a Reply

Your email address will not be published. Required fields are marked *