ਅੱਜ ਭਗਵੰਤ ਮਾਨ ਸਣੇ ਵਿਰੋਧੀਆਂ ਨੇ ਪਾ ਲਿਆ ਸੰਸਦ ਦੇ ਵਿਚ ਗਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਵੇਂ ਮੈਂਬਰਾਂ ਦੀ ਜਾਣ ਪਛਾਣ ਵੀ ਨਹੀਂ ਦਿੱਤੀ ਕਰਵਾਉਣ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨ ਰੱਦ ਕਰ ਦੇਵੇ।ਪਰ ਕੇਂਦਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਿਸਾਨਾਂ ਦਾ ਗੁੱਸਾ ਕਾਫ਼ੀ ਜ਼ਿਆਦਾ ਵਧ ਰਿਹਾ ਹੈ ਅਤੇ ਲਗਾਤਾਰ ਭਾਜਪਾ ਸਰਕਾਰ ਦਾ ਵਿਰੋਧ ਹੋ ਰਿਹਾ ਹੈ।ਇਸ ਤੋਂ ਇਲਾਵਾ ਕੁਝ ਸਿਆਸੀ ਪਾਰਟੀਆਂ ਵੱਲੋਂ ਦੀ ਭਾਜਪਾ ਸਰਕਾਰ ਉੱਤੇ ਤੰਜ ਕੱਸੇ ਜਾ ਰਹੇ ਹਨ।ਪਿਛਲੇ ਦਿਨੀਂ ਲੋਕ ਸਭਾ ਵਿੱਚ ਮੌਨਸੂਨ ਦਾ ਪਹਿਲਾ ਸੈਸ਼ਨ ਸੀ ਇਸ ਦੌਰਾਨ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ

ਸੀ। ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੈਸ਼ਨ ਦੇ ਵਿੱਚ ਬੋਲਣ ਨਹੀਂ ਦਿੱਤਾ ਗਿਆ।ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ।ਉਨ੍ਹਾਂ ਨੇ ਨਰਿੰਦਰ ਮੋਦੀ ਦੇ ਬੋਲਣ ਤੋਂ ਪਹਿਲਾਂ ਹੀ ਖੇਤੀ ਕਾਨੂੰਨ ਰੱਦ ਕਰੋ ਦੇ ਨਾਅਰੇ ਲਗਾਏ ਅਤੇ ਕੇਂਦਰ ਸਰਕਾਰ ਉੱਤੇ ਦਬਾਅ ਬਣਾੳੁਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਜਦੋਂ ਨਰਿੰਦਰ ਮੋਦੀ ਨੂੰ ਬੋਲਣ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਸਾਰੇ ਦਲਿਤ ਲੋਕਾਂ ਨੂੰ ਸਰਕਾਰ

ਵਿੱਚ ਲੈ ਕੇ ਆਉਣਾ ਚਾਹੁੰਦੇ ਹਨ।ਪਰ ਕੁਝ ਲੋਕ ਅਜਿਹੇ ਹਨ, ਜੋ ਅਜਿਹਾ ਨਹੀਂ ਚਾਹੁੰਦੇ। ਇਸ ਲਈ ਉਹ ਇਸ ਤਰੀਕੇ ਨਾਲ ਹੰਗਾਮਾ ਕਰ ਰਹੇ ਹਨ ਨਾਲ ਹੀ ਉਨ੍ਹਾਂ ਨੇ ਕੁਝ ਅਜਿਹੀਆਂ ਗੱਲਾਂ ਵੀ ਕਹੀਆਂ ਜਿਸ ਨਾਲ ਉਹ ਸਾਬਿਤ ਕਰਨਾ ਚਾਹੁੰਦੇ ਸੀ ਕਿ ਉਹ ਕਿਸਾਨਾਂ ਦੇ ਹੱਕ ਵਿਚ ਕਾਨੂੰਨ ਬਣਾ ਰਹੇ ਹਨ ਅਤੇ ਉਨ੍ਹਾਂ ਦਾ ਭਲਾ ਚਾਹੁੰਦੇ ਹਨ।ਪਰ ਸਿਆਸੀ ਪਾਰਟੀਆਂ ਵੱਲੋਂ ਨਰਿੰਦਰ ਮੋਦੀ ਦਾ ਸਖ਼ਤ ਵਿਰੋਧ ਕੀਤਾ ਗਿਆ। ਦੂਜੇ ਪਾਸੇ ਕਿਸਾਨਾਂ ਵੱਲੋਂ ਵੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ।ਭਾਵੇਂ ਕਿ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਉਨ੍ਹਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ ਉਨ੍ਹਾਂ ਦਾ

ਕਹਿਣਾ ਹੈ ਕਿ ਤਿੰਨ ਕਾਲੇ ਕਾਨੂੰਨ ਜਦੋਂ ਤੱਕ ਰੱਦ ਨਹੀਂ ਹੋ ਜਾਂਦੇ, ਉਸ ਸਮੇਂ ਤੱਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ।

Leave a Reply

Your email address will not be published. Required fields are marked *