ਜਸਟਿਨ ਟਰੂਡੋ ਦੇ ਐਕਸ਼ਨ ਤੋਂ ਬਾਅਦ ਦੇਖੋ ਮਨੀਸ਼ਾ ਗੁਲਾਟੀ ਦਾ ਰਿਐਕਸ਼ਨ

Uncategorized

ਪੰਜਾਬ ਵਿਚ ਅਜਿਹੇ ਬਹੁਤ ਸਾਰੇ ਮਾਮਲੇ ਆ ਚੁੱਕੇ ਹਨ, ਜਿੱਥੇ ਵਿਦੇਸ਼ ਜਾਣ ਦੇ ਨਾਂ ਤੇ ਨੌਜਵਾਨਾਂ ਨਾਲ ਧੋਖਾ ਹੋਇਆ ਹੈ।ਭਾਵੇਂ ਉਹ ਲੜਕੀਆਂ ਹੋਣ ਜਾਂ ਲੜਕੇ ਬਹੁਤ ਸਾਰੇ ਨੌਜਵਾਨ ਪੰਜਾਬ ਵਿੱਚ ਬੈਠੇ ਹੋਏ ਹਨ।ਜਿਨ੍ਹਾਂ ਨੇ ਲੱਖਾਂ ਰੁਪਿਆ ਖਰਚ ਕਰਕੇ ਆਪਣੇ ਹਮਸਫ਼ਰ ਨੂੰ ਵਿਦੇਸ਼ ਵਿੱਚ ਭੇਜਿਆ ਪਰ ਬਾਅਦ ਵਿੱਚ ਉਨ੍ਹਾਂ ਨਾਲ ਧੋਖਾ ਹੋਇਆ।ਉਨ੍ਹਾਂ ਦਾ ਬਹੁਤ ਜ਼ਿਆਦਾ ਪੈਸਾ ਵੀ ਡੁੱਬ ਗਿਆ ਅਤੇ ਨਾ ਹੀ ਉਹ ਵਿਦੇਸ਼ ਜਾ ਸਕੇ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿਚ ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ।ਇਸ ਮਾਮਲੇ ਨੂੰ ਸੁਲਝਾਉਣ ਦੇ ਲਈ ਹਰ ਰੋਜ਼ ਹੀ ਕੋਈ ਨਾ ਕੋਈ ਆਪਣਾ ਵਿਚਾਰ ਅੱਗੇ ਰੱਖਦਾ ਹੈ।ਇਸ ਮਾਮਲੇ ਸਬੰਧੀ ਪੰਜਾਬ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਿਛਲੇ ਦਿਨੀਂ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਨਾਲ ਮਿਲੇ ਸੀ ਉਨ੍ਹਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਇਸ ਮਾਮਲੇ ਵਿਚ ਉਨ੍ਹਾਂ ਨਾਲ ਇਨਸਾਫ਼ ਜ਼ਰੂਰ ਕਰਵਾਉਣਗੇ।ਦੱਸ ਦੇਈਏ ਕਿ ਪਿਛਲੇ ਦਿਨੀਂ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੂੰ ਇੱਕ ਚਿੱਠੀ ਲਿਖੀ ਸੀ।ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਹਾਲਾਤਾਂ ਬਾਰੇ ਦੱਸਿਆ ਸੀ ਕਿ ਕਿਸ ਤਰੀਕੇ ਨਾਲ ਕੈਨੇਡਾ ਜਾਣ ਦੇ ਨਾਂ ਤੇ ਲੋਕਾਂ ਨਾਲ ਧੋਖਾਧੜੀ ਹੋ ਰਹੀ ਹੈ ਅਤੇ ਇਸ ਸਿਸਟਮ ਨੂੰ ਸੁਧਾਰਨ ਦੀ ਜ਼ਰੂਰਤ ਹੈ। ਜੇਕਰ ਕੈਨੇਡਾ ਸਰਕਾਰ ਸਹਿਯੋਗ ਕਰੇਗੀ ਤਾਂ ਸਿਸਟਮ ਵਿੱਚ ਕੁਝ

ਸੁਧਾਰ ਕੀਤੇ ਜਾ ਸਕਦੇ ਹਨ।ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਵਿਦੇਸ਼ ਜਾਣ ਦੇ ਨਾਂ ਤੇ ਕਿਸੇ ਨਾਲ ਧੋਖਾਧੜੀ ਨਹੀਂ ਹੋਵੇਗੀ।ਸੋ ਇਸ ਮਾਮਲੇ ਉੱਤੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦਾ ਇੱਕ ਬਿਆਨ ਸਾਹਮਣੇ ਆਇਆ।ਜਿਸ ਵਿਚ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਉਹ ਇਸ ਮਾਮਲੇ ਉੱਤੇ ਗੌਰ ਜ਼ਰੂਰ ਕਰਨਗੇ ਅਤੇ ਇਸ ਮਾਮਲੇ ਨੂੰ ਸੁਲਝਾਉਣ ਦੇ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ।ਉਸ ਤੋਂ ਬਾਅਦ ਪੰਜਾਬ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਜਸਟਿਨ ਟਰੂਡੋ ਵੱਲੋਂ ਉਨ੍ਹਾਂ ਨੂੰ ਆਫਿਸ਼ੀਅਲੀ ਇਸ ਮਾਮਲੇ ਉੱਤੇ ਚਿੱਠੀ ਭੇਜੀ ਜਾਵੇਗੀ।ਹੁਣ ਮਨੀਸ਼ਾ ਗੁਲਾਟੀ ਵੱਲੋਂ

ਲੋਕਾਂ ਨੂੰ ਵੀ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਅਜਿਹਾ ਸਿਸਟਮ ਜ਼ਰੂਰ ਬਣੇਗਾ,ਜਿਸ ਨਾਲ ਧੋਖਾਧੜੀ ਦੇ ਮਾਮਲਿਆਂ ਨੂੰ ਰੋਕਿਆ ਜਾ ਸਕਦਾ ਹੈ।

Leave a Reply

Your email address will not be published. Required fields are marked *