ਘਰ ਚ ਪਿਉ ਨੇ ਮਾਰਿਆ ਦਬਕਾ ਤਾਂ ਪੁੱਤ ਨੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਗੁਰਦਾਸਪੁਰ ਦੇ ਜ਼ੱਫਰਵਾਲ ਪਿੰਡ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਇਕ ਪੁੱਤਰ ਨੇ ਆਪਣੇ ਹੀ ਪਿਓ ਨੂੰ ਕਰੰਟ ਲਗਾ ਕੇ ਉਸ ਦਾ ਕ-ਤ-ਲ ਕਰ ਦਿੱਤਾ ਅਤੇ ਬਾਅਦ ਵਿੱਚ ਪਿੰਡ ਵਿੱਚ ਇਹ ਖ਼ਬਰ ਫੈਲਾ ਦਿੱਤੀ ਕਿ ਉਸ ਦੇ ਪਿਤਾ ਨੂੰ ਸੱਪ ਲੜ ਗਿਆ ਸੀ। ਜਿਸ ਤੋਂ ਬਾਅਦ ਉਸਦੀ ਮੌਤ ਹੋਈ ਅਤੇ ਉਸ ਦੇ ਪਿਤਾ ਦਾ ਸਰੀਰ ਨੀਲਾ ਹੋ ਰਿਹਾ ਸੀ ਅਤੇ ਉਸ ਨੂੰ ਹੱਥ ਨਹੀਂ ਲਾਉਣਾ ਸੀ,ਜਿਸ ਲਈ ਉਸ ਨੇ ਰਾਤੋ ਰਾਤ ਉਸ ਦਾ ਸਸਕਾਰ ਵੀ ਕਰ ਦਿੱਤਾ।ਪਰ ਬਾਅਦ ਵਿੱਚ ਮ੍ਰਿਤਕ ਵਿਅਕਤੀ ਦੇ ਦੂਸਰੇ ਪੁੱਤਰ ਨੂੰ ਸ਼ੱਕ ਹੋਇਆ ਕਿ ਉਸ ਦੇ ਪਿਤਾ ਦੀ ਮੌਤ ਸੱਪ ਲੜਨ ਕਾਰਨ ਨਹੀਂ, ਬਲਕਿ ਉਨ੍ਹਾਂ ਦਾ ਕਤਲ ਹੋਇਆ ਹੈ। ਇਸੇ

ਲਈ ਪਿਛਲੇ ਦਿਨੀਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਸ ਥਾਣੇ ਵਿਚ ਦਰਜ ਕਰਵਾਈ ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਸ ਮਾਮਲੇ ਦੀ ਛਾਣਬੀਣ ਕੀਤੀ ਅਤੇ ਛਾਣਬੀਣ ਤੋਂ ਪਤਾ ਚਲਿਆ ਕਿ ਮ੍ਰਿਤਕ ਵਿਅਕਤੀ ਦੇ ਛੋਟੇ ਪੁੱਤਰ ਨੇ ਆਪਣਾ ਗੁਨਾਹ ਕਬੂਲ ਕੀਤਾ ਉਸ ਨੇ ਦੱਸਿਆ ਕਿ ਉਸ ਨੇ ਆਪਣੇ ਪਿਤਾ ਨੂੰ ਕਰੰਟ ਲਗਾ ਕੇ ਉਸ ਦੀ ਹੱ-ਤਿ-ਆ ਕਰ ਦਿੱਤੀ। ਪੁਲਸ ਮੁਲਾਜ਼ਮਾਂ ਵਲੋਂ ਇਸ ਵਿਅਕਤੀ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸ ਨਾਲ ਇਸ ਗੁਨਾਹ ਦੇ ਵਿੱਚ ਹੋਰ ਕੌਣ ਸ਼ਾਮਿਲ ਹੈ।ਮ੍ਰਿਤਕ

ਵਿਅਕਤੀ ਦੇ ਵੱਡੇ ਪੁੱਤਰ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪਿਤਾ ਚੰਡੀਗਡ਼੍ਹ ਵਿੱਚ ਉਨ੍ਹਾਂ ਦੇ ਨਾਲ ਹੀ ਰਹਿੰਦਾ ਸੀ। ਪਰ ਕੁਝ ਦਿਨ ਪਹਿਲਾਂ ਉਹ ਪਿੰਡ ਵਾਪਸ ਆਇਆ ਸੀ ਅਤੇ ਜ਼ਮੀਨ ਦੀ ਰਜਿਸਟਰੀ ਦਾ ਕੋਈ ਕੰਮ ਸੀ।ਇਸ ਤੋਂ ਬਾਅਦ ਉਨ੍ਹਾਂ ਨੂੰ ਫੋਨ ਗਿਆ ਕਿ ਇਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਦਾਹ ਸਸਕਾਰ ਵੀ ਕੀਤਾ ਜਾ ਚੁੱਕਿਆ ਹੈ।ਉਸ ਤੋਂ ਬਾਅਦ ਇਨ੍ਹਾਂ ਨੂੰ ਸ਼ੱਕ ਹੋਇਆ ਕਿ ਸੱਪ ਲੜਨ ਨਾਲ ਇਨ੍ਹਾਂ ਦੇ ਪਿਤਾ ਦੀ ਮੌਤ ਨਹੀਂ ਹੋਈ।ਉਸ ਤੋਂ ਬਾਅਦ ਪੁਲਸ

ਮੁਲਾਜ਼ਮਾਂ ਨੂੰ ਇਸਦੀ ਸੂਚਨਾ ਦਿੱਤੀ ਗਈ।ਪੁਲਸ ਵਾਲਿਆਂ ਨੇ ਇਸ ਮਾਮਲੇ ਦੀ ਛਾਣਬੀਣ ਕੀਤੀ ਅਤੇ ਹੁਣ ਇਸ ਦੇ ਛੋਟੇ ਭਰਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

Leave a Reply

Your email address will not be published. Required fields are marked *