ਬਹੁਤ ਜ਼ਿਆਦਾ ਭਾਰੀ ਮੀਂਹ ਪੈਣ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਸਲੇ ਹਨ ਬੁਲੰਦ,ਵੇਖੋ ਮੌਕੇ ਦੀਆਂ ਤਸਵੀਰਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ ਸਰਦੀ ਦੇ ਦਿਨਾਂ ਵਿੱਚ ਉਨ੍ਹਾਂ ਨੇ ਠੰਢ ਦਾ ਮੁਕਾਬਲਾ ਕੀਤਾ ਉਸ ਤੋਂ ਬਾਅਦ ਗਰਮੀ ਦੇ ਦਿਨਾਂ ਵਿੱਚ ਵੀ ਬਹੁਤ ਸਾਰੀਆਂ ਮੁਸੀਬਤਾਂ ਝੱਲੀਆਂ ਹਨ ਅਤੇ ਹੁਣ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਸਾਹਮਣੇ ਕਾਫੀ ਜ਼ਿਆਦਾ ਦਿੱਕਤਾਂ ਆ ਰਹੀਆਂ ਹਨ। ਪਰ ਫਿਰ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ।ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਦਾ ਸਾਹਮਣੇ ਆ ਰਹੀਆਂ ਹਨ, ਜਿੱਥੇ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਕਿਸਾਨ ਮੀਂਹ ਕਾਰਨ ਪਰੇਸ਼ਾਨ ਹੋ ਰਹੇ

ਹਨ।ਪਰ ਫਿਰ ਵੀ ਉਨ੍ਹਾਂ ਦੇ ਮੂੰਹਾਂ ਉੱਤੇ ਇਕੋ ਗੋਲ ਹੈ ਕਿ ਉਹ ਇਸ ਮੁਸੀਬਤ ਦੇ ਸਮੇਂ ਵਿੱਚ ਘਬਰਾਉਣ ਵਾਲਿਆਂ ਵਿੱਚੋਂ ਨਹੀਂ ਹਨ। ਉਹ ਇਸ ਦਾ ਡਟ ਕੇ ਸਾਹਮਣਾ ਕਰਨਗੇ ਅਤੇ ਹਰ ਤਰ੍ਹਾਂ ਦੀ ਮੁਸੀਬਤ ਨੂੰ ਆਪਣੇ ਪਿੰਡੇ ਉੱਤੇ ਹੰਢਾਏ ਪੱਕਦੇ ਹਨ ਅਤੇ ਕੇਂਦਰ ਸਰਕਾਰ ਦਾ ਡਟ ਕੇ ਸਾਹਮਣਾ ਕਰ ਰਹੇ ਹਨ।ਜੋ ਵੀਡੀਓਜ਼ ਦਾ ਕਿਸਾਨੀ ਅੰਦੋਲਨ ਤੋਂ ਸਾਹਮਣੇ ਆ ਰਹੀਆਂ ਹਨ,ਉਨ੍ਹਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਕਿਸਾਨਾਂ ਦੇ ਤੰਬੂਆਂ ਵਿੱਚ ਪਾਣੀ ਜਾ ਚੁੱਕਿਆ ਹੈ)ਉਨ੍ਹਾਂ ਦੀ ਕਿਤੇ ਵੀ ਬੈਠਣ ਉੱਠਣ ਦੀ ਜਗ੍ਹਾ ਨਹੀਂ ਹੈ ਉਨ੍ਹਾਂ ਦਾ ਸਾਰਾ ਸਾਮਾਨ ਪਾਣੀ ਨਾਲ ਭਿੱਜ ਚੁੱਕਿਆ ਹੈ।ਬਹੁਤ ਸਾਰੇ ਕਿਸਾਨ ਭਾਰੀ ਮੀਂਹ

ਦੇ ਪੈਂਦੇ ਲੰਗਰ ਤਕ ਨਹੀਂ ਪਹੁੰਚ ਪਾਉਂਦੇ। ਜਿਸ ਕਾਰਨ ਉਨ੍ਹਾਂ ਨੂੰ ਕਈ ਵਾਰ ਭੁੱਖ ਵੀ ਸਹਿਣੀ ਪੈਂਦੀ ਹੈ। ਸੋ ਜੇਕਰ ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਕਿਸਾਨ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।ਪਰ ਫਿਰ ਵੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਦਿਖਾਈ ਨਹੀਂ ਦੇ ਰਹੀਆਂ ਅਤੇ ਉਨ੍ਹਾਂ ਵੱਲੋਂ ਇਹ ਫ਼ੈਸਲਾ ਨਹੀਂ ਲਿਆ ਜਾ ਰਿਹਾ ਕਿ ਉਹ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣਗੇ।ਪਰ ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ

ਕਰਦੀ,ਉਸ ਸਮੇਂ ਤਕ ਇਨ੍ਹਾਂ ਨੂੰ ਭਾਵੇਂ ਕਿੰਨੀਆਂ ਵੀ ਮੁਸ਼ਕਲਾਂ ਦਾ ਸਾਹਮਣਾ ਕਿਉਂ ਨਾ ਕਰਨਾ ਪਵੇ ਪਰ ਇਹ ਬਿਨਾਂ ਆਪਣੇ ਹੱਕ ਲਏ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ।

Leave a Reply

Your email address will not be published. Required fields are marked *