ਰਾਕੇਸ਼ ਟਿਕੈਤ ਦੀ ਹੋਈ ਪੁਲਸ ਦੇ ਨਾਲ ਤਿੱਖੀ ਬਹਿਸ

Uncategorized

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਕਾਫੀ ਜ਼ਿਆਦਾ ਵਧੀਆਂ ਹੋਈਆਂ ਹਨ, ਪਰ ਕਿਸਾਨਾਂ ਵੱਲੋਂ ਹਰ ਉਹ ਤਰੀਕਾ ਅਪਣਾਇਆ ਜਾ ਰਿਹਾ ਹੈ। ਜਿਸ ਨਾਲ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ, ਪਿਛਲੇ ਦਿਨੀਂ ਕਿਸਾਨ ਆਗੂਆਂ ਨੇ ਇਹ ਫ਼ੈਸਲਾ ਲਿਆ ਸੀ ਕਿ ਉਹ ਸੰਸਦ ਦੇ ਅਤੇ ਪ੍ਰਦਰਸ਼ਨ ਕਰਨਗੇ।ਇਥੇ ਉਹ ਆਪਣੀ ਪਾਰਲੀਮੈਂਟ ਲਗਾਉਣਗੇ ਜਿਸ ਵਿਚ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਉੱਤੇ ਗੱਲਬਾਤ ਕੀਤੀ ਜਾਵੇਗੀ ਕਿ ਕਿਉਂ ਇਹ ਤਿੰਨ ਕਾਲੇ ਕਾਨੂੰਨ

ਕਿਸਾਨਾਂ ਦੇ ਲਈ ਗ਼ਲਤ ਹਨ ਅਤੇ ਕਿਸ ਤਰੀਕੇ ਨਾਲ ਇਹ ਕਿਸਾਨਾ ਨੂੰ ਅਤੇ ਬਾਕੀ ਦੇਸ਼ ਵਾਸੀਆਂ ਨੂੰ ਬਰਬਾਦ ਕਰ ਦੇਣਗੇ।ਇਸੇ ਲਈ ਅੱਜ ਕਿਸਾਨਾਂ ਨੇ ਬੱਸਾਂ ਵਿਚ ਬੈਠ ਕੇ ਦਿੱਲੀ ਵੱਲ ਨੂੰ ਕੂਚ ਕੀਤਾ। ਪਰ ਰਸਤੇ ਵਿਚ ਦਿੱਲੀ ਪੁਲੀਸ ਵੱਲੋਂ ਕਿਸਾਨਾਂ ਦੀ ਚੈਕਿੰਗ ਵੀ ਕੀਤੀ ਗਈ।ਇਸ ਦੌਰਾਨ ਕਿਸਾਨ ਆਗੂ ਰਾਜੇਸ਼ ਟਿਕੈਤ ਵੀ ਦਿਖਾਈ ਦਿੱਤੇ।ਉਹ ਦਿੱਲੀ ਪੁਲੀਸ ਵਾਲਿਆਂ ਨਾਲ ਕੁਝ ਗੱਲਬਾਤ ਕਰਦੇ ਹੋਏ ਵੀ ਦਿਖਾਈ ਦਿੱਤੇ, ਜਿਸ ਸਮੇਂ ਦਿੱਲੀ ਪੁਲੀਸ ਵੱਲੋਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।ਇਸ ਸਮੇਂ ਰਾਜੇਸ਼ ਦਾ ਟਕੈਤ ਕਾਫੀ ਜ਼ਿਆਦਾ ਜੋਸ਼ ਵਿੱਚ ਦਿਖਾਈ ਦਿੱਤੇ। ਉਨ੍ਹਾਂ ਦੇ ਚਿਹਰੇ ਉੱਤੇ ਇੱਕ ਅਲੱਗ ਹੀ ਨੂਰ ਸੀ,ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਜੇਕਰ ਕਿਸਾਨ ਪਾਰਲੀਮੈਂਟ ਦੇ ਅੱਗੇ ਪ੍ਰਦਰਸ਼ਨ ਕਰਨਗੇ ਤਾਂ ਉਸ ਤੋਂ ਬਾਅਦ ਕੇਂਦਰ ਸਰਕਾਰ ਉੱਤੇ ਦਬਾਅ

ਬਣੇਗਾ ਅਤੇ ਅਜਿਹਾ ਹੁੰਦਾ ਹੋਇਆ ਵੀ ਦਿਖਾਈ ਦੇ ਰਿਹਾ ਹੈ। ਕਿਉਂਕਿ ਖੇਤੀ ਮੰਤਰੀ ਨਰੇਂਦਰ ਤੋਮਰ ਦਾ ਬਿਆਨ ਸਾਹਮਣੇ ਆ ਰਿਹਾ ਹੈ।ਜਿਸ ਵਿੱਚ ਉਹ ਕਿਸਾਨਾਂ ਨੂੰ ਦੱਸ ਰਹੇ ਹਨ ਕਿ ਕਿਸ ਤਰੀਕੇ ਨਾਲ ਹੀ ਖੇਤੀ ਕਾਨੂੰਨ ਕਿਸਾਨਾਂ ਲਈ ਸਹੀ ਹਨ। ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਹਨ।ਕੁਝ ਹੀ ਕਿਸਾਨ ਅਜਿਹੇ ਹਨ, ਜੋ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਵਿੱਚ ਕੋਈ ਕਮੀ ਹੈ ਤਾਂ ਉਹ ਇਸ ਬਾਰੇ ਕੇਂਦਰ ਸਰਕਾਰ ਨਾਲ ਮੀਟਿੰਗ ਰੱਖ ਸਕਦੇ ਹਨ।ਸੋ ਕੇਂਦਰੀ ਮੰਤਰੀ ਦੇ ਇਨ੍ਹਾਂ ਬਿਆਨਾਂ ਤੋਂ ਅੰਦਾਜ਼ਾ ਲਗਾਇਆ ਜਾ

ਸਕਦਾ ਹੈ ਕਿ ਕੇਂਦਰ ਸਰਕਾਰ ਉੱਤੇ ਕਿਸਾਨਾਂ ਦੇ ਇਸ ਪ੍ਰਦਰਸ਼ਨ ਦਾ ਕਾਫੀ ਜ਼ਿਆਦਾ ਅਸਰ ਹੋਇਆ ਹੈ।ਕਿਉਂਕਿ ਪਹਿਲੇ ਹੀ ਦਿਨ ਕੇਂਦਰੀ ਮੰਤਰੀ ਦਾ ਬਿਆਨ ਸਾਹਮਣੇ ਆ ਚੁੱਕਿਆ ਹੈ।

Leave a Reply

Your email address will not be published. Required fields are marked *