ਸਿੱਧੂ ਦੀ ਤਾਜਪੋਸ਼ੀ ਤੋਂ ਬਾਅਦ ਅਧਿਆਪਕਾਂ ਵੱਲੋਂ ਕੀਤਾ ਗਿਆ ਹੰਗਾਮਾ ,ਵੇਖੋ ਤਸਵੀਰਾਂ

Uncategorized

ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਰੂਪ ਵਿੱਚ ਤਾਜਪੋਸ਼ੀ ਹੋਈ ਸੀ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਸਮਾਗਮ ਵਿਚ ਪਹੁੰਚੇ ਅਤੇ ਨਵਜੋਤ ਸਿੰਘ ਸਿੱਧੂ ਦੀ ਤਾਰੀਫ ਕਰਦੇ ਹੋਏ ਦਿਖਾਈ ਦੇ ਰਹੇ ਸੀ।ਭਾਵੇਂ ਕਿ ਪਹਿਲਾਂ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਤਕਰਾਰਬਾਜ਼ੀ ਹੋ ਰਹੀ ਸੀ, ਪਰ ਹੁਣ ਇਹ ਦੋਨੋਂ ਇੱਕ ਦੂਜੇ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆਏ।ਦੂਜੇ ਪਾਸੇ ਬਹੁਤ ਸਾਰੇ ਲੋਕ ਨਵਜੋਤ ਸਿੰਘ ਸਿੱਧੂ ਤੋਂ ਨਾਰਾਜ਼ ਹਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਉੱਤੇ ਇਤਰਾਜ਼ ਜਤਾਇਆ ਹੈ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ

ਹਾਈ ਕਮਾਂਡ ਵੱਲੋਂ ਜਾਣ ਬੁੱਝ ਕੇ ਅਜਿਹਾ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਹੁਣ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਜਿਹੜੇ ਵੀ ਵਾਅਦੇ ਕੀਤੇ ਸੀ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਕਾਂਗਰਸ ਹਾਈਕਮਾਂਡ ਨੂੰ ਇਹ ਅਹਿਸਾਸ ਹੋਇਆ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਉਹ ਅੱਗੇ ਰੱਖਣਗੇ ਤਾਂ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਨਹੀਂ ਆ ਸਕੇਗੀ।ਇਸ ਲਈ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਿੱਛੇ ਖਿੱਚਿਆ ਅਤੇ ਹੁਣ ਨਵਜੋਤ

ਸਿੰਘ ਸਿੱਧੂ ਦਾ ਚਿਹਰਾ ਅੱਗੇ ਲਗਾ ਦਿੱਤਾ ਗਿਆ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ਤੋਂ ਬਹੁਤ ਸਾਰੇ ਲੋਕ ਪ੍ਰੇਸ਼ਾਨ ਹਨ ਇਸੇ ਲਈ ਜਦੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਹੋ ਰਹੀ ਸੀ ਤਾਂ ਉਸ ਸਮੇਂ ਕੱਚੇ ਅਧਿਆਪਕ ਕਾਂਗਰਸ ਭਵਨ ਉੱਪਰ ਚੜ੍ਹ ਗਏ ਅਤੇ ਇਸ ਛੱਤ ਉੱਤੇ ਚੜ੍ਹਨ ਤੋਂ ਬਾਅਦ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਨ ਲੱਗੇ ਇਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਪੁਲੀਸ ਪ੍ਰਸ਼ਾਸਨ ਨੇ ਹੇਠਾਂ ਉਤਾਰਿਆ ਅਤੇ ਬੱਸਾਂ ਵਿੱਚ ਬਿਠਾ ਕੇ ਵਾਪਸ ਭੇਜਿਆ ਇਨ੍ਹਾਂ ਕੱਚੇ ਅਧਿਆਪਕਾਂ ਵਿਚ ਕਾਫੀ ਜ਼ਿਆਦਾ

ਗੁੱਸਾ ਸੀ,ਕਿਉਂਕਿ ਲੰਬੇ ਸਮੇਂ ਤੋਂ ਇਹ ਪ੍ਰਦਰਸ਼ਨ ਕਰ ਰਹੇ ਹਨ।ਪਰ ਕਾਂਗਰਸ ਸਰਕਾਰ ਵੱਲੋਂ ਇਨ੍ਹਾਂ ਦੀ ਇੱਕ ਵੀ ਗੱਲ ਨਹੀਂ ਸੁਣੀ ਜਾ ਰਹੀ।

Leave a Reply

Your email address will not be published. Required fields are marked *