ਸਤਵਿੰਦਰ ਬਿੱਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸਿੱਧੂ ਲਈ ਕੁਰਸੀ ਛੱਡਣ ਦੀ ਸਲਾਹ

Uncategorized

ਪੰਜਾਬ ਕਾਂਗਰਸ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਕਾਟੋ ਕਲੇਸ਼ ਛਿੜਿਆ ਹੋਇਆ ਸੀ,ਜਿਸ ਦਾ ਨਿਬੇੜਾ ਹਾਈ ਕਮਾਨ ਵੱਲੋਂ ਕੀਤਾ ਗਿਆ ਹੈ।ਕਿਉਂਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਹੈ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਕਾਂਗਰਸੀ ਵਰਕਰ ਕਾਫ਼ੀ ਖੁਸ਼ ਦਿਖਾਈ ਦੇ ਰਹੇ ਹਨ।ਕਾਂਗਰਸੀ ਵਰਕਰ ਕਹਿ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਇਸ ਲਈ ਸੋਨੀਆ ਗਾਂਧੀ ਨੇ ਉਨ੍ਹਾਂ ਦੇ ਦੁੱਖ ਦਰਦ ਨੂੰ ਸਮਝਿਆ ਹੈ ਅਤੇ ਹੁਣ ਪੰਜਾਬ ਕਾਂਗਰਸ ਦਾ ਪ੍ਰਧਾਨ ਨਵਜੋਤ

ਸਿੰਘ ਸਿੱਧੂ ਨੂੰ ਬਣਾਇਆ ਗਿਆ ਹੈ।ਇਸੇ ਮਾਮਲੇ ਉੱਤੇ ਬੋਲਦੇ ਹੋਏ ਕਾਂਗਰਸੀ ਸਿਆਸਤਦਾਨ ਸਤਵਿੰਦਰ ਬਿੱਟੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ।ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਵਜੋਤ ਸਿੰਘ ਸਿੱਧੂ ਬਹੁਤ ਵਧੀਆ ਕੰਮ ਕਰਨਗੇ।ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਕਿਸਾਨੀ ਮੁੱਦੇ ਬਾਰੇ ਸਲਾਹ ਕਰਨਗੇ ਕਿ ਇਸ ਨੂੰ ਕਿਵੇਂ ਜਿੱਤਿਆ ਜਾ ਸਕਦਾ ਹੈ।ਉਸ ਤੋਂ ਬਾਅਦ ਬੇਅਦਬੀ ਮਾਮਲਿਆਂ ਉੱਤੇ

ਗੱਲਬਾਤ ਕੀਤੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ੇ ਨੂੰ ਰੋਕਣ ਦੇ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਪਰ ਜੇਕਰ ਅਸਲ ਵਿੱਚ ਵੇਖਿਆ ਜਾਵੇ ਤਾਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਅਜਿਹਾ ਕੋਈ ਕੰਮ ਨਹੀਂ ਹੋਇਆ, ਜਿਸ ਕਾਰਨ ਪੰਜਾਬ ਦੇ ਲੋਕ ਸੰਤੁਸ਼ਟ ਹੋ ਜਾਣ।ਇਸ ਮਾਮਲੇ ਉਤੇ ਸਤਵਿੰਦਰ ਬਿੱਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਹੁਤ ਥਾਂ ਤੇ ਕੰਮ ਹੋਇਆ ਹੈ ਅਤੇ ਅੱਗੇ ਵੀ ਹੁੰਦਾ ਰਹੇਗਾ।ਉਨ੍ਹਾਂ ਕਿਹਾ ਕਿ ਪਹਿਲਾਂ ਅਸੀਂ ਕੋਰੋਨਾ ਕਾਲ ਵਿੱਚ ਫ਼ਸ ਗਏ ਉਸ ਤੋਂ ਬਾਅਦ ਕਿਸਾਨੀ ਅੰਦੋਲਨ ਵਿੱਚ ਫਸ ਗਏ।ਪਰ ਹੁਣ ਉਹ ਪੰਜਾਬ ਲਈ ਕੰਮ ਜ਼ਰੂਰ ਕਰਨਗੇ।ਸੋ ਜੇਕਰ ਦੇਖਿਆ ਜਾਵੇ ਤਾਂ ਕਾਂਗਰਸੀ ਵਰਕਰਾਂ ਨੂੰ ਕਾਫੀ ਜ਼ਿਆਦਾ ਖੁਸ਼ੀ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਗਿਆ ਹੈ। ਪਰ ਪੰਜਾਬ ਦੇ

ਬਹੁਤ ਸਾਰੇ ਲੋਕ ਇਸ ਨੂੰ ਕਾਂਗਰਸ ਦੀ ਚਾਲ ਦੱਸਦੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਜਾਣ ਬੁੱਝ ਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਹੈ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲ ਵਿਚ ਕੋਈ ਕੰਮ ਨਹੀਂ ਕੀਤਾ ਅਤੇ ਹੁਣ ਕਾਂਗਰਸ ਦਾ ਹਾਲ ਕਾਫ਼ੀ ਜ਼ਿਆਦਾ ਮਾੜਾ ਹੋ ਚੁੱਕਿਆ ਹੈ।

Leave a Reply

Your email address will not be published. Required fields are marked *