ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿਸਾਨ ਮੇਰੇ ਲਈ ਸਭ ਤੋਂ ਪਹਿਲਾਂ, ਨੰਗੇ ਪੈਰੀਂ ਜਾਵਾਂਗੇ ਕਿਸਾਨਾਂ ਦੇ ਕੋਲ

Uncategorized

ਪਿਛਲੇ ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਸੀ।ਪਰ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ।ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸ੍ਰੀ ਚਮਕੌਰ ਸਾਹਿਬ ਪਹੁੰਚੇ ਉਥੇ ਜਾ ਕੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਏ ਅਤੇ ਅਰਦਾਸ ਬੇਨਤੀ ਕੀਤੀ ਕਿ ਉਹ ਆਪਣੇ ਅਹੁਦੇ ਉਤੇ ਬੈਠ ਕੇ ਲੋਕਾਂ ਦੀ ਸੇਵਾ ਕਰ ਸਕਣ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੀ ਗੱਲ ਕਰਦੇ ਹੋਏ ਦਿਖਾਈ ਦਿੱਤੇ।ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨੀ ਅੰਦੋਲਨ ਨੂੰ ਪਵਿੱਤਰ ਮੰਨਦੇ ਹਨ,ਕਿਉਂਕਿ

ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾਂ ਤੋਂ ਹੀ ਕਿਸਾਨਾਂ ਦੇ ਨਾਲ ਹਨ ਅਤੇ ਹਮੇਸ਼ਾਂ ਉਨ੍ਹਾਂ ਦੇ ਨਾਲ ਰਹਿਣਗੇ।ਉਹ ਹਰ ਸੰਭਵ ਕੋਸ਼ਿਸ਼ ਕਰਨਗੇ, ਜਿਸ ਨਾਲ ਇਹ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ।ਪਰ ਨਵਜੋਤ ਸਿੰਘ ਸਿੱਧੂ ਦੀਆਂ ਇਨ੍ਹਾਂ ਗੱਲਾਂ ਵਿੱਚ ਅੱਜਕੱਲ੍ਹ ਬਹੁਤ ਘੱਟ ਲੋਕਾਂ ਨੂੰ ਵਿਸ਼ਵਾਸ ਰਿਹਾ ਹੈ।ਜਿਹੜੇ ਪੱਕੇ ਤੌਰ ਤੇ ਕੱਟੜ ਕਾਂਗਰਸੀ ਹਨ, ਉਹੀ ਨਵਜੋਤ ਸਿੰਘ ਸਿੱਧੂ ਦੀਅਾਂ ਇਨ੍ਹਾਂ ਗੱਲਾਂ ਵੱਲ ਜ਼ਿਆਦਾ ਧਿਆਨ ਦੇ ਰਹੇ ਹਨ। ਕਿਉਂਕਿ ਲੋਕਾਂ ਦਾ ਮੰਨਣਾ

ਹੈ ਕਿ ਨਵਜੋਤ ਸਿੰਘ ਸਿੱਧੂ ਸਿਰਫ਼ ਗੱਲਾਂ ਵਾਲੇ ਹੀ ਹਨ ਬਹੁਤ ਸਾਰੇ ਲੋਕ ਨਵਜੋਤ ਸਿੰਘ ਸਿੱਧੂ ਦੀ ਤੁਲਨਾ ਨਰੇਂਦਰ ਮੋਦੀ ਨਾਲ ਕਰਦੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਨਰਿੰਦਰ ਮੋਦੀ ਨੇ ਲੋਕਾਂ ਨੂੰ ਮਿੱਠੀਆਂ- ਮਿੱਠੀਆਂ ਗੱਲਾਂ ਕਰਕੇ ਫਸਾਇਆ ਸੀ। ਉਸੇ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਵੀ ਵੱਡੀਆਂ ਗੱਲਾਂ ਕਹਿ ਜਾਂਦੇ ਹਨ।ਪਰ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ ਗਿਆ, ਜਿਸ ਲਈ ਉਹ ਸਿਰ ਕੱਢ ਕੇ ਕਹਿ ਸਕਣ ਕਿ ਅਜਿਹਾ ਕਾਮਾ ਉਨ੍ਹਾਂ ਤੋਂ ਪਹਿਲਾਂ ਕਿਸੇ ਨੇ ਕੀਤਾ ਨਹੀਂ ਸੀ।ਇੱਥੋਂ ਤੱਕ ਕਿ ਬਹੁਤ ਸਾਰੇ ਲੋਕਾਂ ਦਾ ਇਹੀ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜਾਣ ਬੁੱਝ ਕੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਸਰਕਾਰ ਪਿੰਡਾਂ ਵਿੱਚ ਜਾ ਕੇ ਵੋਟਾਂ ਮੰਗਣ ਦੇ ਲਾਇਕ ਬਣ ਸਕੇ।

ਬਹੁਤ ਸਾਰੇ ਲੋਕ ਨਾਰਾਜ਼ ਹਨ ਕਿ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੇ ਸਮੇਂ ਤੇ ਆ ਕੇ ਹੀ ਕਿਉਂ ਲੋਕਾਂ ਦੀਆਂ ਸਮੱਸਿਆਵਾਂ ਦੀ ਗੱਲ ਕੀਤੀ ਜਾਂਦੀ ਹੈ।ਉਸ ਤੋਂ ਪਹਿਲਾਂ ਇਹ ਲੀਡਰ ਕਿਤੇ ਦਿਖਾਈ ਤੱਕ ਨਹੀਂ ਦਿੰਦੇ।

Leave a Reply

Your email address will not be published. Required fields are marked *