ਲਵਪ੍ਰੀਤ ਸਿੰਘ ਦੇ ਪਿਤਾ ਨੇ ਬੇਅੰਤ ਕੌਰ ਨੂੰ ਕਹੀ ਇਹ ਵੱਡੀ ਗੱਲ

Uncategorized

ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਮਾਮਲਾ ਕਾਫ਼ੀ ਭਖਿਆ ਹੋਇਆ ਹੈ।ਪਰ ਇਸ ਦੀ ਗੱਲਬਾਤ ਸਿਰਫ਼ ਸੋਸ਼ਲ ਮੀਡੀਆ ਉੱਤੇ ਹੀ ਹੋ ਰਹੀ ਹੈ।ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।ਜਿਸ ਕਾਰਨ ਪਿਛਲੇ ਦਿਨੀਂ ਬਰਨਾਲਾ ਸ਼ਹਿਰ ਦੇ ਵਿੱਚ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਬਹੁਤ ਸਾਰੇ ਲੋਕਾਂ ਨੇ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਵਾਉਣ ਦੀ ਮੰਗ ਕੀਤੀ ਅਤੇ ਇੱਥੇ ਕੈਂਡਲ ਮਾਰਚ ਵੀ ਕੀਤਾ ਗਿਆ। ਬਹੁਤ ਸਾਰੇ ਲੋਕ ਬੇਅੰਤ ਕੌਰ ਬਾਜਵਾ ਦੇ ਖ਼ਿਲਾਫ਼ ਬੋਲਦੇ ਹੋਏ ਦਿਖਾਈ ਦਿੱਤੇ ਉਨ੍ਹਾਂ ਨੇ

ਪੁਲਸ ਪ੍ਰਸ਼ਾਸਨ ਅੱਗੇ ਮੰਗ ਕੀਤੀ ਕਿ ਬੇਅੰਤ ਕੌਰ ਬਾਜਵਾ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ ਅਤੇ ਇਸ ਮਾਮਲੇ ਵਿਚ ਕਾਰਵਾਈ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਇਸ ਮਾਮਲੇ ਨੂੰ ਦਬਾਇਆ ਨਾ ਜਾ ਸਕੇ। ਪਰ ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਲਵਪ੍ਰੀਤ ਸਿੰਘ ਲਾਡੀ ਦੀ ਪੋਸਟਮਾਰਟਮ ਦੀ ਰਿਪੋਰਟ ਅਜੇ ਤੱਕ ਨਹੀਂ ਆਈ।ਜਿਸ ਕਾਰਨ ਉਹ ਅਜੇ ਤਕ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਸਕਦੇ। ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਉਨ੍ਹਾਂ ਦੇ

ਘਰ ਪੰਜਾਬ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਜ਼ਰੂਰ ਆਏ ਸੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਨਾਲ ਇਨਸਾਫ ਜ਼ਰੂਰ ਕੀਤਾ ਜਾਵੇਗਾ।ਪਰ ਅਜੇ ਤੱਕ ਇਸ ਮਾਮਲੇ ਵਿਚ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਹੋਈ ਹੈ ।ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਵੱਡੇ ਪੱਧਰ ਉੱਤੇ ਧਰਨਾ ਪ੍ਰਦਰਸ਼ਨ ਕਰਨਗੇ।ਇਸੇ ਲਈ ਪਿਛਲੇ ਦਿਨ ਬਰਨਾਲਾ ਸ਼ਹਿਰ ਦੇ ਵਿਚ ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇੱਥੇ ਲੋਕਾਂ ਦਾ ਕਹਿਣਾ ਹੈ ਕਿ ਔਰਤਾਂ ਵੱਲੋਂ ਕਾਨੂੰਨਾਂ ਦੀ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਆਦਮੀ ਦੀ ਕਿਸੇ ਪਾਸੇ ਨਹੀਂ ਸੁਣੀ ਜਾਂਦੀ।ਜਿਸ ਕਾਰਨ ਬਹੁਤ ਸਾਰੇ ਆਦਮੀ ਇਨਸਾਫ਼ ਨਾ ਮਿਲਣ ਦੀ ਹਾਲਤ ਦੇ

ਵਿੱਚ ਆ-ਤ-ਮ-ਹੱ-ਤਿ-ਆ ਦਾ ਰਾਹ ਚੁਣਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਸਦਮਾ ਵੀ ਲੱਗਦਾ ਹੈ।ਪਰ ਕਿਸੇ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।

Leave a Reply

Your email address will not be published. Required fields are marked *