ਨਵਜੋਤ ਸਿੰਘ ਸਿੱਧੂ ਨੇ ਕਿਸਾਨ ਮੋਰਚੇ ਦੇ ਲਈ ਕੀਤਾ ਇਹ ਵੱਡਾ ਐਲਾਨ

Uncategorized

ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ ਅਤੇ ਉਨ੍ਹਾਂ ਦੀ ਤਾਜਪੋਸ਼ੀ ਹੋਈ ਸੀ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿਖਾਈ ਦਿੱਤੇ। ਮੋਰਿੰਡਾ ਵਿਖੇ ਉਨ੍ਹਾਂ ਨੇ ਇਹ ਬਿਆਨ ਦਿੱਤਾ ਕਿ ਕਿਸਾਨਾਂ ਦਾ ਮੁੱਦਾ ਉਨ੍ਹਾਂ ਲਈ ਸਭ ਤੋਂ ਅਹਿਮ ਮੁੱਦਾ ਹੈ,ਇੱਥੋਂ ਤਕ ਉਨ੍ਹਾਂ ਨੇ ਕਿਹਾ ਸੀ ਕਿ ਉਹ ਕਿਸਾਨੀ ਅੰਦੋਲਨ ਵਿੱਚ ਨੰਗੇ ਪੈਰੀਂ ਤੁਰ ਕੇ ਜਾਣਗੇ। ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਸ੍ਰੀ ਚਮਕੌਰ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਣ ਲਈ ਆਏ ਸੀ।ਇਸ ਦੌਰਾਨ ਬਹੁਤ ਸਾਰੇ ਰਾਜਨੀਤਕ ਬੰਦੇ ਉਨ੍ਹਾਂ

ਦੇ ਨਾਲ ਸੀ।ਇਸੇ ਦੌਰਾਨ ਕਿਸਾਨਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।ਜਦੋਂ ਕਿਸਾਨਾਂ ਕੋਲੋਂ ਇਸ ਮੁੱਦੇ ਉਤੇ ਸਵਾਲ ਪੁੱਛੇ ਗਏ ਤਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾ ਨੂੰ ਉਸ ਰਾਜਨੀਤਕ ਬੰਦੇ ਤੋਂ ਕੋਈ ਵੀ ਗਿਲਾ ਸ਼ਿਕਵਾ ਨਹੀਂ ਹੈ,ਜੋ ਆਪਣੇ ਪਰਿਵਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਣ ਲਈ ਆਉਂਦਾ ਹੈ। ਪਰ ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਆਪਣੇ ਲਾਮ ਲਸ਼ਕਰ ਲੈ ਕੇ ਰਾਜਨੀਤੀ ਸਟੰਟ ਕਰ ਰਹੇ ਹਨ ਅਤੇ ਲੋਕਾਂ ਨੂੰ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਪ੍ਰਧਾਨਗੀ ਵਿਚ ਆ ਚੁੱਕੇ ਹਨ

ਅਤੇ ਹੁਣ ਪੰਜਾਬ ਦੇ ਲੋਕਾਂ ਲਈ ਉਹ ਬਹੁਤ ਕੁਝ ਕਰਨਗੇ,ਇਹ ਗੱਲ ਉਨ੍ਹਾਂ ਦੇ ਹਜ਼ਮ ਨਹੀਂ ਹੋ ਰਹੀ।ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੀਆਂ ਵੋਟਾਂ ਦੀ ਤਿਆਰੀ ਕਰ ਰਹੇ ਹਨ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਕਿਸਾਨੀ ਅੰਦੋਲਨ ਵਿੱਚ ਆਉਂਦੇ ਹਨ ਤਾਂ ਕਿਸਾਨ ਹੋਣ ਦੇ ਨਾਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਪਰ ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਵੱਲੋਂ ਰਾਜਨੀਤਕ ਚਾਲਾਂ ਚੱਲੀਆਂ ਜਾ ਰਹੀਆਂ ਹਨ।ਇਹ ਕਿਸਾਨਾਂ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।ਉਸ ਸਮੇਂ ਤਕ ਕਿਸੇ ਵੀ ਸਿਆਸੀ ਪਾਰਟੀ ਦਾ ਵੱਡਾ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ

ਅਤੇ ਕੁਝ ਸਿਆਸੀ ਲੀਡਰ ਲੋਕਾਂ ਨੂੰ ਵੋਟਾਂ ਲੈਣ ਵਾਸਤੇ ਆਪਣੇ ਵੱਲ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਅਜਿਹੇ ਲੀਡਰਾਂ ਦਾ ਸਖ਼ਤ ਵਿਰੋਧ ਹੋਏਗਾ, ਜਿਸ ਦੇ ਜ਼ਿੰਮੇਵਾਰ ਉਹ ਖੁਦ ਹੋਣਗੇ।

Leave a Reply

Your email address will not be published. Required fields are marked *